Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਵਿਦੇਸ਼ੀ ਗੈਂਗਸਟਰਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Hoshiarpur Police, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 20 Apr 2026

Last updated on: Apr 21, 2026, 15:17 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ .30 ਬੋਰ ਦੇ ਵਿਦੇਸ਼ੀ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਪਥਰਾਲੀਆਂ (ਹੁਸ਼ਿਆਰਪੁਰ), ਸ਼ਿਵਮ ਭੰਡਾਰੀ ਵਾਸੀ ਧੀਨਾ (ਜਲੰਧਰ), ਸਾਹਿਲ ਮਸੀਹ ਉਰਫ ਮੋਨੂੰ ਵਾਸੀ ਪਿੰਡ ਪੱਖੋਕੇ ਟਾਹਲੀ (ਗੁਰਦਾਸਪੁਰ) ਅਤੇ ਰਮੇਲ ਰੌਜਰ ਵਾਸੀ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਸਥਾਨਕ ਹੈਂਡਲਰਾਂ ਵਜੋਂ ਕੰਮ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੜ੍ਹਸ਼ੰਕਰ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ  ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਇੱਕ ਆਈ-20 ਕਾਰ ਨੂੰ ਰੋਕਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਤਲਾਸ਼ੀ ਦੌਰਾਨ ਉਨ੍ਹਾਂ ਦੀ ਗੱਡੀ ਵਿੱਚੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਵੀ ਬਰਾਮਦ ਕੀਤੀ ਗਈ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸਾਹਿਲ ਮਸੀਹ, ਜੁਮਾਇਮ ਪੇਸ਼ਾ ਮੁਜਰਿਮ ਹੈ ਅਤੇ ਜ਼ਿਲ੍ਹਾ ਬਟਾਲਾ ਵਿੱਚ  ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 19-04-2026 ਨੂੰ ਹੁਸ਼ਿਆਰਪੁਰ ਵਿੱਚ ਗੜ੍ਹਸ਼ੰਕਰ ਦੇ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ  ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD