Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਦੇ ਖਾਤਮੇ ਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਖੇਡਾਂ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਸੰਸਥਾ ਪ੍ਰਵੇਸ਼ ਸਮਾਗਮ 'ਚ ਸ਼ਿਰਕਤ

Harpal Singh Cheema, Advocate Harpal Singh Cheema, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 20 Apr 2026

Last updated on: Apr 21, 2026, 15:40 IST

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਅਤੇ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਲਈ 1793 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਸਿੱਧੂਵਾਲ ਸਥਿਤ ਨਵੇਂ ਕੰਪਲੈਕਸ ਵਿਖੇ ਸੰਸਥਾ ਪ੍ਰਵੇਸ਼ ਲਈ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ ਹੋਏ ਸਨ। 

ਇਸ ਮੌਕੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਵਿੱਤ ਮੰਤਰੀ ਸਮੇਤ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਹਰਪਾਲ ਸਿੰਘ ਚੀਮਾ ਨੂੰ ਸਿਰੋਪਾੳ ਭੇਟ ਕੀਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਲਈ ਭਗਵੰਤ ਮਾਨ ਸਰਕਾਰ ਨੇ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਅਰੰਭ ਕੀਤਾ ਉਥੇ ਹੀ ਖੇਡਾਂ ਨੂੰ ਵੀ ਤਵੱਜੋ ਦਿੱਤੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਰ ਸਾਲਾਂ 'ਚ 66 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦੇ ਹੋ ਰਹੇ ਬ੍ਰੇਨ-ਡਰੇਨ ਨੂੰ ਰੋਕਣ 'ਚ ਵੀ ਸਫ਼ਲ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਾਸਪੋਰਟ ਬਣਨ ਦਾ ਘੱਟ ਰਿਹਾ ਰੁਝਾਨ ਸਾਹਮਣੇ ਆਇਆ ਹੈ ਤੇ ਸਾਡੇ ਨੌਜਵਾਨਾਂ ਦਾ ਆਤਮ ਵਿਸ਼ਵਾਸ਼ ਪੰਜਾਬ 'ਚ ਵਧਣ ਕਰਕੇ ਉਹ ਬਾਹਰ ਜਾਣ ਤੋਂ ਗੁਰੇਜ਼ ਕਰ ਲੱਗੇ ਹਨ, ਜਿਸ ਕਰਕੇ ਸੂਬੇ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਵੀ ਦਾਖਲੇ ਵਧੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ 150 ਕਰੋੜ ਰੁਪਏ ਤੋਂ ਵੱਧ ਖੇਡਾਂ ਲਈ ਐਨਾ ਬਜਟ ਕਦੇ ਨਹੀਂ ਸੀ ਰੱਖਿਆ, ਜਿਸ ਕਰਕੇ ਪੰਜਾਬ ਖੇਡਾਂ 'ਚ ਪੱਛੜ ਰਿਹਾ ਸੀ ਅਤੇ ਖੇਡਾਂ ਲਈ ਬੁਨਿਆਦੀ ਢਾਂਚੇ ਦੀ ਘਾਟ ਕਰਕੇ ਨੌਜਵਾਨ ਨਸ਼ਿਆਂ ਵੱਲ ਰੁਚਿਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਪਿੰਡ-ਪਿੰਡ ਖੇਡ ਦੇ ਮੈਦਾਨ ਤੇ ਵੱਧੀਆ ਸਟੇਡੀਅਮ ਬਣਾਉਣ ਲਈ ਖੇਡਾਂ ਵਾਸਤੇ ਲਗਾਤਾਰ ਵੱਧ ਤੋਂ ਵੱਧ ਬਜਟ ਰੱਖਿਆ, ਜਿਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ ਹਨ।

ਹਰਪਾਲ ਸਿੰਘ ਜਿਨ੍ਹਾਂ ਕੋਲ ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਅਕਾਦਮਿਕ ਬਲਾਕ ਤੇ ਲੜਕੇ ਤੇ ਲੜਕੀਆਂ ਦੇ ਹੋਸਟਲਾਂ ਦੀਆਂ 53 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਬੀਤੇ ਦਿਨ ਕੀਤਾ ਸੀ ਅਤੇ ਹੁਣ ਇਸਦੇ ਬਕਾਇਆ ਕੰਪਲੈਕਸ ਦੀ ਉਸਾਰੀ ਲਈ ਵੀ ਫੰਡ ਜਲਦ ਮੁਹੱਈਆ ਕਰਵਾਏ ਜਾ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕਰਜਾ ਵਧਿਆ ਨਹੀਂ ਬਲਕਿ ਡੈਟ ਟੂ ਜੀਡੀਪੀ ਅਨੁਪਾਤ ਅਨੁਸਾਰ 3 ਫ਼ੀਸਦੀ ਕਰਜਾ ਘਟਾਉਣ 'ਚ ਭਗਵੰਤ ਸਿੰਘ ਮਾਨ ਸਰਕਾਰ ਨੂੰ ਕਾਮਯਾਬੀ ਮਿਲੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਮਾਨਦਾਰੀ ਤੇ ਨੇਕਨੀਤੀ ਸਦਕਾ ਜੀ.ਐਸ.ਟੀ. ਦੀ ਆਮਦਨ 'ਚ 100 ਫੀਸਦੀ ਤੋਂ ਵਧੇਰੇ ਇਜ਼ਾਫ਼ਾ ਹੋਇਆ ਹੈ ਅਤੇ ਇਹ 60 ਹਜ਼ਾਰ ਕਰੋੜ ਤੋਂ ਵੱਧਕੇ 1 ਲੱਖ 30 ਹਜ਼ਾਰ ਕਰੋੜ ਰੁਪਏ ਹੋ ਗਈ ਹੈ। ਜਦਕਿ ਸਟੈਂਪ ਐਂਡ ਰਜਿਸਟ੍ਰੇਸ਼ਨ ਐਕਟ 'ਚੋਂ 12 ਹਜ਼ਾਰ ਕਰੋੜ ਰੁਪਏ ਤੋਂ ਵੱਧਕੇ 30 ਹਜ਼ਾਰ ਕਰੋੜ ਰੁਪਏ ਹੋ ਗਈ ਹੈ ਅਤੇ ਆਬਕਾਰੀ ਵਿਭਾਗ 'ਚ ਆਮਦਨ 6551 ਕਰੋੜ ਰੁਪਏ ਤੋਂ ਵੱਧ ਕੇ 12800 ਕਰੋੜ ਰੁਪਏ ਸਾਲਾਨਾ ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਇਸੇ ਸਦਕਾ ਪੰਜਾਬ ਰੰਗਲਾ ਪੰਜਾਬ ਬਣਨ ਵੱਲ ਵੱਧ ਰਿਹਾ ਹੈ। ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਪੰਜਾਬ ਸਰਕਾਰ ਦੀ ਇੱਛਾ ਮੁਤਾਬਕ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਵੱਲ ਰੁਚਿਤ ਕਰਨ ਸਮੇਤ ਨਸ਼ਿਆਂ ਦੇ ਖਾਤਮੇ ਲਈ ਆਪਣੀ ਅਹਿਮ ਭੂਮਿਕਾ ਨਿਭਾਏਗੀ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵੀ.ਸੀ. ਡਾ. ਜਗਦੀਪ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ, ਅਮਿਤ ਡਾਬੀ, ਕਰਨਲ ਜੇ.ਵੀ, ਜਸਵੀਰ ਸਿੰਘ ਗਾਂਧੀ, ਰਜਿਸਟਰਾਰ ਕਰਨਲ ਪਰਪਿੰਦਰ ਸਿੰਘ ਸਿੱਧੂ, ਸਾਬਕਾ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ, ਐਡਵੋਕੇਟ ਸਵਰਨ ਸਿੰਘ, ਕਮਲਜੀਤ ਸਿੰਘ ਢੀਂਡਸਾ, ਪਿੰਡ ਸਿੱਧੂਵਾਲ ਦੀ ਗ੍ਰਾਮ ਪੰਚਾਇਤ ਤੇ ਹੋਰ ਪਿੰਡ ਵਾਸੀਆਂ ਸਮੇਤ ਯੂਨੀਵਰਸਿਟੀ ਦੀ ਫੈਕਲਟੀ ਤੇ ਵਿਦਿਆਰਥੀ ਵੀ ਵੱਡੀ ਗਿਣਤੀ 'ਚ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD