Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਮਲ ਮਿੱਤਲ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ

93 ਵਿੱਚੋਂ 57 ਬਲੈਕ ਸਪਾਟ ਹਾਲੀਆ ਦਿਨਾਂ ਵਿੱਚ ਠੀਕ ਕੀਤੇ ਗਏ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 Apr 2026

Last updated on: Apr 21, 2026, 15:32 IST

ਜ਼ਿਲ੍ਹੇ ਦੀਆਂ ਸੜਕਾਂ ‘ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪਛਾਣੇ ਗਏ 93 ਬਲੈਕ ਸਪਾਟਾਂ ਵਿੱਚੋਂ 57 ਦੇ ਸੁਧਾਰ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਸੰਬੰਧਤ ਵਿਭਾਗਾਂ ਅਤੇ ਏਜੰਸੀਆਂ ਨੂੰ ਬਾਕੀ ਸਥਾਨਾਂ ਨੂੰ ਵੀ ਤਰਜੀਹੀ ਆਧਾਰ ‘ਤੇ ਜਲਦੀ ਤੋਂ ਜਲਦੀ ਠੀਕ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਮ ਜਨਤਾ ਲਈ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਨ੍ਹਾਂ ਬਲੈਕ ਸਪਾਟਾਂ ‘ਤੇ ਅਸਥਾਈ ਉਪਾਅ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਜਲਦੀ ਹੀ ਸਥਾਈ ਹੱਲ ਦਿੱਤਾ ਜਾਵੇਗਾ। ਉਨ੍ਹਾਂ ਨੇ ਨੈਸ਼ਨਲ ਹਾਈਵੇ ਅਥਾਰਟੀ, ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ), ਨਗਰ ਨਿਗਮ ਮੋਹਾਲੀ, ਲੋਕ ਨਿਰਮਾਣ ਵਿਭਾਗ (ਪੀ ਡਬਲਿਊ ਡੀ) ਅਤੇ ਨਗਰ ਕੌਂਸਲਾਂ ਨੂੰ ਬਲੈਕ ਸਪਾਟਾਂ ਦੀ ਦੁਰੁਸਤੀ ਨੂੰ ਤਰਜੀਹ ਦੇਣ ਦੇ ਹੁਕਮ ਦਿੱਤੇ।

ਡਿਪਟੀ ਕਮਿਸ਼ਨਰ ਨੇ ਗਮਾਡਾ ਅਧਿਕਾਰੀਆਂ ਨੂੰ ਚੱਲ ਰਹੇ ਰੋਟਰੀ (ਨਵੇਂ ਚੌਂਕ) ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਕਿਹਾ, ਜਿਸ ਨਾਲ ਟ੍ਰੈਫ਼ਿਕ ਦੀ ਆਵਾਜਾਈ ਨਿਰਵਿਘਨ ਹੋਵੇਗੀ। ਨਗਰ ਨਿਗਮ ਵੱਲੋਂ ਡਿਵਾਈਡਰਾਂ ‘ਚ ਗ੍ਰਿੱਲਾਂ ਲਗਾਉਣ ਦੇ ਕੰਮ ਦੀ ਸਰਾਹਨਾ ਕਰਦਿਆਂ ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਰਸਤਿਆਂ ਰਾਹੀਂ ਸੜਕ ਪਾਰ ਕਰਨ ਤੋਂ ਰੋਕਣ ਲਈ ਇਹ ਕਦਮ ਲਾਭਦਾਇਕ ਹੈ। 

ਉਨ੍ਹਾਂ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਨੋ-ਪਾਰਕਿੰਗ ਬੋਰਡ, ਗਤੀ ਸੀਮਾ ਬੋਰਡ, ਜ਼ੈਬਰਾ ਕ੍ਰਾਸਿੰਗ ਨਿਸ਼ਾਨ, ਸਪੀਡ ਟੇਬਲ ਮਾਰਕਿੰਗ ਅਤੇ ਟ੍ਰੈਫ਼ਿਕ ਲਾਈਟਾਂ ਦੀ ਕਾਰਜਸ਼ੀਲਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ “ਸੇਫ ਸਕੂਲ ਵਾਹਨ” ਮੁਹਿੰਮ ਤਹਿਤ ਸਕੂਲ ਬੱਸਾਂ ਦੀ ਨਿਯਮਿਤ ਜਾਂਚ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤੇਜ਼ ਰਫ਼ਤਾਰੀ, ਲਾਲ ਬੱਤੀ ਦੀ ਉਲੰਘਣਾ ਸਮੇਤ ਹੋਰ ਟ੍ਰੈਫ਼ਿਕ ਉਲੰਘਣਾਵਾਂ ‘ਤੇ ਸੀ ਸੀ ਟੀ ਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਲੰਘਣਾ ਕਰਤਾਵਾਂ ਨੂੰ ਈ-ਚਾਲਾਨ ਜਾਰੀ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਈ-ਡੀਟੇਲਡ ਐਕਸੀਡੈਂਟ ਰਿਪੋਰਟ (e-DAR) ਪੋਰਟਲ ‘ਤੇ ਹਾਦਸਿਆਂ ਦੇ ਡਾਟਾ ਦੀ ਐਂਟਰੀ ਹੋਣ ਵਾਲੇ ਬਕਾਇਆ ਮਾਮਲਿਆਂ ਨੂੰ ਜਲਦੀ ਨਿਪਟਾਇਆ ਜਾਵੇ, ਤਾਂ ਜੋ ਕਲੇਮ ਪ੍ਰਕਿਰਿਆ ਸਮੇਂ ਸਿਰ ਪੂਰੀ ਹੋ ਸਕੇ। ਇਸ ਦੇ ਨਾਲ ਹੀ ਹਿਟ ਐਂਡ ਰਨ ਕੇਸਾਂ ਵਿੱਚ ਕਲੇਮ ਪ੍ਰਕਿਰਿਆ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਬਕਾਇਆ ਮਾਮਲਿਆਂ ਨੂੰ ਤੁਰੰਤ ਨਿਪਟਾਉਣ ਦੇ ਨਿਰਦੇਸ਼ ਦਿੱਤੇ ਗਏ।

ਇਸ ਮੀਟਿੰਗ ਵਿੱਚ ਡੀ ਐਸ ਪੀ (ਟ੍ਰੈਫ਼ਿਕ) ਕਰਨੈਲ ਸਿੰਘ, ਸਹਾਇਕ ਟ੍ਰਾਂਸਪੋਰਟ ਅਧਿਕਾਰੀ ਰੋਹਿਤ ਗਰਗ, ਐਨ ਜੀ ਓ ਅਵੋਆਇਡ ਐਕਸੀਡੈਂਟ ਦੇ ਹਰਪ੍ਰੀਤ ਸਿੰਘ ਅਤੇ ਗਮਾਡਾ, ਪੀ ਡਬਲਿਊ ਡੀ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD