Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab, Chandigarh

Web Admin

Web Admin

5 Dariya News

ਚੰਡੀਗੜ੍ਹ , 21 Apr 2026

Last updated on: Apr 22, 2026, 11:14 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਵਿੱਤੀ ਪ੍ਰਵਾਨਗੀ ਦੀ ਲੋੜ ਵਾਲੇ ਮਾਮਲਿਆਂ ਵਿੱਚ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਦੇ ਵਫ਼ਦਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਇਸ ਤੋਂ ਇਲਾਵਾ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ। 

ਵਿੱਤ ਮੰਤਰੀ ਨੇ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਮੰਗਾਂ ਨੂੰ ਧੀਰਜ, ਹਮਦਰਦੀ ਅਤੇ ਪੂਰੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਫੈਸਲਾਕੁੰਨ ਪ੍ਰਸ਼ਾਸਨਿਕ ਕਦਮ ਚੁੱਕੇ। 

ਮੁਲਾਜ਼ਮਾਂ ਦੇ ਮੁੱਦਿਆਂ ਪ੍ਰਤੀ ਹਮਦਰਦੀ ਅਤੇ ਵਿਹਾਰਕ ਪਹੁੰਚ ਅਪਣਾਉਂਦਿਆਂ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਅਤੇ ਤਰਕਸੰਗਤ ਮੰਗਾਂ ਨੂੰ ਪੂਰਾ ਕਰਨ ਲਈ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ, ਜਿਨ੍ਹਾਂ ਮਾਮਲਿਆਂ ਵਿੱਚ ਵਿਸ਼ੇਸ਼ ਵਿੱਤੀ ਪ੍ਰਵਾਨਗੀਆਂ ਦੀ ਲੋੜ ਹੈ, ਉਨ੍ਹਾਂ ਲਈ ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਵਿਚਾਰ ਅਤੇ ਮਨਜ਼ੂਰੀ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਨੂੰ ਵਿਸਤ੍ਰਿਤ ਤਜਵੀਜ਼ਾਂ ਤਿਆਰ ਕਰਕੇ ਭੇਜਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਯੂਨੀਅਨ ਨੁਮਾਇੰਦਿਆਂ ਨਾਲ ਸਰਗਰਮੀ ਨਾਲ ਰਾਬਤਾ ਕਾਇਮ ਕਰਕੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਫ਼ਤਰੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆ ਕੇ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਕੰਮਕਾਜੀ ਸਮੂਹਾਂ ਦੀ ਭਲਾਈ, ਵਿੱਤੀ ਸੁਰੱਖਿਆ ਅਤੇ ਪੇਸ਼ੇਵਰ ਸੰਤੁਸ਼ਟੀ ਨੂੰ ਯਕੀਨੀ ਬਣਾਉਣਾ ਹੈ।” ਇਨ੍ਹਾਂ ਮੀਟਿੰਗਾਂ ਦੌਰਾਨ ਆਰਟ ਐਂਡ ਕਰਾਫਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਤੋਂ ਜਸਮੇਲ ਕੌਰ ਬੀਰਕਲਾਂ, ਖੁਸ਼ਪ੍ਰੀਤ ਕੌਰ ਅਤੇ ਦੇਵ ਰਾਜ ਵਰਮਾ, ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਤੋਂ ਹਰਜਿੰਦਰ ਕੌਰ, ਸਿਮਰਜੀਤ ਕੌਰ, ਮੁਕੇਸ਼ ਰਾਣੀ ਅਤੇ ਜ਼ੈਲ ਕੌਰ, ਓਵਰਏਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਅਤੇ ਲਲਿਤਾ, ਅਤੇ ਪੰਜਾਬ ਨੰਬਰਦਾਰ ਯੂਨੀਅਨ ਤੋਂ ਗੁਰਪਾਲ ਸਿੰਘ ਸਮਰਾ, ਰਛਪਾਲ ਸਿੰਘ, ਸੁਰਜੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।

 

Tags: Harpal Singh Cheema , Advocate Harpal Singh Cheema , AAP Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD