Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ‘ਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਮੰਡੀ, ਸਰਹਿੰਦ ਵਿਖੇ ਕਣਕ ਦੀ ਖਰੀਦ ਪ੍ਰਕਿਰਿਆ ‘ਤੇ ਸੰਤੁਸ਼ਟੀ ਪ੍ਰਗਟਾਈ

Lal Chand Kataruchak, AAP Punjab, Government of Punjab, Punjab Government, Lakhbir Singh Rai, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Apr 2026

Last updated on: Apr 21, 2026, 16:02 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ‘ਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ ਹੈ, ਮੌਜੂਦਾ ਖਰੀਦ ਸੀਜ਼ਨ ਵਿੱਚ ਪੰਜਾਬ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆ, ਮਜ਼ਦੂਰਾਂ, ਟਰਾਂਸਪੋਟਰਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। 

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਵੇਲੇ ਕੀਤਾ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਚੇਅਰੈਮਨ ਮਾਰਕਿਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋਂ, ਸੂਬਾ ਪ੍ਰਧਾਨ ਐਸ.ਸੀ ਵਿੰਗ ਪੰਜਾਬ ਗੁਰਪ੍ਰੀਤ ਸਿੰਘ ਜੀ.ਪੀ ਸਮੇਤ ਹੋਰ ਅਧਿਕਾਰੀ ਅਤੇ ਰਾਜਸੀ ਆਗੂ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ, ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਅੰਦਰ ਤ੍ਰਿਪਾਲਾਂ, ਬਾਰਦਾਨਾ, ਕ੍ਰੇਟਸ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਰਾਜ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਹੁਣ ਤੱਕ 39 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸਦੇ ਵਿੱਚੋਂ 34 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1818 ਕਰੋੜ ਦੀ ਅਦਾਇਗੀ ਸਿੱਧੀ ਖਾਤਿਆ ਵਿੱਚ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਪਿਛਲੀਆਂ ਸਰਕਾਰ ਦੇ ਸਮੇਂ ਖਰੀਦ ਸੀਜ਼ਨ ਵੇਲੇ ਧਰਨੇ, ਬਾਰਦਾਨੇ ਦੀ ਘਾਟ, ਅਦਾਇਗੀ ਆਦਿ ਨੂੰ ਲੈ ਕੇ ਹਮੇਸ਼ਾ ਰੌਲਾ ਚਲਦਾ ਰਹਿੰਦਾ ਸੀ।

ਸੂਬਾ ਸਰਕਾਰ ਵਿੱਚ ਅਜਿਹਾ ਚਾਰ ਸਾਲਾਂ ਦੌਰਾਨ ਕਦੇ ਨਹੀ ਹੋਇਆ ਅਤੇ ਮੌਜੂਦਾ ਖਰੀਦ ਪ੍ਰਕਿਰਿਆ ਨੂੰ ਸੁਖਾਵੇਂ ਅਤੇ ਸੁਚਾਰੂ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਰੀਦ ਪ੍ਰਕਿਰਿਆ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ 15 ਮਈ ਤੱਕ ਰਾਜ ਅੰਦਰੋ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ। 

 

Tags: Lal Chand Kataruchak , AAP Punjab , Government of Punjab , Punjab Government , Lakhbir Singh Rai , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD