Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਕਿਸੇ ਵੀ ਹਾਲਤ ਵਿੱਚ ਮਨ ਦੀ ਅਵਸਥਾ ਇੱਕੋ ਜਿਹੀ ਰਹੇ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਚੰਡੀਗੜ੍ਹ , 20 Apr 2026

Last updated on: Apr 21, 2026, 15:52 IST

ਸਤਿਗੁਰੂ ਮਾਤਾ ਜੀ ਦੇ ਪਾਵਨ ਅਸੀਸਾਂ ਨਾਲ ਸੈਕਟਰ 30 ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਵਿੱਚ ਮਹਿਲਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਕੇਂਦਰੀ ਯੋਜਨਾ ਅਤੇ ਸਲਾਹਕਾਰ ਬੋਰਡ ਦੀ ਮੈਂਬਰ ਸ਼੍ਰੀਮਤੀ ਜੋਗਿੰਦਰ ਕੌਰ ਜੀ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਸੰਦੇਸ਼ ਸਾਂਝਾ ਕੀਤਾ।

ਮਹਿਲਾ ਸਮਾਗਮ ਵਿੱਚ ਵੱਖ-ਵੱਖ ਉਮਰ ਵਰਗ ਦੀਆਂ ਮਹਿਲਾਵਾਂ, ਬੱਚੀਆਂ, ਨੌਜਵਾਨ ਕੁੜੀਆਂ ਅਤੇ ਬਜ਼ੁਰਗ ਮਹਿਲਾਵਾਂ ਨੇ ਅਨੇਕਾਂ ਭਾਸ਼ਾਵਾਂ ਰਾਹੀਂ ਗੀਤਾਂ, ਕਵਿਤਾਵਾਂ, ਭਾਸ਼ਣਾਂ ਅਤੇ ਲਘੂ ਨਾਟਿਕਾਵਾਂ ਦੇ ਜਰੀਏ ਸਤਸੰਗ, ਸੇਵਾ ਅਤੇ ਸਿਮਰਨ ਤੋਂ ਪ੍ਰਾਪਤ ਆਪਣੇ ਅਨੁਭਵ ਭਾਵਪੂਰਨ ਢੰਗ ਨਾਲ ਪੇਸ਼ ਕੀਤੇ, ਜਿਸ ਨਾਲ ਸਾਰਾ ਮਾਹੌਲ ਭਗਤੀ ਅਤੇ ਆਨੰਦ ਨਾਲ ਭਰਪੂਰ ਹੋ ਗਿਆ। ਕੇਂਦਰੀ ਯੋਜਨਾ ਅਤੇ ਸਲਾਹਕਾਰ ਬੋਰਡ ਦੀ ਮੈਂਬਰ ਸ਼੍ਰੀਮਤੀ ਜੋਗਿੰਦਰ ਕੌਰ ਜੀ ਨੇ ਕਿਹਾ ਕਿ ਸਤਿਗੁਰੂ ਦਾ ਹਮੇਸ਼ਾ ਇਹੀ ਸੰਦੇਸ਼ ਰਿਹਾ ਹੈ ਕਿ “ਕਿਸੇ ਵੀ ਹਾਲਤ ਵਿੱਚ ਮਨ ਦੀ ਅਵਸਥਾ ਇੱਕੋ ਜਿਹੀ ਰਹੇ।” 

ਇਸ ਲਈ ਜੀਵਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਅਤੇ ਅੜਚਣਾਂ ਤੋਂ ਘਬਰਾਉਣਾ ਨਹੀਂ ਚਾਹੀਦਾ, ਸਗੋਂ ਸੇਵਾ, ਸਿਮਰਨ ਅਤੇ ਸਤਸੰਗ ਕਰਨ ਨਾਲ ਇਹ ਰੁਕਾਵਟਾਂ ਰੁਕਾਵਟਾਂ ਨਹੀਂ ਰਹਿੰਦੀਆਂ, ਬਲਕਿ ਜੀਵਨ ਦਾ ਹਿੱਸਾ ਬਣ ਕੇ ਨਾਲ-ਨਾਲ ਚਲਦੀਆਂ ਹਨ, ਜਿਵੇਂ ਸਮੁੰਦਰ ਵਿੱਚ ਕਿਸ਼ਤੀ। ਸਤਿਗੁਰੂ ਤੋਂ ਬ੍ਰਹਮਗਿਆਨ ਪ੍ਰਾਪਤ ਕਰਨ ਤੋਂ ਬਾਅਦ ਹੀ ਅਸੀਂ ਆਪਣੇ ਵਿਸ਼ਵਾਸ ਵਿੱਚ ਵਾਧਾ ਕਰ ਸਕਦੇ ਹਾਂ ਅਤੇ ਜੀਵਨ ਸੁਗਮ ਤਰੀਕੇ ਨਾਲ ਬਤੀਤ ਕਰ ਸਕਦੇ ਹਾਂ।

ਜੋ ਵੀ ਸੱਜਣ ਸਤਿਗੁਰੂ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਸੇਵਾ, ਸਿਮਰਨ ਅਤੇ ਸਤਸੰਗ ‘ਤੇ ਦ੍ਰਿੜਤਾ ਨਾਲ ਚੱਲਦਾ ਹੈ, ਉਹੀ ਅਸਲ ਵਿੱਚ ਪਰਮਾਤਮਾ ਨੂੰ ਆਪਣੇ ਅੰਦਰ ਅਨੁਭਵ ਕਰਦਾ ਹੈ ਅਤੇ ਬ੍ਰਹਮਗਿਆਨ ਨੂੰ ਆਪਣੇ ਜੀਵਨ ਦਾ ਅਟੁੱਟ ਅੰਗ ਬਣਾ ਲੈਂਦਾ ਹੈ। ਇਸ ਮੌਕੇ ‘ਤੇ ਸ਼੍ਰੀਮਤੀ ਜੋਗਿੰਦਰ ਕੌਰ ਜੀ ਨੇ ਨੌਜਵਾਨਾਂ ਦੀ ਭੂਮਿਕਾ ਨੂੰ ਵਿਸ਼ੇਸ਼ ਮਹੱਤਵ ਦਿੰਦਿਆਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਆਯੋਜਿਤ ਕਾਰਜਕ੍ਰਮਾਂ ਰਾਹੀਂ ਨੌਜਵਾਨ ਵਰਗ ਨੂੰ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। 

ਇਹ ਮੰਚ ਨਾ ਸਿਰਫ਼ ਉਨ੍ਹਾਂ ਦੀਆਂ ਯੋਗਤਾਵਾਂ ਨੂੰ ਨਿਖਾਰਦਾ ਹੈ, ਸਗੋਂ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਵੀ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਸਿੱਖਿਆ, ਸੰਸਕਾਰ ਅਤੇ ਅਨੁਸ਼ਾਸਨ ਦੇ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣਾ ਚਾਹੁੰਦੇ ਹਨ, ਓਸੇ ਤਰ੍ਹਾਂ ਸਤਿਗੁਰੂ ਵੀ ਚਾਹੁੰਦੇ ਹਨ ਕਿ ਨੌਜਵਾਨ ਵਰਗ ਆਧਿਆਤਮਿਕਤਾ ਨਾਲ ਜੁੜ ਕੇ ਆਪਣੇ ਜੀਵਨ ਨੂੰ ਉੱਚ ਆਦਰਸ਼ਾਂ ਵੱਲ ਅੱਗੇ ਵਧਾਏ।

ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਹ ਬਹੁਤ ਜ਼ਰੂਰੀ ਹੈ ਕਿ ਨੌਜਵਾਨ ਆਪਣੇ ਸਮੇਂ ਦਾ ਸਦੁਪਯੋਗ ਕਰਨ ਅਤੇ ਇਸਨੂੰ ਸੇਵਾ, ਸਿਮਰਨ ਅਤੇ ਸਤਸੰਗ ਵਿੱਚ ਲਗਾਉਣ। ਇਸ ਨਾਲ ਉਹ ਨਾ ਸਿਰਫ਼ ਮਾੜੀਆਂ ਆਦਤਾਂ ਅਤੇ ਭਟਕਾਵ ਤੋਂ ਦੂਰ ਰਹਿਣਗੇ, ਸਗੋਂ ਭਵਿੱਖ ਵਿੱਚ ਮਨੁੱਖਤਾ ਦੀ ਸੇਵਾ ਕਰਦਿਆਂ ਸਮਾਜ ਵਿੱਚ ਪ੍ਰੇਮ, ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਵੀ ਫੈਲਾਉਣਗੇ।

ਅੰਤ ਵਿੱਚ ਸੰਯੋਜਕ ਸ਼੍ਰੀ ਨਵਨੀਤ ਪਾਠਕ ਜੀ ਅਤੇ ਜੋਨਲ ਇੰਚਾਰਜ ਸ਼੍ਰੀ ਓ.ਪੀ. ਨਿਰੰਕਾਰੀ ਜੀ ਨੇ ਸਭੀ ਸ਼ਰਧਾਲੂਆਂ ਦਾ ਧੰਨਵਾਦ ਕੀਤਾ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD