Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਅਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ

Harbhajan Singh ETO, AAP Punjab

Web Admin

Web Admin

5 Dariya News

ਅੰਮ੍ਰਿਤਸਰ , 21 Apr 2026

Last updated on: Apr 22, 2026, 12:23 IST

ਪਿਛਲੀ ਕਾਂਗਰਸ ਸਰਕਾਰ ਦੌਰਾਨ  ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਸੰਜੀਦਗੀ ਦਾ ਇਥੋਂ ਪਤਾ ਚਲਦਾ ਹੈ ਕਿ ਇਸਨੇ ਆਪਣੀ ਸਰਕਾਰ ਦੇ ਰਹਿੰਦਿਆਂ ਵਿਧਾਨ ਸਭਾ ਵਿੱਚ ਹਲਕੇ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਪਿਛਲੀਆਂ ਸਰਕਾਰਾਂ ਦੌਰਾਨ  ਹਲਕੇ ਨੂੰ ਸਹੀ ਨੁਮਾਇੰਦਗੀ ਨਾ ਮਿਲਣ ਕਰਕੇ ਜੰਡਿਆਲਾ ਹਲਕਾ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਸੀ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਉੱਥੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਲਈ ਵੀ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।  

ਉਹਨਾਂ ਕਿਹਾ ਕਿ ਹਲਕੇ ਵਿੱਚ ਦਿਨ ਰਾਤ ਵਿਕਾਸ ਕਾਰਜ ਜਾਰੀ ਹਨ ਅਤੇ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦਾ ਮੋਹਰੀ ਹਲਕਾ ਬਣੇਗਾ। ਉਨਾਂ ਕਿਹਾ ਕਿ  ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਪਿੰਡਾਂ ਦੀ ਕਨੈਕਟਿਵਿਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ।  

ਉਨਾਂ ਦੱਸਿਆ ਕਿ ਜੰਡਿਆਲਾ ਹਲਕੇ ਵਿੱਚ ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਅਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਟਾਂਗਰਾ ਵਿੱਚ 93 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ 2.75 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਅਤੇ ਮਿਸਿੰਗ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਦੀ ਚੌੜਾਈ 10 ਫੁੱਟ ਹੋਵੇਗੀ। 

ਇਸ ਤੋਂ ਇਲਾਵਾ ਪਿੰਡ ਅੱਡਾ ਟਾਂਗਰਾ ਵਿੱਚ 14 ਲੱਖ 63 ਹਜ਼ਾਰ ਰੁਪਏ ਨਾਲ 0.330 ਕਿਲੋਮੀਟਰ ਲੰਬੀਆਂ ਤੇ 10 ਫੁੱਟ ਚੌੜੀਆਂ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਜੰਡ ਤੋਂ ਮਲਕਪੁਰ ਤੱਕ 1.71 ਕਿਲੋਮੀਟਰ ਲੰਬੀ ਸੜਕ 54 ਲੱਖ 77 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। 

ਇਸਦੇ ਨਾਲ ਹੀ ਪਿੰਡ ਠੱਠੀਆਂ ਤੋਂ ਸੁੱਖੇਵਾਲ ਤੱਕ 1.45 ਕਿਲੋਮੀਟਰ ਲੰਬੀ ਸੜਕ ਦੀ ਸਪੈਸ਼ਲ ਰਿਪੇਅਰ ਲਈ 27 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਦੋਹਾਂ ਸੜਕਾਂ ਦੀ ਚੌੜਾਈ 10 ਫੁੱਟ ਹੋਵੇਗੀ। ਸ: ਈ.ਟੀ.ਓ. ਨੇ ਦੱਸਿਆ ਕਿ ਸਬੰਧਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਹਨਾਂ ਨੂੰ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। 

ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਢਿਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਆਮ ਜਨਤਾ ਦਾ ਪੈਸਾ ਹੈ ਅਤੇ ਆਮ ਜਨਤਾ ਦੇ ਹਿੱਤਾਂ ਵਿੱਚ ਹੀ ਲਗਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕੋਈ ਉਣਤਾਈ ਨਜ਼ਰ ਆਵੇ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸੇ ਸਮੇਂ ਹੀ ਉਸ ਨੂੰ ਦੂਰ ਕੀਤਾ ਜਾ ਸਕੇ। 

ਉਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।

 

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD