Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਭੇਜ ਰਿਹਾ ਸੀ ਖੇਪ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 21 Apr 2026

Last updated on: Apr 22, 2026, 09:46 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ ਉਹ ਨਸ਼ਿਆਂ ਦੀ ਤਸਕਰੀ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ਵਿੱਚ ਇਸ ਦੀ ਸਪਲਾਈ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਚਲਾਏ ਗਏ ਇੱਕ ਟੀਕਾਗਤ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਦੀਪਕ ਸਿੰਘ ਉਰਫ਼ ਦੀਪੂ ਨੂੰ 1.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੁਲਿਸ ਨੂੰ ਹੋਰ 2.6 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਮਿਲੀ, ਜਿਸ ਨਾਲ ਇਸ ਦੀ ਕੁੱਲ ਬਰਾਮਦਗੀ 4.04 ਕਿਲੋ ਹੈਰੋਇਨ ਹੋ ਗਈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਅਧਾਰਤ ਹੈਂਡਲਰ ਬਾਰੇ ਹੋਰ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਤਿੰਨ ਹੋਰ ਮੁਲਜ਼ਮਾਂ ਰਜਿੰਦਰ ਉਰਫ਼ ਘੁੱਦੂ, ਰਣਦੀਪ ਉਰਫ਼ ਦਿਲ ਅਤੇ ਗੁਰਪ੍ਰੀਤ ਉਰਫ਼ ਗੋਪੀ ਨੂੰ 1.01 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮ ਵੱਲੋਂ ਕੀਤੇ ਹੋਰ ਖੁਲਾਸੇ ਦੇ ਆਧਾਰ 'ਤੇ, ਉਨ੍ਹਾਂ ਦੇ ਚੌਥੇ ਸਾਥੀ, ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਨੂੰ ਵੀ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦੀਪਕ ਉਰਫ਼ ਦੀਪੂ 'ਤੇ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਖੰਨਾ ਥਾਣੇ ਵਿਖੇ ਅਪਰਾਧਿਕ ਕੇਸ ਦਰਜ ਹੈ। ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 77 ਮਿਤੀ 08-04-2026 ਅਤੇ ਥਾਣਾ ਛਾਉਣੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 61 ਮਿਤੀ 17-04-2026 ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD