Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਲਾਲੜੂ/ਡੇਰਾਬੱਸੀ , 21 Apr 2026

Last updated on: Apr 22, 2026, 11:03 IST

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਕੀਤੀਆਂ ਗਈਆਂ ਤਿਆਰੀਆਂ, ਖਰੀਦ, ਲਿਫਟਿੰਗ ਅਤੇ ਸਟੋਰੇਜ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ, ਆੜਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਦਾਇਤਾਂ ਦਿੱਤੀਆਂ।

ਕਣਕ ਦੀ ਖਰੀਦ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਖਰੀਦ ਕਾਰਜ ਸੁਚੱਜੇ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਆਮਦ *11,873* ਮੀਟ੍ਰਿਕ ਟਨ ਰਹੀ ਹੈ, ਜਿਸ ਨਾਲ ਕੁੱਲ ਆਮਦ *1,04,723* ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਅੱਜ *12,052* ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕੁੱਲ ਖਰੀਦ *1,03,183* ਮੀਟ੍ਰਿਕ ਟਨ ਹੋ ਚੁੱਕੀ ਹੈ। ਲਿਫਟਿੰਗ ਬਾਰੇ ਉਨ੍ਹਾਂ ਕਿਹਾ ਕਿ ਅੱਜ *6085* ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ ਅਤੇ ਕੁੱਲ ਲਿਫਟਿੰਗ *30,241* ਮੀਟ੍ਰਿਕ ਟਨ ਤੱਕ ਪਹੁੰਚ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਗਈ ਕਣਕ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫ਼ਾਈ ਅਤੇ ਬੈਠਣ ਦੀ ਸੁਵਿਧਾ ਸਮੇਤ ਸਾਰੇ ਬੁਨਿਆਦੀ ਇੰਤਜ਼ਾਮ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖੀ ਜਾਵੇ ਅਤੇ ਕਿਸਾਨਾਂ ਨੂੰ ਭੁਗਤਾਨ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਸੁਵਿਧਾਜਨਕ ਅਤੇ ਬਿਨਾ ਰੁਕਾਵਟ ਖਰੀਦ ਸੀਜ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਮੌਜੂਦ ਕਿਸਾਨਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਰਾਹਨਾ ਕੀਤੀ ਅਤੇ ਖਰੀਦ ਪ੍ਰਕਿਰਿਆ ‘ਤੇ ਸੰਤੁਸ਼ਟੀ ਜਤਾਈ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD