Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sanjeev Arora, Floris Jan Bovelander

Gurpreet Singh

Gurpreet Singh

5 Dariya News

ਚੰਡੀਗੜ੍ਹ , 21 Apr 2026

Last updated on: Apr 21, 2026, 17:11 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ। ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ। ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ। 

ਉਨ੍ਹਾਂ ਕਿਹਾ, “ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਵਚਨਬੱਧ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਦੇ ਖੇਡ ਵਾਤਾਵਰਨ ਲਈ ਵੱਡਾ ਮੀਲ ਪੱਥਰ ਹੈ।"

ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ਿਆਈ ਖੇਡਾਂ ਅਕਤੂਬਰ ਦੇ ਸ਼ੁਰੂ ਵਿੱਚ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਚੋਟੀ ਦੀਆਂ ਛੇ ਟੀਮਾਂ ਚੈਂਪੀਅਨਜ਼ ਟਰਾਫ਼ੀ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਦੀ ਪ੍ਰਵਾਨਗੀ ਨਾਲ ਪੰਜਾਬ ਦੀ ਸਥਿਤੀ ਵਿਸ਼ਵ ਪੱਧਰ ਉੱਤੇ ਹਾਕੀ ਹੱਬ ਵਜੋਂ ਹੋਰ ਮਜ਼ਬੂਤ ਹੋਵੇਗੀ। 

ਉਨ੍ਹਾਂ ਕਿਹਾ, “ਦਹਾਕਿਆਂ ਤੋਂ ਭਾਰਤੀ ਹਾਕੀ ਵਿੱਚ ਪੰਜਾਬੀਆਂ ਦੀ ਮਜ਼ਬੂਤ ਮੌਜੂਦਗੀ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਹੁਣ ਇਹ ਇਕ ਇਤਿਹਾਸਕ ਤਬਦੀਲੀ ਹੈ।" ਪੰਜਾਬ ਅਤੇ ਹਾਕੀ ਵਿਚਾਲੇ ਡੂੰਘਾ ਸਬੰਧ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਟੁੱਟ ਰਿਸ਼ਤਾ ਹੈ। 

ਉਨ੍ਹਾਂ ਕਿਹਾ, “ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨੀ ਅਸੰਭਵ ਹੈ। ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਉਲੰਪਿਕ ਤਗਮੇ ਜਿੱਤੇ ਹਨ ਅਤੇ 10 ਪੰਜਾਬੀ ਖਿਡਾਰੀਆਂ ਨੇ ਉਲੰਪਿਕ ਵਿੱਚ ਭਾਰਤ ਦੀ ਕਪਤਾਨੀ ਕੀਤੀ ਹੈ।” ਪੰਜਾਬ ਦੀ ਅਮੀਰ ਵਿਰਾਸਤ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਮਿਲ ਕੇ 20 ਤੋਂ ਵੱਧ ਉਲੰਪੀਅਨ ਪੈਦਾ ਕੀਤੇ ਹਨ। 

ਉਨ੍ਹਾਂ ਨੇ ਹਾਲੀਆ ਪ੍ਰਾਪਤੀਆਂ `ਤੇ ਹੋਰ ਚਾਨਣਾ ਪਾਇਆ ਅਤੇ ਕਿਹਾ ਕਿ ਟੋਕੀਓ 2020 ਉਲੰਪਿਕ ਵਿੱਚ ਭਾਰਤ ਦਾ ਕਾਂਸੀ ਦਾ ਤਗਮਾ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਇਆ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਨੌਂ ਪੰਜਾਬੀ ਖਿਡਾਰੀ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ, “ਪੈਰਿਸ 2024 ਉਲੰਪਿਕ ਵਿੱਚ ਵੀ ਭਾਰਤ ਨੇ ਇਕ ਹੋਰ ਕਾਂਸੀ ਦਾ ਤਗਮਾ ਹਾਸਲ ਕੀਤਾ, ਜਿਸ ਵਿੱਚ 10 ਪੰਜਾਬੀ ਖਿਡਾਰੀ ਸ਼ਾਮਲ ਸਨ, ਜਿੱਥੇ ਹਰਮਨਪ੍ਰੀਤ ਸਿੰਘ ਨੇ ਕਪਤਾਨ ਵਜੋਂ ਟੀਮ ਦੀ ਅਗਵਾਈ ਕੀਤੀ ਅਤੇ ਸਭ ਤੋਂ ਵੱਧ ਸਕੋਰ ਕਰਨ ਵਾਲੇ ਖਿਡਾਰੀ ਵਜੋਂ ਉੱਭਰਿਆ।"

ਆਪਣੇ ਐਕਸ ਪਲੇਟਫਾਰਮ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੀਦਰਲੈਂਡ ਵਿੱਚ ਉਲੰਪੀਅਨ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ, ਜੋ ਆਪਣੇ ਅਸਾਧਾਰਨ ਹੁਨਰ ਅਤੇ ਖੇਡ ਵਿੱਚ ਆਪਣੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਉਸ ਦਾ ਸ਼ਾਨਦਾਰ ਕਰੀਅਰ ਅਤੇ ਤਜਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ। 

ਫਲੋਰਿਸ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਉਸ ਨੇ ਖਿੜੇ ਮੱਥੇ ਸਵੀਕਾਰ ਕੀਤਾ। ਉਹ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਸਾਡੇ ਖਿਡਾਰੀਆਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਦਿੜ੍ਹ ਹੈ।"     

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , Floris Jan Bovelander

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD