Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ

Bal Mukand Sharma, Chairman Punjab State Food Commission, Punjab Food Commission, AAP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 20 Apr 2026

Last updated on: Apr 21, 2026, 11:03 IST

ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਇੱਕ ਦਿਨ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।

ਇਸ ਵਰਕਸ਼ਾਪ ਵਿੱਚ ਸਿੱਖਿਆ ਵਿਭਾਗ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਸਹਿਯੋਗ ਨਾਲ ਲਗਭਗ 500 ਤੋਂ ਵੱਧ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਭੋਜਨ ਸੁਰੱਖਿਆ ਅਤੇ ਸਿਹਤਮੰਦ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ।ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਫੂਡ ਸੇਫਟੀ ਸ਼੍ਰੀ ਰਜਿੰਦਰਪਾਲ ਸਿੰਘ ਵੱਲੋਂ “ਈਟ ਰਾਈਟ” ਮੁਹਿੰਮ ਤਹਿਤ ਸੰਦੇਸ਼ ਦਿੰਦਿਆਂ ਦੱਸਿਆ ਗਿਆ ਕਿ ਸਹੀ ਭੋਜਨ ਨੂੰ ਈਟ ਸੇਫ (ਸੁਰੱਖਿਅਤ ਭੋਜਨ), ਈਟ ਹੈਲਥੀ (ਸਿਹਤਮੰਦ ਭੋਜਨ), ਅਤੇ ਈਟ ਇਨ ਰਾਈਟ ਅਮਾਉਂਟ (ਉਚਿਤ ਮਾਤਰਾ ਵਿੱਚ ਭੋਜਨ) ਤਿੰਨ ਭਾਗਾਂ ਵਿੱਚ ਵੰਡਿਆ ਜਾਂਦਾ ਹੈ। 

ਉਨ੍ਹਾਂ ਨੇ ਦੱਸਿਆ ਕਿ ਐੱਫ.ਐੱਸ.ਐੱਸ.ਏ.ਆਈ. ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਲੋਕਾਂ ਨੂੰ ਨਮਕ ਅਤੇ ਮਿੱਠੇ ਦੀ ਘੱਟ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਹੋਰ ਅਧਿਕਾਰੀਆਂ ਵੱਲੋਂ ਵੀ ਭੋਜਨ ਸੁਰੱਖਿਆ ਅਤੇ ਪੋਸ਼ਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾਂ ਨੇ ਆਂਗਣਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਛੋਟੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਖ਼ੁਰਾਕ ਦਾ ਖਾਸ ਖਿਆਲ ਰੱਖਣ। 

ਇਸ ਦੌਰਾਨ ਉਨ੍ਹਾਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਰਾਸ਼ਨ ਦੀ ਵੰਡ, ਈ-ਕੇ ਵਾਈ ਸੀ ਨਾਮਾਂਕਣ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਮਿਡ-ਡੇਅ ਮੀਲ ਅਤੇ ਆਂਗਣਵਾੜੀਆਂ ਰਾਹੀਂ ਸਪਲੀਮੈਂਟਰੀ ਨਿਊਟ੍ਰੀਸ਼ਨ, ਮੈਡੀਕਲ ਟੀਮਾਂ ਦੁਆਰਾ ਸਕੂਲ ਅਤੇ ਆਂਗਣਵਾੜੀ ਬੱਚਿਆਂ ਦੀ ਸਿਹਤ ਜਾਂਚ, ਬਿਮਾਰੀਆਂ ਨਾਲ ਪੀੜਤ ਬੱਚਿਆਂ ਲਈ ਡਾਕਟਰੀ ਇਲਾਜ ਫਾਲੋ-ਅੱਪ ਸਮੇਤ ਕਈ ਭਲਾਈ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਨਿਊਟ੍ਰਸ਼ੀਅਨਲ ਸਕਿਓਰਿਟੀ ਦੇ ਵਿਸ਼ੇ `ਤੇ ਬੋਲਦਿਆਂ ਕਿਹਾ ਕਿ  ਨਿਊਟ੍ਰਸ਼ੀਅਨਲ ਸਕਿਓਰਿਟੀ ਪੂਰਤੀ ਲਈ ਨੌਜਵਾਨ ਪੀੜ੍ਹੀ ਵੀ ਆਪਣਾ ਵੱਡਾ ਹਿੱਸਾ ਪਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ  ਆਰਗੇਨਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਰਾਹੀਂ ਨੌਜਵਾਨ ਮੋਟੇ ਅਨਾਜ਼ਾਂ ਬਾਰੇ ਵੀ ਜਾਗਰੂਕ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਸਾਡੇ ਰਿਵਾਇਤੀ ਅਨਾਜ਼ਾਂ ਵਿੱਚ ਵਧੇਰੇ ਪੋਸ਼ਿਕ ਤੱਕ ਮੌਜੂਦ ਹਨ।ਸਫਾਈ ਅਤੇ ਭੋਜਨ ਸੁਰੱਖਿਆ `ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਮਿੱਡ ਡੇ ਮੀਲ ਕੁੱਕ ਨੂੰ ਰਸੋਈ ਦੇ ਖੇਤਰਾਂ ਦੀ ਸਹੀ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਅੰਤ ਵਿੱਚ ਸਮਾਗਮ ਵਿੱਚ ਸ਼ਾਮਿਲ ਸਾਰੇ ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦਾ ਧੰਨਵਾਦ ਕੀਤਾ ਗਿਆ।

 

Tags: Bal Mukand Sharma , Chairman Punjab State Food Commission , Punjab Food Commission , AAP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD