Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਦਰਿਆਵਾਂ ਨਾਲ ਜੁੜੀ ਹੋਈ ਹੈ ਪੰਜਾਬ ਦੀ ਹੋਂਦ ਤੇ ਪਛਾਣ - ਸੰਤ ਸੀਚੇਵਾਲ

ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂਦ ਗੋਹਾ ਚੁੱਕਣ ਦੀ ਚੁਣੌਤੀ ਬਰਕਰਾਰ

Sant Balbir Singh Seechewal, Sant Seechewal, AAP Punjab, Ludhiana, Budda Dariya

Web Admin

Web Admin

5 Dariya News

ਲੁਧਿਆਣਾ , 20 Apr 2026

Last updated on: Apr 21, 2026, 10:57 IST

ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚਲਾਈ ਗਈ ਜੰਗੀ ਮੁਹਿੰਮ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡੇ ਸੁਧਾਰ ਦਰਜ ਕੀਤੇ ਗਏ ਹਨ ਪਰ ਦਰਿਆ ਵਿੱਚ ਗੋਹੇ ਦੇ ਜਾਣ ਦੀ ਚੁਣੌਤੀ ਅਜੇ ਵੀ ਬਰਕਰਾਰ ਹੈ। ਹੈਬੋਵਾਲ ਈਟੀਪੀ ਪਲਾਂਟ ਦੀਆਂ ਛੇ ਮੋਟਰਾਂ ਬੰਦ ਹੋਣ ਕਾਰਨ ਗੋਹੇ ਵਾਲਾ ਪਾਣੀ ਡੇਅਰੀ ਕੰਪਲੈਕਸ ਦੀਆਂ ਗਲੀਆਂ ਵਿੱਚ ਫੈਲ ਰਿਹਾ ਸੀ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਜਦੋਂ ਸੰਤ ਸੀਚੇਵਾਲ ਦੀ ਟੀਮ ਵੱਲੋਂ ਇਸ ਬਾਰੇ ਰਿਪੋਰਟ ਕੀਤੀ ਗਈ, ਤਾਂ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਮੋਟਰਾਂ ਨੂੰ ਤੁਰੰਤ ਚਾਲੂ ਕਰਵਾਇਆ ਗਿਆ। ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬੁੱਢੇ ਦਰਿਆ ਦਾ ਸਾਫ਼ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪੰਜਾਬ ਦੀ ਅਸਲੀ ਪਛਾਣ ਤੇ ਹੋਂਦ ਇਸਦੇ ਦਰਿਆ ਨਾਲ ਹੀ ਜੁੜੀ ਹੋਈ ਹੈ।

ਹੈਬੋਵਾਲ ਡੇਅਰੀ ਕੰਪਲੈਕਸ ਨੇੜੇ ਬਣਾਏ ਗਏ ਅਸਥਾਈ ਸੀਚੇਵਾਲ ਮਾਡਲ ਤਹਿਤ ਟੋਬਿਆਂ ਵਿੱਚੋਂ 105 ਟਨ ਗੋਹਾ ਕੱਢਿਆ ਗਿਆ, ਜਦਕਿ ਡੋਰ-ਟੂ-ਡੋਰ ਸਿਰਫ 15 ਟਨ ਹੀ ਗੋਹਾ ਇਕੱਠਾ ਹੋ ਸਕਿਆ। ਤਾਜਪੁਰ ਡੇਅਰੀ ਕੰਪਲੈਕਸ ਵਿੱਚ 88 ਟਨ ਗੋਹਾ ਟੋਬਿਆਂ ਵਿੱਚੋਂ ਕੱਢਿਆ ਗਿਆ, ਜਦਕਿ ਨਿਰਧਾਰਤ  ਸਥਾਨਾਂ ਤੋਂ 28 ਟਨ ਹੀ ਚੁੱਕ ਹੋਇਆ। ਨਗਰ ਨਿਗਮ ਦੇ ਅਧਿਕਾਰੀਆਂ  ਅਨੁਸਾਰ ਹੈਬੋਵਾਲ ਅਤੇ ਤਾਜਪੁਰ ਇਲਾਕਿਆਂ ਵਿੱਚੋਂ ਕੁੱਲ 426 ਟਨ ਗੋਹਾ ਇਕੱਠਾ ਕੀਤਾ ਗਿਆ, ਪਰ ਇਸਦੇ ਬਾਵਜੂਦ 224 ਟਨ ਗੋਹਾ ਅਜੇ ਵੀ ਬੁੱਢੇ ਦਰਿਆ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਵਿੱਚ ਪਹੁੰਚ ਰਿਹਾ ਹੈ।

ਸੰਤ ਸੀਚੇਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਲਾਡੋਵਾਲ ਬਾਈਪਾਸ ਨੇੜੇ ਜੈਨਪੁਰ, ਤਲਵਾੜਾ ਪਿੰਡ ਅਤੇ ਬਾਰਨਹਾੜੇ ਖੇਤਰ ਦੀ ਸੀਵਰੇਜ ਲਾਈਨ ਦਾ ਜਾਇਜ਼ਾ ਲਿਆ। ਬੱਲੋਕੀ ਪੁਲ ਨੇੜੇ ਬਾੜੇਵਾਲ ਡਰੇਨ ਰਾਹੀਂ ਡੇਅਰੀਆਂ ਦਾ ਗੰਧਲਾ ਪਾਣੀ ਬੁੱਢੇ ਦਰਿਆ ਵਿੱਚ ਜਾਣ ਨੂੰ ਵੀ ਗੰਭੀਰਤਾ ਨਾਲ ਲਿਆ ਗਿਆ। ਇਸਦੇ ਨਾਲ ਹੀ ਸ਼ਿਵਪੁਰੀ ਪੁਲ ‘ਤੇ ਦਰਿਆ ਵਿੱਚੋਂ ਮਸ਼ੀਨਾਂ ਨਾਲ ਕੱਢੀ ਜਾ ਰਹੀ ਗਾਰ ਅਤੇ ਤਾਜਪੁਰ ਡੇਅਰੀ ਕੰਪਲੈਕਸ ਨੇੜੇ ਬਣੇ ਅਸਥਾਈ ਸੀਚੇਵਾਲ ਮਾਡਲ ਦੀ ਵੀ ਸਮੀਖਿਆ ਕੀਤੀ ਗਈ।

 

Tags: Sant Balbir Singh Seechewal , Sant Seechewal , AAP Punjab , Ludhiana , Budda Dariya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD