Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ: ਸ. ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab

Gurpreet Singh

Gurpreet Singh

5 Dariya News

ਫਿਰੋਜ਼ਪੁਰ , 21 Apr 2026

Last updated on: Apr 21, 2026, 16:52 IST

ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। 

ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। 

ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ ਫਿਰੋਜਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਬਾਗਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ੳਹਨਾਂ ਵੱਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੇਟ(ਰਾਜ ਸਭਾ) ਵੱਲੋਂ ਚਲਾਈ ਜਾ ਰਹੀ ਸੰਨ ਫਾਊਂਡੇਸ਼ਨ ਰਾਹੀਂ ਸਾਰਾਗੜ੍ਹੀ ਪੋ੍ਰਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਜ਼ੋ ਆਉਣ ਵਾਲੇ ਸਮੇਂ ਦੋਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ। 

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਬੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਕਈ ਤਰਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਕਣਕ-ਝੋਨੇ ਦੀ ਕਾਸ਼ਤ ਨੂੰ ਛੱਡ ਕੇ ਸਬਜ਼ੀਆਂ ਦੀ ਕਾਸ਼ਤ ਵਰਗੇ ਲਾਹੇਵੰਦ ਧੰਦੇ ਅਪਣਾ ਰਹੇ ਹਨ। ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੈਬਰਾਂ ਨੂੰ ਮਿਰਚ ਦਾ ਨਿਰਯਾਤ ਕਰਨ ਉਪਰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਜਾਰੀ ਰੱਖਣ ਤਾਂ ਜੋ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਹਨਾਂ ਤੋ ਪ੍ਰੇਰਨਾ ਲੈ ਕੇ ਫਸਲੀ ਵਿਭਿੰਨਤਾ ਅਪਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ  ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।  

ਇਸ ਮੌਕੇ ਵਾਇਸ ਚਾਂਸਲਰ ਪੀ.ਏ.ਯੂ ਲੁਧਿਆਣਾ ਡਾ: ਸਤਬੀਰ ਸਿੰਘ ਗੋਸਲ, ਐਮ.ਐਲ.ਏ ਗੁਰੂਹਰਸਹਾਏ ਸ੍ਰ. ਫੌਜਾ ਸਿੰਘ ਸਰਾਰੀ, ਐਮ.ਐਲ.ਏ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ, ਸੀ.ਈ.ਓ ਸੰਨ ਫਾਉੂਂਡੇਸ਼ਨ ਸ੍ਰ.ਗੁਰਬੀਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਹਰਜਿੰਦਰ ਸਿੰਘ, ਮਿਸ: ਰਵਦੀਪ ਕੌਰ ਏ.ਆਈ.ਐਫ, ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਬਾਗਬਾਨੀ ਵਿਕਾਸ ਅਫਸਰ—ਕਮ—ਨੋਡਲ ਅਫਸਰ (ਮਿਰਚ) ਪੰਜਾਬ ਡਾ. ਸਿਮਰਨ ਸਿੰਘ, ਜਗਮੀਤ ਸਿੰਘ ਸਹਿਜਾਦੀ, ਸ਼ਮਸ਼ੇਰ ਸਿੰਘ ਹਕੂਮਤ ਸਿੰਘ ਵਾਲਾ, ਬਲਵਿੰਦਰ ਸਿੰਘ ਮਾਹਲਮ ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।

 

Tags: Kultar Singh Sandhwan , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD