Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ : ਨਰਿੰਦਰਪਾਲ ਸਿੰਘ ਸਵਨਾ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਰੂਪਨਗਰ ਅਤੇ ਕੋਇਲ ਖੇੜਾ ਦੇ ਸਕੂਲਾਂ 'ਚ 84.64 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Narinder Pal Singh Sawna, AAP Punjab, Punjab Sikhya Kranti

Web Admin

Web Admin

5 Dariya News

ਫਾਜ਼ਿਲਕਾ , 18 Apr 2026

Last updated on: Apr 21, 2026, 14:53 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਪੱਧਰ 'ਤੇ ਵਿਕਾਸ ਕਰ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਸਰਬੋਤਮ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਨੇ 84.64 ਲੱਖ ਦੀ ਲਾਗਤ ਨਾਲ ਪਿੰਡ ਰੂਪਨਗਰ ਤੇ ਕੋਇਲ ਖੇੜਾ ਦੇ ਸਰਕਾਰੀ ਸਕੂਲਾਂ ਵਿਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਪਿੰਡ ਰੂਪਨਗਰ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਵਿਚ 38.50 ਲੱਖ ਅਤੇ ਪਿੰਡ ਕੋਇਲ ਖੇੜਾ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਵਿਚ 46.14 ਲੱਖ ਦੀ ਲਾਗਤ ਨਾਲ ਨਵੇਂ ਕਮਰੇ, ਨਵੇਂ ਇੰਟ੍ਰੈਕਟਿਵ ਟੀਵੀ ਪੈਨਲ, ਨਵੇਂ ਬਾਥਰੂਮ, ਨਵੇਂ ਫਰਸ਼ ਅਤੇ ਸ਼ੈੱਡ ਸਮੇਤ ਕੀਤੇ ਗਏ ਹੋਰ ਵੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ, ਉਸ ਤੋਂ ਹੋਰ ਸੂਬੇ ਵੀ ਸੇਧ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕਰਾਏ ਗਏ ਇਨ੍ਹਾਂ ਵਿਕਾਸ ਕਾਰਜਾਂ ਅਤੇ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਸੰਖਿਆ ਵਿੱਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹੋਰ ਸਕੂਲਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦੇ ਧਰਮਪਤਨੀ ਸ਼੍ਰੀਮਤੀ ਖੁਸ਼ਬੂ ਸਵਨਸੁੱਖਾ ਸਵਨਾ, ਮਾਰਕਿਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ, ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਸਰਪੰਚ ਮਾਲਾ ਸਿੱਖ ਕੋਇਲ ਖੇੜਾ, ਬਲਾਕ ਪ੍ਰਧਾਨ ਦਲੀਪ ਸਹਾਰਾਨ, ਸਰਪੰਚ ਗੁਰਪ੍ਰੀਤ ਸਿੰਘ, ਸੁਰਿੰਦਰ ਬੇਨੀਵਾਲ, ਰਾਏ ਸਾਹਿਬ, ਸੁਰੇਸ਼ ਕੰਬੋਜ, ਅਰਵਿੰਦ ਭੋਬੀਆ, ਪਿੰਡ ਰੂਪਨਗਰ ਦੇ ਮੌਜੂਦਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Narinder Pal Singh Sawna , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD