Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਨਾਲ ਮੀਟਿੰਗ

ਐਨ.ਐਚ.ਏ.ਆਈ. ਤੇ ਪੀ.ਡਬਲਿਯੂ.ਡੀ. ਨੂੰ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰਕੇ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਦੇ ਆਦੇਸ਼

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 20 Apr 2026

Last updated on: Apr 21, 2026, 16:05 IST

ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਅੱਜ ਸਬੰਧਤ ਵਿਭਾਗਾਂ ਨਾਲ ਰੋਡ ਸੇਫਟੀ ਸਬੰਧੀ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਰ (ਜ) ਸ੍ਰ. ਜਸਪਿੰਦਰ ਸਿੰਘ, ਸਮੂਹ ਐਸ.ਡੀ.ਐਮਜ, ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਨੁਮਾਇਦੇ ਤੇ ਹੋਰ ਵੀ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਰੈਗੂਲਰ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਦੇ ਡਰਾਈਵਰਾਂ ਦੇ ਰੈਗੂਲਰ ਟੈਸਟ ਕਰਵਾਏ ਜਾਣ ਅਤੇ ਇਸ ਸਬੰਧੀ ਰਿਕਾਰਡ ਵੀ ਮੇਨਟੇਨ ਕੀਤਾ ਜਾਵੇ। 

ਉਹਨਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵਿਸ਼ੇਸ਼ ਕਲਾਸਾਂ ਵੀ ਲਗਵਾਈਆਂ ਜਾਣ ਤਾਂ ਕਿ ਉਹ ਸਕੂਲ ਪੱਧਰ ਤੋਂ ਹੀ ਇਹਨਾਂ ਨਿਯਮਾਂ ਤੋ ਜਾਣੂੰ ਹੋ ਸਕਣ। ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੀ.ਡਬਲਿਯੂ.ਡੀ ਦੇ ਨੁਮਾਇਦਿੰਆਂ ਨੂ ਹਦਾਇਤ ਕੀਤੀ ਕਿ ਉਹ ਬਲੈਕ ਸਪੋਟਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਥਾਵਾਂ ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਉਣ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਥੋੜ੍ਹੀ ਜਿਹੀ ਲਾਪ੍ਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ। 

ਉਹਨਾਂ ਸਮੂਹ ਐਸ ਡੀ ਐਮਜ ਨੂੰ ਕਿਹਾ ਕਿ ਉਹ ਵਾਹਨ ਜਾਂਚ ਕਰਨ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ

ਉਹਨਾਂ ਕਿਹਾ ਕਿ ਵਾਹਨਾਂ ਉੱਪਰ ਰਿਫਲੈਕਟਰ ਨਾ ਲੱਗੇ ਹੋਣ ਕਰਕੇ ਬਹੁਤ ਸਾਰੀਆਂ ਅਣਸੁਖਾਵੀਆਂ ਸੜਕ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਨਿੱਕੀ ਜਿੰਨੀ ਚੀਜ਼ ਵਾਹਨਾਂ ਉੱਪਰ ਰਿਫਲੈਕਟਰ ਲੱਗੇ ਹੋਣ ਕਾਰਣ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਸਕੂਲ ਵੈਨਾਂ, ਟਰੱਕਾਂ, ਕੈਂਟਰਾਂ ਅਤੇ ਹੋਰ ਭਾਰੀ ਵਾਹਨਾਂ ਉੱਪਰ ਰਿਫਲੈਕਟਰ ਲਗਾਉਣ ਦੀ ਮੁਹਿੰਮ ਨੂੰ ਹੋਰ ਵਧਾਇਆ ਅਤੇ ਤੇਜ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਉੱਪਰ ਰਿਫਲੈਕਟਰ ਲਗਾਏ ਤੋਂ ਬਿਨ੍ਹਾਂ ਇਨ੍ਹਾਂ ਨੂੰ ਸੜਕਾਂ ਉੱਪਰ ਨਾ ਚਲਾਉਣ ਕਿਉਂਕਿ ਅਜਿਹਾ ਕਰਨ ਨਾਲ ਉਨ੍ਹਾਂ ਦੀ ਜਾਨ ਜੋਖਮ ਵਿੱਚ ਪੈ ਸਕਦੀ ਹੈ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD