Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਲੋਕ ਨਿਰਮਾਣ ਮੰਤਰੀ ਨੇ ਸੁਖਦੇਵ ਸਿੰਘ ਰੰਧਾਵਾ ਨੂੰ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਚੇਅਰਮੈਨ ਨਿਯੁਕਤ ਹੋਣ `ਤੇ ਵਧਾਈ ਦਿੱਤੀ

ਆਮ ਆਦਮੀ ਪਾਰਟੀ ਹਰ ਵਰਕਰ ਦੀ ਕਦਰ ਕਰਦੀ ਹੈ ਅਤੇ ਉਸ ਨੂੰ ਉਸਦਾ ਹੱਕ ਦੇਣ ਵਿੱਚ ਯਕੀਨ ਰੱਖਦੀ ਹੈ - ਹਰਭਜਨ ਸਿੰਘ ਈਟੀਓ

Harbhajan Singh ETO, AAP Punjab, Mehta, Amritsar, Sukhdev Singh Randhawa

Web Admin

Web Admin

5 Dariya News

ਮਹਿਤਾ/ਅੰਮ੍ਰਿਤਸਰ , 20 Apr 2026

Last updated on: Apr 21, 2026, 11:02 IST

ਸੂਬੇ ਦੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈਟੀਓ ਨੇ ਅੱਜ ਪਿੰਡ ਮਹਿਤਾ ਚੌਂਕ, ਜੰਡਿਆਲਾ ਗੁਰੂ ਵਿਖੇ ਪਹੁੰਚ ਕੇ ਇਲਾਕੇ ਦੇ ਪ੍ਰਸਿੱਧ ਆਗੂ ਸ. ਸੁਖਦੇਵ ਸਿੰਘ ਰੰਧਾਵਾ ਰਾਜ ਸਰਕਾਰ ਵੱਲੋਂ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ਉੱਤੇ ਵਧਾਈ ਦਿੱਤੀ ਹੈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣਾਂ, ਪਾਰਟੀ ਵਰਕਰ ਅਤੇ ਸਥਾਨਕ ਨੁਮਾਇੰਦਿਆਂ ਨੇ ਹਾਜ਼ਰੀ ਭਰੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ. ਸੁਖਦੇਵ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੁਖਦੇਵ ਸਿੰਘ ਰੰਧਾਵਾ ਦੀ ਇਹ ਨਿਯੁਕਤੀ ਉਨ੍ਹਾਂ ਦੀ ਲੋਕ ਸੇਵਾ ਅਤੇ ਲੋਕਾਂ ਨਾਲ ਜੁੜੇ ਰਹਿਣ ਦੇ ਸਨਮਾਨ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ. ਸੁਖਦੇਵ ਸਿੰਘ ਰੰਧਾਵਾ ਲੰਬੇ ਸਮੇਂ ਤੱਕ ਕਾਂਗਰਸ ਪਾਰਟੀ ਵਿੱਚ ਰਹੇ ਹਨ, ਪਰ ਸਾਲ 2024 ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਰਾਜ ਸਰਕਾਰ ਦੀਆਂ ਇਮਾਨਦਾਰ ਨੀਤੀਆਂ ਅਤੇ ਲੋਕ-ਹਿਤੈਸ਼ੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 

ਉਨ੍ਹਾਂ ਕਿਹਾ ਕਿ ਥੋੜ੍ਹੇ ਸਮੇਂ ਵਿੱਚ ਹੀ ਉਨ੍ਹਾਂ ਨੇ ਪਾਰਟੀ ਲਈ ਵੱਡੀ ਅਤੇ ਇਮਾਨਦਾਰ ਸੇਵਾ ਨਿਭਾਈ ਹੈ, ਜਿਸ ਦਾ ਫਲ ਅੱਜ ਉਨ੍ਹਾਂ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਦੇ ਰੂਪ ਵਿੱਚ ਮਿਲਿਆ ਹੈ।ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਕਰ ਦੀ ਕਦਰ ਕਰਦੀ ਹੈ ਅਤੇ ਉਸ ਨੂੰ ਉਸਦਾ ਹੱਕ ਦੇਣ ਵਿੱਚ ਯਕੀਨ ਰੱਖਦੀ ਹੈ, ਜਦਕਿ ਪਿਛਲੀਆਂ ਸਰਕਾਰਾਂ ਵਿੱਚ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਵਰਕਰਾਂ ਨੂੰ ਵੀ ਉਚਿਤ ਮਾਣ-ਸਨਮਾਨ ਨਹੀਂ ਮਿਲਦਾ ਸੀ।

ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲੇ ਇਮਾਨਦਾਰ ਆਗੂਆਂ ਨੂੰ ਅੱਗੇ ਲਿਆਉਣਾ ਹੀ ਸਰਕਾਰ ਦਾ ਮਕਸਦ ਹੈ। ਉਨ੍ਹਾਂ ਨੇ ਸ. ਸੁਖਦੇਵ ਸਿੰਘ ਨੂੰ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਇਸ ਰਾਹੀਂ ਕਿਸਾਨਾਂ ਅਤੇ ਆਮ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ। ਉਹਨਾਂ ਕਿਹਾ ਕਿ ਇਹ ਅਹੁਦਾ ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।

ਇਸ ਮੌਕੇ ਕੈਬਿਨੇਟ ਮੰਤਰੀ ਪੰਜਾਬ ਨੇ ਸ. ਸਰਵਰਿੰਦਰ ਸਿੰਘ ਜੀ ਨੂੰ ਵੀ ਬੈਂਕ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ `ਤੇ ਵਧਾਈ ਦਿੱਤੀ। ਨਾਲ ਹੀ ਨਿਯੁਕਤ ਹੋਏ ਹੋਰ ਡਾਇਰੈਕਟਰਾਂ  ਸ. ਗੁਰਭੇਜ ਸਿੰਘ, ਵਿਸ਼ਾਲ ਸ਼ਰਮਾ, ਸ. ਸਵਿੰਦਰ ਸਿੰਘ ਅਤੇ ਸ਼੍ਰੀਮਤੀ ਰਜਵੰਤ ਕੌਰ ਜੀ ਨੂੰ ਵੀ ਮੰਤਰੀ ਜੀ ਵੱਲੋਂ ਮੁਬਾਰਕਬਾਦ ਦਿੱਤੀ ਗਈ।

 

Tags: Harbhajan Singh ETO , AAP Punjab , Mehta , Amritsar , Sukhdev Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD