Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਬਲਕਾਰ ਸਿੰਘ

Balkar Singh, AAP Punjab, Kartarpur, Jalandhar

Web Admin

Web Admin

5 Dariya News

ਕਰਤਾਰਪੁਰ/ਜਲੰਧਰ , 21 Apr 2026

Last updated on: Apr 22, 2026, 10:42 IST

ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ। 

ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਉਪਰੰਤ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

 

Tags: Balkar Singh , AAP Punjab , Kartarpur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD