Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੰਡੀਆਂ ਦਾ ਦੌਰਾ ਕਰਕੇ ਕਣਕ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

Lal Chand Kataruchak, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 20 Apr 2026

Last updated on: Apr 21, 2026, 15:05 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਨਾਭਾ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕਣਕ ਖਰੀਦ ਦੀ ਪ੍ਰਕਿਰਿਆ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਹੋਵੇ, ਜਿਸ ਦੀ ਸਖ਼ਤ ਹਦਾਇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਸੀ।

ਮੰਤਰੀ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਦਾ ਕਣਕ ਖਰੀਦਣ ਦਾ ਟੀਚਾ 122 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਓਹਨਾ ਕਿਹਾ, ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਣਕ ਖਰੀਦ ਸਬੰਧੀ ਸੁਚਾਰੂ ਪ੍ਰਕਿਰਿਆ ਕਾਇਮ ਕੀਤੀ।

ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 39 ਲੱਖ ਮੀਟ੍ਰਿਕ ਟਨ ਫਸਲ ਆ ਚੁੱਕੀ ਹੈ, ਜਿਸ ਵਿੱਚੋਂ 34 ਲੱਖ ਮੀਟ੍ਰਿਕ  ਟਨ ਕਣਕ ਖਰੀਦੀ ਜਾ ਚੁੱਕੀ ਹੈ। ਮੰਤਰੀ ਨੇ ਅੱਗੋਂ ਕਿਹਾ ਕਿ ਇਸ ਦੌਰਾਨ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਵੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। 

ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬਹੁਤ ਹੀ ਸੁਚਾਰੂ ਅਤੇ ਤੁਰੰਤ ਚੱਲ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਦਾਣੇ ਦਾ ਪੂਰਾ ਮੁੱਲ ਅਤੇ ਸਮੇਂ 'ਤੇ ਭੁਗਤਾਨ ਮਿਲ ਰਿਹਾ ਹੈ। ਮੰਤਰੀ ਸ੍ਰੀ ਕਟਾਰੂਚੱਕ ਨੇ ਆਪਣੇ ਸੰਬੋਧਨ  ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਕਿਸਾਨਾਂ ਨੂੰ ਕਈ ਵਾਰ ਆਪਣੀ ਫਸਲ ਦੇ ਬਦਲੇ ਭੁਗਤਾਨ ਮਿਲਣ ਲਈ ਹਫਤਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਸੀ। 

ਕਈ ਵਾਰ ਤਾਂ ਇਹ ਲੰਬੇ ਸਮੇਂ ਤੱਕ ਖਰੀਦ ਪ੍ਰਕਿਰਿਆ ਦੇ ਰੁਕਣ ਦੇ ਕਾਰਨ ਮੰਡੀਆਂ ਵਿੱਚ ਧਰਨੇ ਅਤੇ ਹੜਤਾਲਾਂ ਵੀ ਕੀਤੀਆਂ ਜਾਂਦੀਆਂ ਸਨ। ਪਰ ਇਸ ਵਾਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਕਰਕੇ ਮੰਡੀ ਖਰੀਦ ਦੀ ਪ੍ਰਕਿਰਿਆ ਨੂੰ ਬਿਲਕੁਲ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ।

ਓਹਨਾ ਕਿਹਾ ਕਿ ਸਰਕਾਰ ਨੇ ਇਸ ਸਾਲ ਦੇ ਲਈ ਪ੍ਰਤੀ ਕੁਅੰਟਲ 2585 ਰੁਪਏ ਐਮਐਸਪੀ ਤੈਅ ਕੀਤੇ ਹਨ, ਜਿਸ ਤੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਲਾਹੇ ਦਾ ਪੂਰਾ ਮੁੱਲ ਮਿਲੇਗਾ। ਓਹਨਾ ਇਹ ਵੀ ਕਿਹਾ ਕਿ ਇਸ ਪ੍ਰਕਿਰਿਆ ਦੇ ਅਧੀਨ ਹੁਣ ਤੱਕ 1818 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਡਲੀਵਰ ਕੀਤੇ ਜਾ ਚੁੱਕੇ ਹਨ।

ਓਹਨਾ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਲਈ ਇੱਕ ਸ਼ਾਨਦਾਰ ਰਿਕਾਰਡ ਸਥਾਪਤ ਕੀਤਾ ਹੈ ਅਤੇ ਇਹ ਪ੍ਰਕਿਰਿਆ ਬਿਲਕੁਲ ਪ੍ਰਮਾਣਿਕ ਅਤੇ ਸਹਿਯੋਗ ਨਾਲ ਚੱਲ ਰਹੀ ਹੈ। ਇਸ ਸਾਲ ਸਰਕਾਰ ਨੇ ਕਿਸਾਨਾਂ ਦੇ ਫਸਲਾਂ ਦੀ ਖਰੀਦ ਅਤੇ ਉਸ ਦੇ ਬਦਲੇ ਭੁਗਤਾਨ ਵਿੱਚ ਕਾਫੀ ਸੁਧਾਰ ਕੀਤੇ ਹਨ, ਜਿਸ ਨਾਲ ਕਿਸਾਨਾਂ ਨੂੰ ਮੁੱਖ ਰੂਪ ਵਿੱਚ ਲਾਭ ਮਿਲ ਰਿਹਾ ਹੈ।

 ਸ੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੂਲ ਉਦੇਸ਼ ਕਿਸਾਨਾਂ ਨੂੰ ਪੂਰੀ ਰਕਮ ਦੀ ਡਲੀਵਰੀ ਅਤੇ ਸਹਿਯੋਗ ਦੇ ਨਾਲ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ। ਪੰਜਾਬ ਸਰਕਾਰ ਦਾ ਇਹ ਵਾਅਦਾ ਹੈ ਕਿ ਕਿਸਾਨਾਂ ਨੂੰ ਭੁਗਤਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਫਸਲਾਂ ਦੀ ਖਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੰਪੂਰਨ ਕੀਤਾ ਜਾਵੇਗਾ।

ਇਸ ਮੌਕੇ ਨਾਭਾ ਦੇ ਐਸ ਡੀ ਐਮ ਏ ਪੀ ਐਸ ਸੋਮਲ, ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ ਰਵਿੰਦਰ ਕੌਰ, ਡੀ ਐਮ ਵੇਅਰ ਹਾਊਸ ਨਿਰਮਲ ਸਿੰਘ , ਡੀ ਐਮ ਪਨਸਪ ਬਨਦੀਪ , ਡੀ ਐਮ ਮਾਰਕਫੈੱਡ ਵਿਪਨ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Lal Chand Kataruchak , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD