Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਕੋਟਦੁੰਨਾ ਵਿੱਚ 11 ਕਰੋੜ ਦੇ ਵਿਕਾਸ ਕਾਰਜਾਂ ਦੇ ਤੋਹਫ਼ੇ

ਸਵਾ ਕਰੋੜ ਦੀ ਲਾਗਤ ਨਾਲ ਬਣੀ ਦਾਣਾ ਮੰਡੀ ਲੋਕਾਂ ਨੂੰ ਸਮਰਪਿਤ, ਤਿੰਨ ਮੁੱਖ ਸੜਕਾਂ ਦੇ ਨੀਂਹ ਪੱਥਰ ਰੱਖੇ

Labh Singh Ugoke, AAP Punjab, Barnala, Dhanaula

Web Admin

Web Admin

5 Dariya News

ਬਰਨਾਲਾ /ਧਨੌਲਾ , 18 Apr 2026

Last updated on: Apr 21, 2026, 14:50 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਕੋਟਦੁੰਨਾ ਵਿਖੇ ਤਕਰੀਬਨ 11 ਕਰੋੜ 40 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਉੱਗੋਕੇ ਵੱਲੋਂ 1.20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਨਵੀਂ ਮੰਡੀ ਲੋਕਾਂ ਨੂੰ ਸਮਰਪਿਤ ਕੀਤੀ ਗਈ। 

ਕੋਟਦੁੰਨਾ ਤੋਂ ਜੋਗਾ ਜਾਣ ਵਾਲੀ 3.50 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਜਿਸ ਨੂੰ ਕਿ 10 ਫੁੱਟ ਤੋਂ ਚੌੜਾ ਕਰਕੇ 18 ਫੁੱਟ ਕੀਤਾ ਜਾ ਰਿਹਾ ਹੈ, ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੋਟਦੁੰਨਾ ਤੋਂ ਭੈਣੀ ਫੱਤਾ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ 1.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਕੋਟਦੁੰਨਾ ਤੋਂ ਪੰਧੇਰ ਜਾਣ ਵਾਲੀ ਸੜਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਬੋਲਦਿਆਂ ਵਿਧਾਇਕ ਉੱਗੋਕੇ ਨੇ ਕਿਹਾ "ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਅਸੀਂ ਸਿਰਫ਼ ਨੀਂਹ ਪੱਥਰ ਹੀ ਨਹੀਂ ਰੱਖ ਰਹੇ, ਸਗੋਂ ਕੰਮ ਨੂੰ ਅਮਲੀ ਰੂਪ ਵਿੱਚ ਪੂਰਾ ਕਰਕੇ ਲੋਕਾਂ ਦੇ ਸਪੁਰਦ ਕਰ ਰਹੇ ਹਾਂ। ਸੜਕਾਂ 'ਤੇ ਵੱਟੇ ਪਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਸਾਰੀਆਂ ਸੜਕਾਂ ਮੁਕੰਮਲ ਕਰ ਲਈਆਂ ਜਾਣਗੀਆਂ।"

ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਦਾਣਾ ਮੰਡੀ ਦੀ ਸਹੂਲਤ ਮਿਲਣ 'ਤੇ ਪਿੰਡ ਕੋਟਦੁੰਨਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਉੱਗੋਕੇ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਗੁਰਜੋਤ ਭੱਠਲ (ਚੇਅਰਮੈਨ ਮਾਰਕੀਟ ਕਮੇਟੀ ਧਨੌਲਾ), ਨਿਰਭੈ ਧੌਲਾ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਸਰਪੰਚ ਬਲਜਿੰਦਰ ਸਿੰਘ ਕਿੰਦਾ, ਲਖਵੀਰ ਕੋਟਦੁੰਨਾ, ਮਨਪ੍ਰੀਤ ਕੋਟਦੁੰਨਾ, ਜਗਦੀਪ ਕੋਟਦੁੰਨਾ, ਗੁਰਬਿੰਦਰ ਗਿੱਲ, ਬਲਾਕ ਪ੍ਰਧਾਨ ਨਾਇਬ ਸਿੰਘ ਪੰਧੇਰ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Labh Singh Ugoke , AAP Punjab , Barnala , Dhanaula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD