Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਖ਼ਤ ਕਾਨੂੰਨ ਬਨਣ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਦੌਰ ਖ਼ਤਮ ਹੋਇਆ : ਹਰਪਾਲ ਸਿੰਘ ਚੀਮਾ

ਪੰਥ ਦੇ ਨਾਮ 'ਤੇ ਰਾਜ ਕਰਨ ਵਾਲਿਆਂ ਦੇ ਇਕਲੌਤੇ ਵਿਧਾਇਕ ਨੇ ਵੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲਈ ਸਹਿਮਤੀ ਵੀ ਨਹੀਂ ਦਿੱਤੀ-ਚੀਮਾ

Harpal Singh Cheema, Advocate Harpal Singh Cheema, AAP Punjab, Government of Punjab, Punjab Government

5 Dariya News

5 Dariya News

5 Dariya News

ਪਟਿਆਲਾ , 20 Apr 2026

Last updated on: Apr 21, 2026, 15:01 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ 'ਚ ਸਰਵਸੰਮਤੀ ਨਾਲ ਪਾਸ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਬਾਅਦ ਹੁਣ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸੋਚ ਵੀ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਨਵੇਂ ਸਖ਼ਤ ਕਾਨੂੰਨ ਮੁਤਾਬਕ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੇ 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇਗਾ, ਇਸ ਲਈ ਹੁਣ ਬੇਅਦਬੀਆਂ ਦਾ ਦੌਰ ਖ਼ਤਮ ਹੋ ਗਿਆ ਹੈ।

ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਇੱਕ ਸਮਾਰੋਹ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਪੰਥ ਦੇ ਨਾਮ 'ਤੇ ਸਰਕਾਰਾਂ ਬਣਾਉਣ ਵਾਲਿਆਂ ਦੇ ਇਕਲੌਤੇ ਵਿਧਾਇਕ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਚੋਂ ਗ਼ੈਰਹਾਜ਼ਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਆਪਣੀ ਸਹਿਮਤੀ ਵੀ ਨਹੀਂ ਦਿੱਤੀ, ਜਿਸ ਲਈ ਲੋਕਾਂ ਨੂੰ ਇਸ ਬਾਰੇ ਸੋਚਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਿਹੜੀ ਪਾਰਟੀ ਨੇ ਪੰਥ ਦੇ ਨਾਮ 'ਤੇ ਪੰਜਾਬ 'ਚ ਰਾਜ ਕੀਤਾ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਵੀ ਉਨ੍ਹਾਂ ਦੇ ਰਾਜ ਸਮੇਂ ਹੀ ਹੋਈਆਂ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ 1986 'ਚ ਪੰਥ ਦੇ ਨਾਮ 'ਤੇ ਬਣੀ ਸਰਕਾਰ ਦੇ ਸਮੇਂ ਹੋਈ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਨਕੋਦਰ ਵਿਖੇ ਬੇਅਦਬੀ ਕਾਂਡ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਸਮੇਂ 5 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਈ ਤੇ ਇਨਸਾਫ ਮੰਗਣ ਲਈ ਇਕੱਠੇ ਹੋਏ ਲੋਕਾਂ 'ਤੇ ਗੋਲੀ ਚੱਲੀ ਜਿਸ ਕਰਕੇ ਚਾਰ ਨੌਜਵਾਨਾਂ ਮਾਰੇ ਗਏ ਸਨ। ਉਨ੍ਹਾਂ ਅਫ਼ਸੋਸ ਨਾਲ ਕਿਹਾ ਕਿ ਇਸ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਵਾਲੀ ਐਕਸ਼ਨ ਟੇਕਨ ਰਿਪੋਰਟ ਹੀ ਗੁੰਮ ਕਰ ਦਿੱਤੀ ਗਈ।

ਹਰਪਾਲ ਸਿੰਘ ਚੀਮਾ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਕਿਹਾ ਕਿ ਉਸੇ ਪਾਰਟੀ ਨੇ ਇਸ ਬੇਅਦਬੀ ਸਮੇਂ ਤਾਇਨਾਤ ਅਫ਼ਸਰਾਂ ਨੂੰ ਟਿੱਕਟਾਂ ਦੇ ਕੇ ਨਿਵਾਜਿਆ ਅਤੇ ਫੇਰ 2015 'ਚ ਵੀ ਨਕੋਦਰ ਤਰਜ 'ਤੇ ਦੁਬਾਰਾ ਬਰਗਾੜੀ ਤੇ ਬਹਿਬਲ ਕਲਾਂ ਬੇਅਦਬੀ ਤੇ ਗੋਲੀ ਕਾਂਡ ਵਾਪਰੇ ਪਰੰਤੂ ਕੋਈ ਇਨਸਾਫ਼ ਨਹੀਂ ਮਿਲਿਆ ਸੀ। ਵਿੱਤ ਮੰਤਰੀ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਉਸ ਗੋਲੀ ਤੇ ਬੇਅਦਬੀ ਕਾਂਡ ਦਾ ਚਲਾਨ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਸਮੇਂ ਦੇ ਮੁੱਖ ਮੰਤਰੀ, ਡਿਪਟੀ ਮੁੱਖ ਮੰਤਰੀ ਅਤੇ ਡੀ.ਜੀ.ਪੀ. ਰਹੇ ਵਿਅਕਤੀਆਂ ਨੂੰ ਆਪਣੀ ਜਮਾਨਤ ਕਰਵਾਉਣੀ ਪਈ ਹੈ। 

ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਦੋਸ਼ ਵਿੱਚ ਹੀ ਸ੍ਰੀ ਅਕਾਲ ਤਖ਼ਤ ਵਲੋਂ ਮਿਲਿਆ ਫ਼ਖ਼ਰ-ਏ-ਕੌਮ ਦਾ ਅਵਾਰਡ ਵੀ ਇਨ੍ਹਾਂ ਕੋਲੋਂ ਵਾਪਸ ਲਿਆ ਗਿਆ ਸੀ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ, ਅਮਿਤ ਡਾਬੀ, ਕਰਨਲ ਜੇ.ਵੀ, ਜਸਵੀਰ ਸਿੰਘ ਗਾਂਧੀ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD