Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਮੋਹਾਲੀ ਤੋਂ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

Kulwant Singh Mohali, AAP Punjab, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Apr 2026

Last updated on: Apr 21, 2026, 16:43 IST

ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਫੇਜ਼-1 ਮੋਹਾਲੀ ਵਿਖੇ ਸ਼ਰਧਾਲੂਆਂ ਨਾਲ ਭਰੀਆਂ 24ਵੀਂ ਅਤੇ 25ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਤਿੰਨ ਦਿਨ ਅਤੇ ਦੋ ਰਾਤਾਂ ਦੇ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਰਜਿਸਟ੍ਰੇਸ਼ਨ ਦਾ ਦੌਰ ਲਗਾਤਾਰ ਤੇਜ਼ ਹੋ ਰਿਹਾ ਹੈ, ਜੋ ਕਿ ਬਹੁਤ ਹੀ ਸੰਤੋਖਜਨਕ ਗੱਲ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਗੁਰਦਵਾਰਾ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ ਅਤੇ ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਹਰ ਸ਼ਰਧਾਲੂ ਦੀ ਮਨੋਕਾਮਨਾ ਪੂਰੀ ਕਰੇ।

ਵਿਧਾਇਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਹੋਰ ਵੀ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਦਿਲੀ ਇੱਛਾ ਸੀ ਕਿ ਸੀਨੀਅਰ ਸਿਟੀਜਨਾਂ ਨੂੰ ਆਸਾਨੀ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਅਤੇ ਇਸੇ ਉਦੇਸ਼ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਹਰ ਬੱਸ ਨਾਲ ਗਾਈਡ ਅਤੇ ਮੈਡੀਕਲ ਟੀਮ ਮੌਜੂਦ ਰਹਿੰਦੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਨਾਲ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਵੀ ਲਗਾਤਾਰ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ ਅਤੇ ਕੌਂਸਲਰ ਗੁਰਮੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਦਾ ਵੀ ਧੰਨਵਾਦ ਕੀਤਾ ਜੋ ਹਰ ਵਾਰ ਬੱਸਾਂ ਨੂੰ ਰਵਾਨਾ ਕਰਨ ਅਤੇ ਵਾਪਸੀ ਉਪਰੰਤ ਸ਼ਰਧਾਲੂਆਂ ਨਾਲ ਤਜਰਬੇ ਸਾਂਝੇ ਕਰਦੇ ਹਨ।

ਇਸ ਮੌਕੇ ਹੋਰ ਵੀ ਕਈ ਪਾਰਟੀ ਆਗੂ ਅਤੇ ਇਲਾਕੇ ਦੇ ਨੁਮਾਇੰਦੇ ਮੌਜੂਦ ਸਨ।

 

Tags: Kulwant Singh Mohali , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD