Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਅਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ

Harbhajan Singh ETO, AAP Punjab, Amritsar, Jandiala Guru

Web Admin

Web Admin

5 Dariya News

ਅੰਮ੍ਰਿਤਸਰ , 20 Apr 2026

Last updated on: Apr 21, 2026, 11:09 IST

ਪਿਛਲੀ ਕਾਂਗਰਸ ਸਰਕਾਰ ਦੌਰਾਨ  ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਸੰਜੀਦਗੀ ਦਾ ਇਥੋਂ ਪਤਾ ਚਲਦਾ ਹੈ ਕਿ ਇਸਨੇ ਆਪਣੀ ਸਰਕਾਰ ਦੇ ਰਹਿੰਦਿਆਂ ਵਿਧਾਨ ਸਭਾ ਵਿੱਚ ਹਲਕੇ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਪਿਛਲੀਆਂ ਸਰਕਾਰਾਂ ਦੌਰਾਨ  ਹਲਕੇ ਨੂੰ ਸਹੀ ਨੁਮਾਇੰਦਗੀ ਨਾ ਮਿਲਣ ਕਰਕੇ ਜੰਡਿਆਲਾ ਹਲਕਾ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਸੀ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਉੱਥੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਲਈ ਵੀ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।  

ਉਹਨਾਂ ਕਿਹਾ ਕਿ ਹਲਕੇ ਵਿੱਚ ਦਿਨ ਰਾਤ ਵਿਕਾਸ ਕਾਰਜ ਜਾਰੀ ਹਨ ਅਤੇ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦਾ ਮੋਹਰੀ ਹਲਕਾ ਬਣੇਗਾ।ਉਨਾਂ ਕਿਹਾ ਕਿ  ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਪਿੰਡਾਂ ਦੀ ਕਨੈਕਟਿਵਿਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ।  ਉਨਾਂ ਦੱਸਿਆ ਕਿ ਜੰਡਿਆਲਾ ਹਲਕੇ ਵਿੱਚ ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਅਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਿੰਡ ਟਾਂਗਰਾ ਵਿੱਚ 93 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ 2.75 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਅਤੇ ਮਿਸਿੰਗ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਦੀ ਚੌੜਾਈ 10 ਫੁੱਟ ਹੋਵੇਗੀ। ਇਸ ਤੋਂ ਇਲਾਵਾ ਪਿੰਡ ਅੱਡਾ ਟਾਂਗਰਾ ਵਿੱਚ 14 ਲੱਖ 63 ਹਜ਼ਾਰ ਰੁਪਏ ਨਾਲ 0.330 ਕਿਲੋਮੀਟਰ ਲੰਬੀਆਂ ਤੇ 10 ਫੁੱਟ ਚੌੜੀਆਂ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਪਿੰਡ ਜੰਡ ਤੋਂ ਮਲਕਪੁਰ ਤੱਕ 1.71 ਕਿਲੋਮੀਟਰ ਲੰਬੀ ਸੜਕ 54 ਲੱਖ 77 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸਦੇ ਨਾਲ ਹੀ ਪਿੰਡ ਠੱਠੀਆਂ ਤੋਂ ਸੁੱਖੇਵਾਲ ਤੱਕ 1.45 ਕਿਲੋਮੀਟਰ ਲੰਬੀ ਸੜਕ ਦੀ ਸਪੈਸ਼ਲ ਰਿਪੇਅਰ ਲਈ 27 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਦੋਹਾਂ ਸੜਕਾਂ ਦੀ ਚੌੜਾਈ 10 ਫੁੱਟ ਹੋਵੇਗੀ।ਸ: ਈ.ਟੀ.ਓ. ਨੇ ਦੱਸਿਆ ਕਿ ਸਬੰਧਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਹਨਾਂ ਨੂੰ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। 

ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਢਿਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਆਮ ਜਨਤਾ ਦਾ ਪੈਸਾ ਹੈ ਅਤੇ ਆਮ ਜਨਤਾ ਦੇ ਹਿੱਤਾਂ ਵਿੱਚ ਹੀ ਲਗਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕੋਈ ਉਣਤਾਈ ਨਜ਼ਰ ਆਵੇ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸੇ ਸਮੇਂ ਹੀ ਉਸ ਨੂੰ ਦੂਰ ਕੀਤਾ ਜਾ ਸਕੇ। 

ਉਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।

 

Tags: Harbhajan Singh ETO , AAP Punjab , Amritsar , Jandiala Guru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD