Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ : ਲਾਲ ਚੰਦ ਕਟਾਰੂਚੱਕ

1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ

Lal Chand Kataruchak AAP Punjab, Harpreet Singh, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 20 Apr 2026

Last updated on: Apr 21, 2026, 15:21 IST

ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ’ਚ ਹੁਣ ਤੱਕ 3872735.53 ਮੀਟ੍ਰਿਕ ਟਨ ਕਣਕ ਮੰਡੀਆਂ 'ਚ ਪੁੱਜ ਚੁੱਕੀ ਹੈ ਤੇ 3416926.10 ਮੀਟ੍ਰਿਕ ਟਨ ਦੀ ਖ਼ਰੀਦ ਵੱਖ ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। 

ਕਿਸਾਨਾਂ ਨੂੰ ਬਣਦੀ ਅਦਾਇਗੀ ਦਾ 1818.31 ਕਰੋੜ ਸਿੱਧਾ ਖਾਤਿਆਂ 'ਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੀਆਂ 104 ਅਨਾਜ ਮੰਡੀਆਂ ਅਤੇ 45 ਖਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ ਚੱਲ ਰਹੀ ਹੈ। ਜ਼ਿਲ੍ਹੇ ਵਿੱਚ 19 ਅਪ੍ਰੈਲ ਸ਼ਾਮ ਤੱਕ 136697 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਹੁਣ ਤਕ 189920 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। 

ਪਨਗ੍ਰੇਨ ਵਲੋਂ 53710 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 32005 ਮੀਟ੍ਰਿਕ ਟਨ, ਪਨਸਪ ਵਲੋਂ 32340 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 18642 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਅਦਾਇਗੀ ਖ਼ਰੀਦ ਹੋਣ ਦੇ 48 ਘੰਟਿਆਂ ’ਚ ਕੀਤੀ ਜਾ ਰਹੀ ਹੈ।

ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਕੇਂਦਰੀ ਪੂਲ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ । ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆ ਖ਼ਰੀਦ ਪ੍ਰਕਿਰਿਆ ਅਤੇ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਸਬੰਧੀ ਵਿਸਥਾਰਤ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਕਣਕ ਦੀ ਢੋਆ-ਢੁਆਈ ਦਾ ਜਾਇਜ਼ਾ ਲਿਆ। 

ਓਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਓਹਨਾਂ ਕਿਸਾਨ ਜਗਸੀਰ ਸਿੰਘ ਵਾਸੀ ਸੰਘੇੜਾ ਨਾਲ ਗੱਲ ਕੀਤੀ ਜੋਕਿ ਕੱਲ੍ਹ ਕਣਕ ਲੈ ਕੇ ਆਏ ਸਨ ਅਤੇ ਅੱਜ ਖਰੀਦ ਹੋ ਗਈ। ਪਿਛਲੇ ਦਿਨੀ ਬੇਮੌਸਮੀ ਬਰਸਾਤ ਕਾਰਨ ਫ਼ਸਲ ਨੂੰ ਹੋਏ ਨੁਕਸਾਨ ਬਾਰੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਜਿੱਥੇ ਨੁਕਸਾਨ ਹੋਇਆ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦੇ ਦਿੱਤੇ ਸਨ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਐੱਸ ਡੀ ਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਡੀ ਐਫ਼ ਐੱਸ ਸੀ ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੋਂ ਇਲਾਵਾ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਇਸ਼ਵਿੰਦਰ ਸਿੰਘ ਜੰਡੂ, ਧੀਰਜ ਦੱਧਾਹੂਰ ਸਮੇਤ ਆੜ੍ਹਤੀ ਆਗੂ ਅਤੇ ਹੋਰ ਮੋਹਤਬਰ ਹਾਜ਼ਰ ਸਨ।

 

Tags: Lal Chand Kataruchak AAP Punjab , Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD