Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਡੀ.ਸੀ. ਕੋਮਲ ਮਿੱਤਲ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਵਿਭਾਗਾਂ ਨੂੰ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 Apr 2026

Last updated on: Apr 21, 2026, 10:59 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ ਹਾਲ ਵਿੱਚ ਹੀ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਹੋਈਆਂ ਮੀਟਿੰਗਾਂ ਵਿੱਚ ਉਠਾਈਆਂ ਗਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਤਾਜ਼ਾ ਸਥਿਤੀ ਪੋਰਟਲ ‘ਤੇ ਸਮੇਂ ਸਿਰ ਅੱਪਲੋਡ ਕੀਤੀ ਜਾਵੇ। ਹਲਕਾ-ਵਾਰ ਸ਼ਿਕਾਇਤਾਂ ਦੀ ਸਥਿਤੀ ‘ਤੇ ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗਾਂ ਵੱਲੋਂ ਕੀਤੇ ਨਿਪਟਾਰਿਆਂ ਦੀ ਟਰੇਡਰਜ਼ ਕਮਿਸ਼ਨ ਵੱਲੋਂ ਬਹੁਤ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ ਹੈ ਅਤੇ ਕੁਝ ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਲਈ ਵਾਪਸ ਭੇਜਿਆ ਗਿਆ ਹੈ। 

ਉਨ੍ਹਾਂ ਸੁਝਾਅ ਦਿੱਤਾ ਕਿ ਕਿਸੇ ਵੀ ਸ਼ਿਕਾਇਤ ਨੂੰ ਪੋਰਟਲ ‘ਤੇ ਨਿਪਟਿਆ ਦਰਸਾਉਣ ਤੋਂ ਪਹਿਲਾਂ ਸ਼ਿਕਾਇਤਕਰਤਾ ਦੀ ਲਿਖਤੀ ਸਹਿਮਤੀ ਲੈਣੀ ਲਾਜ਼ਮੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਕੇਵਲ ਉਹੀ ਸ਼ਿਕਾਇਤਾਂ ਨਿਪਟੀਆਂ ਹੋਈਆਂ ਦਰਸਾਈਆਂ ਜਾਣ, ਜਿੱਥੇ ਸ਼ਿਕਾਇਤਕਰਤਾ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ, ਜਦਕਿ ਅਧੂਰੇ ਤੌਰ ‘ਤੇ ਹੱਲ ਹੋਏ ਮਾਮਲੇ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਨਿਪਟਾਉਣ ਲਈ ਹੋਰ ਸਮਾਂ ਚਾਹੀਦਾ ਹੈ, ਉਨ੍ਹਾਂ ਨੂੰ “ਇਨ-ਪ੍ਰੋਗਰੈਸ” (ਪ੍ਰਗਤੀ ਅਧੀਨ) ਹੇਠ ਰੱਖਿਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਉਲਝਣ ਨਾ ਬਣੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਵਿਭਾਗ ਨੂੰ ਵੱਖ-ਵੱਖ ਲਾਗਇਨ ਆਈ.ਡੀ. ਦਿੱਤੀਆਂ ਗਈਆਂ ਹਨ, ਇਸ ਲਈ ਜੇ ਕਿਸੇ ਵਿਭਾਗ ਨੂੰ ਕਿਸੇ ਹੋਰ ਵਿਭਾਗ ਨਾਲ ਸੰਬੰਧਿਤ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਹ ਤੁਰੰਤ ਸੰਬੰਧਿਤ ਵਿਭਾਗ ਨੂੰ ਭੇਜੀ ਜਾਵੇ।ਉਨ੍ਹਾਂ ਕਿਹਾ ਕਿ ਮੁੱਖ ਧਿਆਨ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ‘ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਵਪਾਰ ਕਰਨ ਦੀ ਸੁਵਿਧਾ (Ease of Doing Business) ਵਿੱਚ ਸੁਧਾਰ ਆਵੇਗਾ। 

ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸ਼ਿਕਾਇਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਲਈ ਨਾ ਤਾਂ ਵੱਧ ਖਰਚ ਦੀ ਲੋੜ ਹੁੰਦੀ ਹੈ ਅਤੇ ਨਾ ਹੀ ਵੱਡੇ ਯਤਨਾਂ ਦੀ, ਅਤੇ ਉਨ੍ਹਾਂ ਨੂੰ ਸਥਾਨਕ ਪੱਧਰ ‘ਤੇ ਹੀ ਨਿਪਟਾਇਆ ਜਾ ਸਕਦਾ ਹੈ। ਇਸ ਲਈ ਅਜਿਹੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਵਿੱਚ ਨਿਯਮਿਤ ਸਫ਼ਾਈ, ਸਟ੍ਰੀਟ ਲਾਈਟਾਂ ਦੀ ਦੇਖਭਾਲ, ਪੀ ਸੀ ਆਰ ਵਾਹਨਾਂ ਦੀ ਪੈਟਰੋਲਿੰਗ ਵਧਾਉਣ ਵਰਗੇ ਮਸਲੇ ਸ਼ਾਮਲ ਹਨ, ਜਿਨ੍ਹਾਂ ‘ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ।

ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਮੋਹਾਲੀ ਸੰਦੀਪ ਸਿੰਘ ਗਾੜ੍ਹਾ, ਜੁਆਇੰਟ ਕਮਿਸ਼ਨਰ ਜਸਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਹੋਰ ਸੰਬੰਧਤ ਅਧਿਕਾਰੀ ਹਾਜ਼ਰ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਅਤੇ ਵਿਧਾਨ ਸਭਾ ਹਲਕਾ ਪੱਧਰ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ (ਮੋਹਾਲੀ) ਅਤੇ ਯਸ਼ਵੰਤ ਬਾਂਸਲ (ਖਰੜ) ਵੀ ਮੌਜੂਦ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD