Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੋਹਿੰਦਰ ਭਗਤ ਨੇ 84 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਕਿਹਾ, ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ

Mohinder Bhagat, AAP Punjab

Web Admin

Web Admin

5 Dariya News

ਜਲੰਧਰ , 21 Apr 2026

Last updated on: Apr 22, 2026, 10:56 IST

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਤੇਜ ਮੋਹਨ ਨਗਰ ਅਤੇ ਵਾਰਡ ਨੰਬਰ 41, 44 ਵਿਖੇ 84 ਲੱਖ ਰੁਪਏ ਨਾਲ ਮੁਕੰਮਲ ਹੋਣ ਵਾਲੀਆਂ ਸੜਕਾਂ ਤੇ ਟਿਊਬਵੈਲ ਲਗਾਉਣ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਸ੍ਰੀ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾਈ ਜਾ ਰਹੀ ਹੈ ਅਤੇ ਸੂਬੇ ਦਾ ਚਹੁੰਮੁੱਖੀ ਵਿਕਾਸ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। 

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀ ਮੌਜੂਦਾ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਲੋਕ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੇ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ। 

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ 'ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਦੱਸਿਆ ਕਿ ਮਹਿਲਾਵਾਂ ਦੇ ਸਤਿਕਾਰ ਲਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸ਼ੁਰੂ ਕੀਤੀ ਗਈ ਸਹੂਲਤ ਵਰਦਾਨ ਸਾਬਿਤ ਹੋ ਰਹੀ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਮੁਫ਼ਤ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆਵਾਂ ਵਿੱਚ ਬੈਠਣ ਦੇ ਯੋਗ ਹੋ ਰਹੇ ਹਨ। 

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਖੇਡ ਸਭਿਆਚਾਰ ਪੈਦਾ ਕਰਕੇ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਖੇਡ ਮੁਕਾਬਲੇ ਕਰਵਾਕੇ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। 

ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜਿਥੇ ਨਸ਼ਾ ਸਮੱਗਲਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿਛੇ ਭੇਜਿਆ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਭਗਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਵੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲੋਕ ਆਪੋ-ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਜ ਕੁਮਾਰ ਰਾਜੂ, ਸ਼ਿਵ ਕੁਮਾਰ ਕਾਲਾ, ਗਿਰਦਾਰਾ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD