Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਧਾਇਕ ਸਵਨਾ ਨੇ 7.06 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਾਰਡਰ ਏਰੀਆ ਦੇ ਪਿੰਡਾਂ ਦੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ ਨੀਂਹ ਪੱਥਰ ਰੱਖ ਕੇ ਕਰਵਾਈ ਸ਼ੁਰੂਆਤ

ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

Narinder Pal Singh Sawna, Fazilka, AAP Punjab

Web Admin

Web Admin

5 Dariya News

ਫਾਜ਼ਿਲਕਾ , 20 Apr 2026

Last updated on: Apr 21, 2026, 11:24 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਤੇ ਇਸੇ ਤਹਿਤ ਹੀ ਹਲਕੇ ਦੇ ਸਹਿਰਾਂ ਤੇ ਪਿੰਡਾਂ ਵਿੱਚ ਲਗਾਤਾਰ ਵਿਕਾਸ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਫਾਜ਼ਿਲਕਾ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ 7.06 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਹਲਕੇ ਦੇ ਬਾਰਡਰ ਏਰੀਏ ਦੇ ਪਿੰਡਾਂ ਵਿੱਚ ਬਣਨ ਵਾਲੀਆਂ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤੇ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਕਾਵਾਂਵਾਲੀ ਰੋਡ ਪੁੱਲ ਤੋਂ ਰਾਮ ਸਿੰਘ ਭੈਣੀ ਤੋਂ ਮਹਾਤਮ ਨਗਰ (ਸੀ.ਸੀ. ਫਲੋਰਿੰਗ ਸੜਕ) 249.85 ਲੱਖ, ਰਾਮ ਸਿੰਘ ਭੈਣੀ ਤੋਂ ਝੰਗੜ ਭੈਣੀ, ਰੇਤੇ ਵਾਲੀ ਭੈਣੀ ਤੋਂ ਗੁਲਾਬਾ ਭੈਣੀ 113.68 ਲੱਖ, ਮਹਾਤਮ ਨਗਰ ਤੋਂ ਤੇਜਾ ਰੁਹੇਲਾ 35.13 ਲੱਖ, ਮਹਾਤਮ ਨਗਰ ਤੋਂ ਦੋਨਾ ਨਾਨਕਾ 47.69 ਲੱਖ, ਮਹਾਤਮ ਨਗਰ ਤੋਂ ਭੈਣੀ ਚਾਨਣ ਸਿੰਘ 40.79 ਲੱਖ, ਝੰਗੜ ਭੈਣੀ ਤੋਂ 1 ਨੰਬਰ ਗੱਟੀ 30.76 ਲੱਖ, ਗੁਲਾਬਾ ਭੈਣੀਤ ਢਾਣੀ ਸੱਦਾ ਸਿੰਘ 27.99 ਲੱਖ, ਦੋਨਾ ਨਾਨਕਾ ਤੋਂ ਨਵਾਂ ਪੁੱਲ (ਤੇਜ ਰੁਹੇਲਾ) 46.15 ਲੱਖ, ਪਿੰਡ ਤੇਜਾ ਰੁਹੇਲਾ ਤੋਂ ਨਵਾਂ ਪੁੱਲ (ਤੇਜਾ ਰੁਹੇਲਾ) 114 ਲੱਖ ਦੀ ਲਾਗਤ ਨਾਲ ਸੜਕਾਂ ਬਣਗੀਆਂ ਤੇ ਅੱਜ ਇਨ੍ਹਾਂ ਸੜਕਾਂ ਦੇ ਕੰਮ ਦੇ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ ਜੋ ਕਿ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਲਗਭਗ 3 ਮਹੀਨੇ ਵਿੱਚ ਬਣਕੇ ਤਿਆਰ ਹੋ ਜਾਣਗੀਆਂ। ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਸੜਕਾਂ ਵਿੱਚ ਵਧੀਆ ਮਟੀਰੀਅਲ ਵਰਤਿਆ ਜਾਵੇਗਾ ਤੇ ਜੇਕਰ ਕਿਤੇ ਵੀ ਲੋਕਾਂ ਨੂੰ ਮਟੀਰੀਅਲ ਜਾਂ ਹੋਰ ਵਰਤੋਂ ਦੇ ਸਮਾਨ ਵਿੱਚ ਕੁਤਾਹੀ ਨਜ਼ਰ ਆਉਂਦੀ ਹੈ ਤਾਂ ਉਹ ਬੇਝਿਜਕ ਹੋ ਕੇ ਉਸਨੂੰ ਫੋਨ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ 5 ਸਾਲਾਂ ਵਿੱਚ ਇਸ ਸੜਕ ਦੀ ਰਿਪੇਅਰ ਲਈ ਪੰਜਾਬ ਸਰਕਾਰ ਵੱਲੋਂ ਫੰਡ ਰੱਖਿਆ ਗਿਆ ਹੈ ਤਾਂ ਜੋ ਆਉਣ ਵਾਲੇ ਸਾਲਾਂ ਦੌਰਾਨ ਜੇਕਰ ਕਿਤੇ ਵੀ ਸੜਕ ਖਰਾਬ ਹੁੰਦੀ ਹੈ ਤਾਂ ਉਹ ਦੁਬਾਰਾ ਰਿਪੇਅਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹਲਕਿਆਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜੋ ਕਿ ਕਾਫੀ ਸਲਾਹੁਣਯੋਗ ਕਾਰਜ ਹੈ।

ਉਨ੍ਹਾਂ ਕਿਹਾ ਕਿ ਬਾਰਡਰ ਏਰੀਏ ਦੇ ਇਨ੍ਹਾਂ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੜਕ ਦੀ ਮੁਰੰਮਤ ਕਰਵਾਈ ਜਾਵੇ ਤਾਂ ਜ਼ੋ ਆਉਣਾ ਜਾਣਾ ਸੁਖਾਲਾ ਹੋ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਖਸਤਾ ਹੋਣ ਕਰਕੇ ਦੁਰਘਟਨਾ ਹੋਣ ਦਾ ਖਦਸ਼ਾ ਰਹਿੰਦਾ ਸੀ, ਹੁਣ ਨਵੀਂ ਸੜਕ ਦੀ ਉਸਾਰੀ ਹੋਣ ਨਾਲ ਇਹ ਖਦਸ਼ਾ ਵੀ ਦੂਰ ਹੋ ਜਾਵੇਗਾ ਤੇ ਨਿਰਵਿਘਨ ਬਿਨਾ ਕਿਸੇ ਦਿੱਕਤ *ਤੇ ਆਵਾਜਾਈ ਕੀਤੀ ਜਾ ਸਕੇਗੀ।

 

Tags: Narinder Pal Singh Sawna , Fazilka , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD