Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ

ਮੀਟਿੰਗ ਦੌਰਾਨ ਹਾਈਵੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ, ਕੰਮਾਂ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 20 Apr 2026

Last updated on: Apr 21, 2026, 10:52 IST

ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਹਾਈਵੇ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਅਤੇ ਨੈਸ਼ਨਲ ਹਾਈਵੇ ਅਥਾਰਟੀ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ-ਹੁਸ਼ਿਆਰਪੁਰ ਹਾਈਵੇ ਅਤੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਸ਼੍ਰੀ ਵਾਲੀਆ ਨੇ ਜ਼ੋਰ ਦਿੰਦਿਆਂ ਕਿਹਾ ਕਿ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰਾਜੈਕਟ ਜ਼ਿਲ੍ਹੇ ਦੇ ਵਿਕਾਸ ਲਈ ਬਹੁਤ ਅਹਿਮੀਅਤ ਰੱਖਦੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਇਨ੍ਹਾਂ ਅਹਿਮ ਪ੍ਰਾਜੈਕਟਾਂ ਨਾਲ ਸਬੰਧਤ ਮੁਆਵਜ਼ੇ ਦੀ ਵੰਡ, ਕਬਜ਼ੇ ਦੀ ਪ੍ਰਕਿਰਿਆ ਅਤੇ ਜ਼ਮੀਨ ਦੇ ਐਵਾਰਡ ਸਬੰਧੀ ਪੈਂਡਿੰਗ ਮਾਮਲਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ ’ਤੇ ਹੀ ਮੁੱਦਿਆਂ ਦਾ ਨਿਪਟਾਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ।

ਚੱਲ ਰਹੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਅਹਿਮ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਵਿਕਾਸ ਲਈ ਅਹਿਮ ਕਰਾਰ ਦਿੰਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਹਾਈਵੇ ਪ੍ਰਾਜੈਕਟਾਂ ਸਦਕਾ ਬਿਹਤਰ ਖੇਤਰੀ ਸੰਪਰਕ ਨਾਲ ਵਿਕਾਸ ਲਈ ਨਵੇਂ ਰਾਹ ਖੁੱਲ੍ਹਣਗੇ। 

ਉਨ੍ਹਾਂ ਅਧਿਕਾਰੀਆਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਰਾਸ਼ਟਰੀ ਮਹੱਤਵ ਦੇ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਐਸ.ਡੀ.ਐਮ.ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ, ਪ੍ਰਾਜੈਕਟ ਡਾਇਰੈਕਟਰ ਐਨ.ਐਚ.ਏ.ਆਈ. ਪ੍ਰਿਯੰਕਾ ਮੀਨਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD