Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਕਿਹਾ- ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਗਏ ਹਨ ਖਾਸ ਉਪਰਾਲੇ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab

Gurpreet Singh

Gurpreet Singh

5 Dariya News

ਬਟਾਲਾ , 21 Apr 2026

Last updated on: Apr 21, 2026, 16:23 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਫੈਕਟਰੀਆਂ ਵਿੱਚ ਕੰਮ ਕਰਦੀ ਲੇਬਰ, ਰਾਹੀਗਰ ਅਤੇ ਇੰਡਸਟਰੀਲਿਸਟਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। 

ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਇਸ ਮੌਕੇ ਰਾਹਗੀਰਾਂ ਅਤੇ ਇੰਡਸਟਰੀਲਿਸਟਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ।

ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD