Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

03 ਕਰੋੜ 53 ਲੱਖ ਰੁਪਏ ਦੀ ਲਾਗਤ ਵਾਲੇ ਪਾਈਪ ਲਾਈਨ ਪ੍ਰੋਜੈਕਟ ਨਾਲ 1472 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

Narinder Kaur Bharaj, AAP Punjab, Bhawanigarh, Sangrur

Web Admin

Web Admin

5 Dariya News

ਭਵਾਨੀਗੜ੍ਹ/ਸੰਗਰੂਰ , 21 Apr 2026

Last updated on: Apr 22, 2026, 12:41 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਗਰੂਰ ਭਰਾਜ ਨੇ ਦੱਸਿਆ ਕਿ 03 ਕਰੋੜ 53 ਲੱਖ ਰੁਪਏ ਲਾਗਤ ਨਾਲ ਆਰੰਭੇ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। 

ਪਾਈ ਜਾਣ ਵਾਲੀ ਲਗਭਗ 24 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 4.98 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ। ਉਨਾਂ ਹੋਰ ਦੱਸਿਆ ਕਿ ਪਿੰਡ ਬਾਸੀਅਰਕ ਵਿਖੇ 02 ਕਰੋੜ 36 ਲੱਖ ਰੁਪਏ ਦੀ ਲਾਗਤ ਨਾਲ 15 ਕਿਲੋਮੀਟਰ ਅਤੇ ਪਿੰਡ ਝਨੇੜੀ ਵਿਖੇ 01 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ 09 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਪਾਕੇ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਖੇਤੀਬਾੜੀ ਦੀ ਲਾਗਤ ਨੂੰ ਘਟਾਉਂਦੇ ਹੋਏ ਵਾਤਾਵਰਣ ਨੂੰ ਸਰੱਖਿਅਤ ਕੀਤਾ ਜਾ ਸਕੇ।

ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੇ ਜਾਲ ਨੂੰ ਵਧਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਈ ਜਾ ਸਕੇ। ਨਹਿਰੀ ਪਾਣੀ ਦੀ ਉਪਲਬਧਤਾ ਨਾਲ ਕਿਸਾਨਾਂ ਨੂੰ ਡੀਜ਼ਲ ‘ਤੇ ਆਧਾਰਿਤ ਸਿੰਚਾਈ ਦੇ ਖਰਚੇ ਤੋਂ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਲਾਗਤ ਘਟੇਗੀ। 

ਉਨ੍ਹਾਂ ਨੇ ਦੱਸਿਆ ਕਿ ਨਹਿਰੀ ਪਾਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਵਧਾਉਂਦਾ ਹੈ ਕਿਉਂਕਿ ਇਸ ਵਿੱਚ ਲੋੜੀਂਦੇ ਖੁਰਾਕੀ ਤੱਤ ਉਚਿੱਤ ਮਾਤਰਾ ਵਿੱਚ ਹੁੰਦੇ ਹਨ। ਇਸ ਨਾਲ ਖੇਤੀ ਪ੍ਰਣਾਲੀ ਹੋਰ ਸੁਧਾਰ ਆਵੇਗਾ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਵੀ ਯੋਗਦਾਨ ਪਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ, ਤਾਂ ਜੋ ਹਰ ਕਿਸਾਨ ਤੱਕ ਨਹਿਰੀ ਪਾਣੀ ਦੀ ਸਹੂਲਤ ਪਹੁੰਚ ਸਕੇ। 

ਇਸ ਮੌਕੇ ਇਲਾਕੇ ਦੇ ਸਮੂਹ ਕਿਸਾਨ, ਇਲਾਕਾ ਨਿਵਾਸੀਆਂ ਤੋਂ ਇਲਾਵਾ ਜਗਸੀਰ ਸਿੰਘ ਝਨੇੜੀ,ਗੁਰਚਰਨ ਸਿੰਘ ਚਹਿਲ,ਸਨਦੀਪ ਸਿੰਘ,ਦਰਸ਼ਨ ਸਿੰਘ ਸਮੇਤ ਸਮੂਹ ਪਾਰਟੀ ਵਲੰਟੀਰ ਮੌਜੂਦ ਸਨ ।

 

Tags: Narinder Kaur Bharaj , AAP Punjab , Bhawanigarh , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD