Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਐਨਸੀਐਸਕੇ ਦੇ ਉਪ-ਚੇਅਰਪਰਸਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਕੀਤਾ ਦੌਰਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ - ਵਾਈਸ ਚਾਂਸਲਰ

Guru Nanak Dev University Amritsar, Guru Nanak Dev University, Prof Karamjeet Singh, GNDU, Amritsar, Hardeep Singh Gill

Web Admin

Web Admin

5 Dariya News

ਅੰਮ੍ਰਿਤਸਰ , 21 Apr 2026

Last updated on: Apr 22, 2026, 12:44 IST

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐਨਸੀਐਸਕੇ) ਦੇ ਉਪ-ਚੇਅਰਪਰਸਨ ਸ. ਹਰਦੀਪ ਸਿੰਘ ਗਿੱਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕਰਦੇ ਹੋਏ ਯੂਨੀਵਰਸਿਟੀ ਵੱਲੋਂ ਸਫਾਈ ਕਰਮਚਾਰੀਆਂ ਦੀ ਭਰਤੀ, ਤਰੱਕੀ ਅਤੇ ਭਲਾਈ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਦੀ ਸਮੀਖਿਆ ਕੀਤੀ। ਰਾਸ਼ਟਰੀ ਸਫਾਈ ਕਰਮਚਾਰੀ ਆਯੋਗ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਯੋਜਨਾਵਾਂ ਦੀ ਸਿਫਾਰਸ਼ ਕਰਨ, ਪੁਨਰਵਾਸ ਸਕੀਮਾਂ ਦੀ ਨਿਗਰਾਨੀ ਕਰਨ, ਸ਼ਿਕਾਇਤਾਂ ਦੀ ਜਾਂਚ ਕਰਨ ਅਤੇ ਸਰਕਾਰਾਂ ਨੂੰ ਉਨ੍ਹਾਂ ਦੇ ਕੰਮਕਾਜੀ ਹਾਲਾਤ ਅਤੇ ਸਮਾਜਿਕ ਸੁਰੱਖਿਆ ਵਿੱਚ ਸੁਧਾਰ ਲਈ ਸਲਾਹ ਦੇਣ ਵਾਲਾ ਸੰਗਠਨ ਹੈ।

ਯੂਨੀਵਰਸਿਟੀ ਪਹੁੰਚਣ ‘ਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸ. ਹਰਦੀਪ ਸਿੰਘ ਗਿੱਲ ਦਾ ਸਵਾਗਤ ਕੀਤਾ। ਵਾਈਸ ਚਾਂਸਲਰ ਦਫ਼ਤਰ ਵਿੱਚ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਪ੍ਰੋ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੀਆਂ ਮਹੱਤਵਪੂਰਨ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਫਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਦੀ ਭਲਾਈ ਲਈ ਸਮੇਂ-ਸਮੇਂ ‘ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਲਈ ਹੋਰ ਬਿਹਤਰ ਸੁਵਿਧਾਵਾਂ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।

ਇਸ ਮੌਕੇ ਸ. ਹਰਦੀਪ ਸਿੰਘ ਗਿੱਲ ਨੇ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਨੂੰ ਸਫਾਈ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਸਕਾਰਾਤਮਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਕਰਮਚਾਰੀਆਂ ਨਾਲ ਸੰਬੰਧਿਤ ਮੁੱਖ ਮਸਲਿਆਂ ‘ਤੇ ਵਿਸਥਾਰਪੂਰਵਕ ਚਰਚਾ ਹੋਈ। 

ਸ. ਗਿੱਲ ਨੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵੱਖ ਵੱਖ ਕਾਰਜਾਂ ਸੰਬਧੀ ਦਿੱਤੇ ਭਰੋਸਿਆਂ ‘ਤੇ ਸੰਤੁਸ਼ਟੀ ਅਤੇ ਉਮੀਦ ਪ੍ਰਗਟਾਈ ਕਿ ਇਹ ਫੈਸਲੇ ਜਲਦੀ ਹੀ ਜ਼ਮੀਨੀ ਪੱਧਰ ‘ਤੇ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਰਮਚਾਰੀਆਂ ਲਈ ਜਾਗਰੂਕਤਾ ਕੈਂਪ ਲਗਾਉਣ ਤੋਂ ਇਲਾਵਾ, ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਕੰਮਕਾਜੀ ਹਾਲਾਤ ਅਤੇ ਸਮਾਜਿਕ ਸੁਰੱਖਿਆ ਲਾਭਾਂ ਵਿੱਚ ਸੁਧਾਰ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਆਯੋਗ ਦੇ ਸਹਿਯੋਗ ਨਾਲ ਤਿਆਰ ਕੀਤੀਆਂ ਜਾਣਗੀਆਂ ਅਤੇ ਉਹ ਕਰਮਚਾਰੀਆਂ ਦੇ ਹੱਕਾਂ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐਚ. ਐਸ. ਸੈਣੀ, ਜ਼ਿਲ੍ਹਾ ਭਲਾਈ ਅਫ਼ਸਰ ਸ਼੍ਰੀ ਪੱਲਵ ਸ਼੍ਰੇਸ਼ਠਾ, ਨੋਡਲ ਅਫ਼ਸਰ ਐੱਸਸੀ/ਐੱਸਟੀ ਪ੍ਰੋ. ਵਿਕਰਮ ਸੰਧੂ, ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਦੀਪ ਸਿੰਘ ਨਾਗਰਾ, ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਸ਼੍ਰੀ ਪਰਵੀਨ ਪੁਰੀ ਅਤੇ ਯੂਨੀਵਰਸਿਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar , Hardeep Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD