Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਿਤ ਕੁਮਾਰ ਪੰਚਾਲ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਮੱਸਿਆਵਾਂ ਦਾ ਕੀਤਾ ਜਾਵੇਗਾ ਜਲਦੀ ਹੱਲ

Amit Kumar Panchal, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Apr 2026

Last updated on: Apr 21, 2026, 15:08 IST

ਜ਼ਿਲ੍ਹੇ ਦੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਬੰਦ ਪਈਆਂ ਸਟੀਰਟ ਲਾਈਟਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਵਪਾਰਕ ਅਦਾਰਿਆਂ ਨੂੰ ਕਿਸੇ ਵੀ  ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

ਉਨ੍ਹਾਂ ਸਫਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਨਗਰ ਕੌਸਲ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਸਫਾਈ ਅਭਿਆਨ ਚਲਾਇਆ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਪਾਵਰ ਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਅੰਦਰ ਨੀਵੀਆਂ ਤਾਰਾਂ ਨੂੰ ਉੱਚਾ ਚੁੱਕਿਆਂ ਜਾਵੇ ਅਤੇ ਜੇਕਰ ਕੋਈ ਬਿਜਲੀ ਦਾ ਬਕਸਾ ਸਹੀ ਨਹੀਂ ਹੈ ਉਸ ਨੂੰ ਬਦਲਿਆ ਜਾਵੇ ਤਾਂ ਜੋ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਸ਼ਹਿਰ ਅੰਦਰ ਵੱਧ ਰਹੇ ਟਰੈਫਿਕ ਸਮੱਸਿਆ ਦੇ ਹੱਲ ਲਈ ਉਹਨਾਂ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਟਰੈਫਿਕ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ ਅਤੇ ਇਸ ਤੋਂ ਇਲਾਵਾ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ।

ਇਸ ਮੌਕੇ ੋਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਨਗਰ ਕੌਸਲ ਦੇ ਅਧਿਕਾਰੀ ਅਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

 

Tags: Amit Kumar Panchal , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD