Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ

ਦੋਸ਼ੀਆਂ ਨੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਖ਼ਰੀਦੇ ਸਨ ਹਥਿਆਰ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 20 Apr 2026

Last updated on: Apr 21, 2026, 11:06 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ।

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ।

ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖ਼ਰੀਦਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ,ਜੋ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗੈਰ-ਕਾਨੂੰਨੀ ਹਥਿਆਰਾਂ ਨੂੰ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਖੇਤਰ ਵਿੱਚ ਸਪਲਾਈ ਕਰ  ਰਹੇ ਸਨ।

ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਮੁਕੰਮਲ ਰੂਪ ਵਿੱਖ ਖ਼ਾਤਮਾ ਕੀਤਾ ਜਾ  ਸਕੇ।ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਯੋਜਨਾਬੱਧ ਆਪ੍ਰੇਸ਼ਨ ਤਹਿਤ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਪਹਿਲਾਂ ਦੀਪਕ ਉਰਫ਼ ਦੀਪੂ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਉਸਦੀ ਨਿਸ਼ਾਨਦੇਹੀ ’ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਦੀਪਕ ਦੇ ਖੁਲਾਸੇ ’ਤੇ, ਉਸਦੇ ਦੋ ਹੋਰ ਸਾਥੀਆਂ ਅਰੁਣ ਉਰਫ਼ ਸਾਬੂ ਅਤੇ ਸੁਖਜਿੰਦਰ ਉਰਫ਼ ਸੁੱਖਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ।ਸੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਹ ਗੈਰ-ਕਾਨੂੰਨੀ ਹਥਿਆਰ  ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਖ਼ਰੀਦੇ ਸਨ, ਜਿਸਨੂੰ ਪੁਲਿਸ ਦੀ ਮੁਸਤੈਦ ਕਾਰਵਾਈ ਨੇ ਸਫਲਤਾਪੂਰਵਕ ਟਾਲ਼ ਦਿੱਤਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਦੀਪਕ ਉਰਫ਼ ਦੀਪੂ ਅਤੇ ਅਰੁਣ ਉਰਫ਼ ਸਾਬੂ ਦੀ, ਪਹਿਲਾਂ ਵੀ ਇਰਾਦਾ ਕਤਲ , ਚੋਰੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਮੂਲੀਅਤ ਹੈ।  ਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD