Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ ਦੇ ਸਿੱਖਿਆ ਕ੍ਰਾਂਤੀ ਕਾਰਜਾਂ ਦਾ ਉਦਘਾਟਨ

ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਹਨ ਵੱਡੇ ਸੁਧਾਰ: ਚੇਅਰਮੈਨ ਮੰਨਾ

Ram Tirth Manna, AAP Punjab, Punjab Sikhya Kranti

5 Dariya News

5 Dariya News

5 Dariya News

ਬਰਨਾਲਾ , 21 Apr 2026

Last updated on: Apr 22, 2026, 12:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਸਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਤਹਿਤ ਲੱਖਾਂ ਦੀ ਲਾਗਤ ਨਾਲ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਮ ਤੀਰਥ ਮੰਨਾ ਨੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। 

ਓਹਨਾਂ  ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਤਕਰੀਬਨ 29 ਲੱਖ ਰੁਪਏ ਦੀ ਲਾਗਤ ਨਾਲ ਸਿੱਖਿਆ ਕ੍ਰਾਂਤੀ ਅਧੀਨ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹਨਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਾਮਸਰ ਵਿਖੇ  9.55 ਲੱਖ ਰੁਪਏ ਨਾਲ ਬਣਿਆ ਆਧੁਨਿਕ ਕਲਾਸ ਰੂਮ ਸਮਰਪਿਤ ਕੀਤਾ, ਜਦਕਿ ਗੁਰੂ ਨਾਨਕ ਨਗਰ ਬਰਨਾਲਾ ਸਮੇਤ ਹੋਰ ਸਕੂਲਾਂ ਵਿੱਚ ਵੀ ਤਕਨੀਕੀ ਸਹੂਲਤਾਂ ਨਾਲ ਲੈਸ ਕਮਰੇ ਵਿਦਿਆਰਥੀਆਂ ਨੂੰ ਦਿੱਤੇ ਗਏ। 

ਚੇਅਰਮੈਨ ਰਾਮ ਤੀਰਥ ਮੰਨਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਹੋ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ, ਡੀਈਓ ਮੈਡਮ ਇੰਦੂ ਸਿਮਕ (ਐਲੀਮੈਂਟਰੀ ਸਿੱਖਿਆ) ਅਤੇ ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਸੀਐਚਟੀ ਰਮਨਦੀਪ ਸਿੰਘ, ਸਕੂਲ ਮੁਖੀ ਰਵਿੰਦਰ ਕੌਰ, ਚੇਅਰਮੈਨ ਸੁਖਵਿੰਦਰ ਕੌਰ, ਚੇਅਰਮੈਨ ਅਮਰ ਕੁਮਾਰ, ਸਰਪੰਚ ਕਰਨੈਲ ਕੌਰ, ਐਸਐਮਸੀ ਚੇਅਰਮੈਨ ਜਸਵੀਰ ਕੌਰ, ਮੈਂਬਰ ਰਣਜੀਤ ਕੌਰ, ਲਖਵਿੰਦਰ ਸਿੰਘ, ਸੋਮਾ ਸਿੰਘ, ਸੀਮਾ, ਸੁਖਵਿੰਦਰ ਕੌਰ, ਡਾ. ਹੇਮ ਰਾਜ,ਡਾ. ਤੇਲੂ ਰਾਮ, ਕੀਰਤਨ ਸਿੰਘ, ਹੈਡਮਾਸਟਰ ਪ੍ਰਦੀਪ ਸ਼ਰਮਾ, ਹਰਜਿੰਦਰ ਸਿੰਘ ਭੱਟੀ, ਨਰਿੰਦਰ ਸ਼ਰਮਾ, ਬਲਾਕ ਮੀਡੀਆ ਕੁਆਰਡੀਨੇਟਰ ਅਵਨੀਸ਼ ਕੁਮਾਰ ਅਤੇ ਚਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ।

 

Tags: Ram Tirth Manna , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD