Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

Jeevan Jyot Kaur, AAP Punjab, Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 21 Apr 2026

Last updated on: Apr 22, 2026, 12:21 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਐੱਸ.ਈ. ਸ੍ਰੀ ਸੰਦੀਪ ਸਿੰਘ ਤੋਂ ਇਲਾਵਾ ਨਗਰ ਸੁਧਾਰ ਟਰੱਸਟ, ਲੋਕ ਨਿਰਮਾਣ ਵਿਭਾਗ, ਪਾਵਰਕਾਮ, ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ ਨੇ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾਵੇ ਤਾਂ ਇਨ੍ਹਾਂ ਦਾ ਲਾਭ ਜਨਤਾ ਨੂੰ ਮਿਲ ਸਕੇ। ਉਨ੍ਹਾਂ ਵਿਸ਼ੇਸ਼ ਤੌਰ `ਤੇ ਹਲਕਾ ਪੂਰਬੀ ਦੀ ਵਾਰਡ ਨੰਬਰ 21 ਅਤੇ 28 ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਬਿਨ੍ਹਾਂ ਕਿਸੇ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਬੁਰਜੀ ਦੇ ਸੀਵਰੇਜ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਉਸ ਦੀ ਪ੍ਰਗਤੀ ਰੀਪੋਰਟ ਉਨ੍ਹਾਂ ਸਾਂਝੀ ਕੀਤੀ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਪੂਰਬੀ ਹਲਕੇ ਵਿੱਚ ਪੈਂਦੇ ਗੰਦੇ ਨਾਲੇ ਦੀ ਸਫ਼ਾਈ ਦਾ ਕੰਮ ਮਾਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ।

ਵਿਧਾਇਕਾ ਜੀਵਨ ਜੋਤ ਕੌਰ ਨੇ ਅਧਿਕਾਰੀ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੂਰਬੀ ਹਲਕੇ ਵਿੱਚ ਕੋਈ ਵੀ ਵਿਕਾਸ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਪ੍ਰੋਜੈਕਟ ਨੂੰ ਲੋਕਾਂ ਦੀ ਸਹੂਲਤ ਲਈ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਦੇ ਆਲੇ-ਦੁਆਲੇ ਟਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਨੇ ਫੋਕਲ ਪੁਆਇੰਟ ਅਤੇ ਸਿਟੀ ਸੈਂਟਰ ਵਿੱਚ ਚੱਲ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵਿਊ ਕੀਤਾ। ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧੀਨ ਚੱਲ ਰਹੇ ਪ੍ਰੋਜੈਕਟਾਂ ਨੂੰ ਵੀ ਮੁਕੰਮਲ ਕੀਤਾ ਜਾਵੇ। 

ਇਸ ਤੋਂ ਇਲਾਵਾ ਉਨ੍ਹਾਂ ਪੂਰਬੀ ਹਲਕੇ ਵਿੱਚ ਪੈਂਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੂੰ ਭਰੋਸਾ ਦਿੱਤਾ ਕਿ ਹਲਕਾ ਪੂਰਬੀ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂ ਰਹਿੰਦੇ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵਤਾ ਨੂੰ ਯਕੀਨੀ ਬਣਾਉਣ।

 

Tags: Jeevan Jyot Kaur , AAP Punjab , Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD