Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦਾਨ ਤੇ ਰਾਸ਼ਟਰ ਨਿਰਮਾਣ ‘ਚ ਭੂਮਿਕਾ ਦੀ ਸਰਾਹਨਾ

ਖਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ ਤੇ ਛਕਿਆ ਲੰਗਰ

Kuniyil Kailashnathan, K Kailashnathan, Lieutenant Governor of Puducherry, Puducherry

Web Admin

Web Admin

5 Dariya News

ਚੰਡੀਗੜ੍ਹ/ਪੁਡੂਚੇਰੀ , 20 Apr 2026

Last updated on: Apr 21, 2026, 14:58 IST

ਪੁਡੂਚੇਰੀ ਕੇਂਦਰੀ ਸਾਸ਼ਤ ਪ੍ਰਦੇਸ਼ ਦੇ ਉਪ-ਰਾਜਪਾਲ ਕੇ. ਕੈਲਾਸ਼ਨਾਥਨ ਨੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਉੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤ ਨਾਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪੁਡੂਚੇਰੀ, ਚੇਨਈ ਅਤੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ ਜਿਸ ਨਾਲ ਗਹਿਰੀ ਆਤਮਿਕਤਾ ਅਤੇ ਸਾਂਝੀ ਸਦਭਾਵਨਾ ਦਾ ਧਾਰਮਿਕ ਮਾਹੌਲ ਬਣਿਆ ਹੋਇਆ ਸੀ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਉਪ-ਰਾਜਪਾਲ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਸਿੱਖ ਕੌਮ ਵੱਲੋਂ ਪਾਏ ਮਹੱਤਵਪੂਰਨ ਯੋਗਦਾਨ ਦਾ ਜ਼ਿਕਰ ਕਰਦਿਆਂ ਸਿੱਖਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਿੱਖ ਕੌਮ ਦੀ ਸ਼ਾਨਦਾਰ ਵਿਰਾਸਤ, ਬਲਿਦਾਨਾਂ, ਸੇਵਾ ਭਾਵਨਾ ਅਤੇ ਦੇਸ਼ ਭਲਾਈ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸੇਵਾ ਅਤੇ ਲੰਗਰ ਵਰਗੇ ਸਿੱਖ ਸਿਧਾਂਤਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੇ ਇਸ ਪ੍ਰਥਾ ਨੂੰ ਨਿਸ਼ਕਾਮ ਸੇਵਾ ਅਤੇ ਸਮਾਜਿਕ ਸਮਾਨਤਾ ਦੀ ਸਦੀਵੀ ਉਦਾਹਰਨ ਦੱਸਿਆ ਜੋ ਸਮਾਜ ਨੂੰ ਲਗਾਤਾਰ ਪ੍ਰੇਰਿਤ ਕਰਦੇ ਹਨ।

ਗੁਰਦੁਆਰਾ ਪ੍ਰਬੰਧਕਾਂ ਨੇ ਉਪ-ਰਾਜਪਾਲ ਦਾ ਤਹਿ-ਦਿਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਰਿਵਾਇਤੀ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਜਿਸ ਵਿੱਚ ਸ੍ਰੀ ਜਪੁਜੀ ਸਾਹਿਬ ਦਾ ਤਾਮਿਲ ਅਨੁਵਾਦ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਪਵਿੱਤਰ ਬਾਣੀ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਮਾਡਲ ਭੇਟ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿੱਖ ਕੌਮ ਵੱਲੋਂ ਦਿੱਤੇ ਜਾਂਦੇ ਸਨਮਾਨ ਦਾ ਪ੍ਰਤੀਕ ‘ਸਿਰੋਪਾਓ’ ਵੀ ਭੇਟ ਕੀਤਾ ਗਿਆ।ਸਾਦਗੀ, ਭਰਾਤਰੀਭਾਵ ਅਤੇ ਇੱਕਮਿੱਕਤਾ ਦਾ ਪ੍ਰਗਟਾਵਾ ਕਰਦਿਆਂ ਉਪ-ਰਾਜਪਾਲ ਨੇ ਸੰਗਤ ਦੇ ਨਾਲ ਪੰਗਤ ਵਿੱਚ ਬੈਠ ਕੇ ਗੁਰੂ ਕਾ ਲੰਗਰ ਵੀ ਛਕਿਆ।

ਸਿੱਖ ਸੰਗਤ ਨੇ ਉਪ-ਰਾਜਪਾਲ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਉਨ੍ਹਾਂ ਵੱਲੋਂ ਲਗਾਤਾਰ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ ਜਿਨ੍ਹਾਂ ਵਿੱਚ ਹਰਸਰਨ ਸਿੰਘ, ਸਕੱਤਰ ਪਾਂਡੀਚੇਰੀ ਗੁਰਦੁਆਰਾ ਸਾਹਿਬ, ਰਾਜਿੰਦਰ ਸਿੰਘ ਭਸੀਨ, ਪ੍ਰਧਾਨ ਗੁਰੂ ਨਾਨਕ ਕਾਲਜ, ਚੇਨਈ, ਸੁਰਜੀਤ ਸਿੰਘ ਮਦਾਨ, ਡਾਇਰੈਕਟਰ, ਯੂਨਾਈਟਿਡ ਸਿੱਖਸ ਤਾਮਿਲਨਾਡੂ, ਜਸਬੀਰ ਸਿੰਘ ਭਸੀਨ, ਮੈਂਬਰ, ਭਾਈ ਮਰਦਾਨਾ ਜੀ ਕੀਰਤਨੀ ਜਥਾ, ਜਸਬੀਰ ਸਿੰਘ ਨਰੂਲਾ, ਜਾਇੰਟ ਸਕੱਤਰ, ਗੁਰਪ੍ਰਤਾਪ ਸਿੰਘ, ਓਂਕਾਰ ਸਿੰਘ ਅਤੇ ਪਰਮਜੀਤ ਸਿੰਘ, ਮੈਂਬਰ, ਸ੍ਰੀ ਗੁਰੂ ਨਾਨਕ ਸਤਸੰਗ ਸਭਾ, ਟੀ. ਨਗਰ, ਚੇਨਈ ਵੀ ਸ਼ਾਮਲ ਸਨ।

 

Tags: Kuniyil Kailashnathan , K Kailashnathan , Lieutenant Governor of Puducherry , Puducherry

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD