Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 21 Apr 2026

Last updated on: Apr 22, 2026, 10:50 IST

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। 

ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ। 

ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD