Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

Gangstran Te Vaar, Police, Punjab Police

Web Admin

Web Admin

5 Dariya News

ਚੰਡੀਗੜ੍ਹ , 21 Apr 2026

Last updated on: Apr 22, 2026, 09:29 IST

ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ‘ਗੈਂਗਸਟਰਾਂ ’ਤੇ ਵਾਰ’ ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ।

ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ। ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ ਹੋਏ ਸਨ, ਉੱਥੇ ਮਾਰਚ ਵਿੱਚ ਇਹ ਗਿਣਤੀ ਸਿਫ਼ਰ ਹੋ ਗਈ ਹੈ। ਸਿਰਫ਼ ਹੱਤਿਆਵਾਂ ਹੀ ਨਹੀਂ, ਸਗੋਂ ਗੈਂਗਸਟਰਾਂ ਨਾਲ ਜੁੜੀਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ 69 ਫੀਸਦੀ ਦੀ ਭਾਰੀ ਕਮੀ ਵੇਖੀ ਗਈ ਹੈ। ਸਾਲ ਦੇ ਪਹਿਲੇ ਮਹੀਨੇ ਵਿੱਚ ਫਾਇਰਿੰਗ ਦੀਆਂ 29 ਘਟਨਾਵਾਂ ਦੇ ਮੁਕਾਬਲੇ 20 ਅਪ੍ਰੈਲ ਤੱਕ ਇਹ ਗਿਣਤੀ ਘਟ ਕੇ ਸਿਰਫ਼ 9 ਰਹਿ ਗਈ।

ਇਸੇ ਤਰ੍ਹਾਂ ਜ਼ਬਰਨ ਵਸੂਲੀ ਦੇ ਮਾਮਲਿਆਂ ਵਿੱਚ ਵੀ 10.9 ਫੀਸਦੀ ਕਮੀ ਆਈ ਹੈ। ਜਨਵਰੀ ਵਿੱਚ 110 ਮਾਮਲਿਆਂ ਦੇ ਮੁਕਾਬਲੇ ਮਾਰਚ ਵਿੱਚ ਇਹ ਗਿਣਤੀ ਘਟ ਕੇ 98 ਰਹਿ ਗਈ ਹੈ। ਟੋਲ-ਫਰੀ ਐਂਟੀ-ਗੈਂਗਸਟਰ ਹੈਲਪਲਾਈਨ(93946-93946) ਦੀ ਸਥਾਪਨਾ ਤੋਂ ਬਾਅਦ, ਜ਼ਬਰਨ ਵਸੂਲੀ ਨਾਲ ਸਬੰਧਤ ਕਾਲਾਂ ਦੀ ਸ਼ਿਕਾਇਤ ਕਰਨ ਲਈ ਜ਼ਿਆਦਾ ਨਾਗਰਿਕ ਅੱਗੇ ਆ ਰਹੇ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਨੇ ਨਾ ਸਿਰਫ਼ ਸੂਬੇ ਵਿੱਚ ਅਪਰਾਧ ਦਰ ਨੂੰ ਕੰਟਰੋਲ ਕੀਤਾ ਹੈ, ਸਗੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਰਾਹੀਂ ਲੋਕਾਂ ਦਾ ਭਰੋਸਾ ਵੀ ਜਿੱਤਿਆ ਹੈ। ਰਿਕਾਰਡ ਤੋਂ ਪਤਾ ਲਗਦਾ ਹੈ ਕਿ ਅਪਰਾਧੀ ਨੈੱਟਵਰਕ ਨੂੰ ਖ਼ਤਮ ਕਰਨ ਲਈ ਕਿੰਨੀ ਸੁਹਿਰਦਤਾ ਨਾਲ ਕੰਮ ਕੀਤਾ ਗਿਆ ਹੈ। ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਪੁਲਿਸ ਗੈਂਗਸਟਰ ਕਲਚਰ ਦੇ ਮੁਕੰਮਲ ਖ਼ਾਤਮੇ ਲਈ ਨਿਰੰਤਰ ਕਾਰਵਾਈ ਕਰ ਰਹੀ ਹੈ।’’

ਵਿਸ਼ਲੇਸ਼ਣ ਅਨੁਸਾਰ, ਇਸ ਮਿਆਦ ਦੌਰਾਨ ਜ਼ਬਰਨ ਵਸੂਲੀ ਦੇ ਕੁੱਲ ਮਾਮਲਿਆਂ ਵਿੱਚ ਵੀ ਲਗਭਗ 11 ਫੀਸਦੀ ਦੀ ਕਮੀ ਆਈ ਹੈ। ਇਸ ਮੁਹਿੰਮ ਦਾ ਪ੍ਰਭਾਵ ਹਿੰਸਕ ਅਪਰਾਧਕ ਗਤੀਵਿਧੀਆਂ ’ਤੇ ਵੀ ਸਪੱਸ਼ਟ ਰੂਪ ਵਿੱਚ ਦਿਖ ਰਿਹਾ ਹੈ। ਇਸ ਦੀ ਕਾਮਯਾਬੀ ਸਿਰਫ਼ ਸ਼ਹਿਰਾਂ ਅਤੇ ਜ਼ਿਲਿ੍ਹਆਂ ਤੱਕ ਹੀ ਸੀਮਤ ਨਹੀਂ ਸਗੋਂ ਸਰਹੱਦੀ ਇਲਾਕਿਆਂ ਵਿੱਚ ਵੀ ਵੇਖੀ ਜਾ ਰਹੀ ਹੈ। ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਸੰਗਠਿਤ ਅਪਰਾਧ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ, ਜੋ ਪਹਿਲਾਂ ਗੈਂਗਸਟਰ ਕਲਚਰ ਦੇ ਵਾਧੇ ਦਾ ਵੱਡਾ ਸਾਧਨ ਬਣ ਰਿਹਾ ਸੀ।

ਇਸ ਬਾਰੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਹ ਆਪਰੇਸ਼ਨ ਸਿਰਫ਼ ਵੱਡੇ ਗੈਂਗਸਟਰਾਂ ’ਤੇ ਨਕੇਲ ਕੱਸਣ ਤੱਕ ਸੀਮਿਤ ਨਹੀਂ ਸਗੋਂ ਪੰਜਾਬ ਵਿੱਚ ਉਨ੍ਹਾਂ ਦੇ ਪੂਰੇ ਨੈੱਟਵਰਕ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ। ਛੋਟੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਗੈਂਗ ਵਿੱਚ ਭਰਤੀ ਕਰਨ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਅਜਿਹੇ ਤੱਤਾਂ ’ਤੇ ਸਖ਼ਤੀ ਨਾਲ ਕਾਰਵਾਈ ਕਰਕੇ ਅਸੀਂ ਉਨ੍ਹਾਂ ਦੇ ਨੈੱਟਵਰਕ ਨੂੰ ਬੇਅਸਰ ਕੀਤਾ ਹੈ ਅਤੇ ਸੂਬੇ ਵਿੱਚ ਅਪਰਾਧ ਪ੍ਰਤੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਮਜ਼ਬੂਤ ਕੀਤਾ ਹੈ।”

 

Tags: Gangstran Te Vaar , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD