Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ

ਕਿਹਾ, ਹਲਕਾ ਪੱਟੀ ਅਤੇ ਖੇਮਕਰਨ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ 15 ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ

AAP Punjab

Web Admin

Web Admin

5 Dariya News

ਤਰਨ ਤਾਰਨ/ਪੱਟੀ , 20 Apr 2026

Last updated on: Apr 21, 2026, 10:50 IST

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲੱਗਭਗ 45,000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ਜੁੜੇ ਕਈ ਪਿੰਡਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਵਿਚ ਪੱਟੀ ਹਲਕੇ ਦੇ ਲੌਹੁਕਾ, ਕੈਰੋਂ ,ਬਾਹਮਣੀ ਵਾਲਾ,ਪੱਟੀ ਸ਼ਹਿਰ ਦਾ ਰਕਬਾ, ਠੱਕਰਪੁਰਾ, ਚੂਸਲੇਵੜ੍ਹ, ਧਾਰੀਵਾਲ, ਭੱਗੂਪੁਰ, ਚੀਮਾ ਕਲਾਂ, ਸੈਦੋ, ਬਰਵਾਲਾ, ਜੌੜ ਸਿੰਘ ਵਾਲਾ, ਦੁੱਬਲੀ, ਕਾਲੇਕੇ ਅਤੇ ਹਲਕਾ ਵਲਟੋਹਾ ਦੇ ਬਹੁਤ ਸਾਰੇ ਪਿੰਡ ਸ਼ਾਮਿਲ ਹਨ, ਜਿੱਥੋਂ ਦੇ ਕਿਸਾਨਾਂ ਨੂੰ ਪਾਣੀ ਦੀ ਉਪਲਬੱਧਤਾ ਵਿਚ ਸੁਧਾਰ ਦੇ ਨਾਲ- ਨਾਲ ਖੇਤੀ ਦੀ ਲਾਗਤ ਘਟਣ ਅਤੇ ਆਮਦਨ ਵਿਚ ਵਾਧਾ ਹੋਣ ਦੀ ਉਮੀਦ ਹੈ। ਇਸ ਮੌਕੇ ਐਕਸੀਅਨ ਦਿਲਪ੍ਰੀਤ ਸਿੰਘ, ਐਸ.ਡੀ.ਓ ਮੁਕੇਸ਼ ਅਤੇ ਹੋਰ ਹਾਜ਼ਰ ਸਨ।

 

Tags: AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD