Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਵਰਜੀਤ ਵਾਲੀਆ ਬਣੇ ਸੁਰਜੀਤ ਹਾਕੀ ਸੁਸਾਇਟੀ ਦੇ 22ਵੇਂ ਪ੍ਰਧਾਨ

ਹਾਕੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਸਾਇਟੀ ਨੂੰ ਮਿਲੇਗਾ ਪੂਰਾ ਸਹਿਯੋਗ : ਡੀ.ਸੀ. ਵਰਜੀਤ ਵਾਲੀਆ

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 21 Apr 2026

Last updated on: Apr 22, 2026, 12:54 IST

ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਆਈ.ਏ.ਐਸ., ਨੂੰ ਸਾਲ 1984 ਵਿੱਚ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ (ਸਾਬਕਾ ਕਪਤਾਨ, ਭਾਰਤੀ ਹਾਕੀ ਟੀਮ) ਦੀ ਯਾਦ ਵਿੱਚ ਸਥਾਪਿਤ ਸੁਰਜੀਤ ਹਾਕੀ ਸੁਸਾਇਟੀ ਦਾ 22ਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਸੁਸਾਇਟੀ ਦੇ ਵਰਕਿੰਗ ਪ੍ਰਧਾਨ ਲੇਖ ਰਾਜ ਨਈਅਰ, ਆਈ.ਆਰ.ਐਸ. (ਸੇਵਾਮੁਕਤ), ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੁਸਾਇਟੀ ਦੇ ਸੰਵਿਧਾਨ ਅਨੁਸਾਰ ਲਿਆ ਗਿਆ। 

ਇਸ ਮੌਕੇ ਸਾਬਕਾ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਹਿਮਾਂਸ਼ੂ ਅਗਰਵਾਲ ਵੱਲੋਂ ਸੁਸਾਇਟੀ ਲਈ ਦਿੱਤੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ ਗਈ। ਸੁਸਾਇਟੀ ਦੇ ਸੀ.ਈ.ਓ. ਸ਼੍ਰੀ ਇਕਬਾਲ ਸਿੰਘ ਸੰਧੂ, ਪੀ.ਸੀ.ਐੱਸ. (ਸੇਵਾਮੁਕਤ), ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਸੁਸਾਇਟੀ ਦੇ ਮੈਂਬਰਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨਾਲ ਮੁਲਾਕਾਤ ਕੀਤੀ ਗਈ। 

ਇਸ ਦੌਰਾਨ ਉਨ੍ਹਾਂ ਨੂੰ ਸੁਸਾਇਟੀ ਦੀਆਂ ਵੱਖ-ਵੱਖ ਗਤੀਵਿਧੀਆਂ, ਸੁਰਜੀਤ ਹਾਕੀ ਅਕੈਡਮੀ ਦੇ ਕੰਮਕਾਜ ਅਤੇ 43ਵੇਂ ਇੰਡਿਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ–2026 ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਪਰ ਡੀ.ਸੀ. ਜਲੰਧਰ ਵਰਜੀਤ ਵਾਲੀਆ ਨੇ ਸੁਸਾਇਟੀ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਭਰੋਸਾ ਦਿੱਤਾ ਕਿ ਸੁਸਾਇਟੀ ਵੱਲੋਂ ਕਿਤੇਂਜਾ ਰਹੇ ਹਾਕੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। 

ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਸਾਇਟੀ ਦੇ ਵਿਸ਼ਾਲ ਤਜਰਬੇ ਦਾ ਲਾਭ, ਪੰਜਾਬ ਸਰਕਾਰ ਵੱਲੋਂ ਅਕਤੂਬਰ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਵੀ ਲਿਆ ਜਾਵੇਗਾ। ਇਸ ਮੀਟਿੰਗ ਦੌਰਾਨ ਸੁਸਾਇਟੀ ਦੇ ਫਾਊਂਡਰ ਮੈਂਬਰ ਅਤੇ ਚੀਫ਼ ਪੀ.ਆਰ.ਓ. ਸਵ. ਗੁਰਵਿੰਦਰ ਸਿੰਘ ‘ਗੁੱਲੂ’ ਬੱਠਲਾ ਨੂੰ ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਲੇਖ ਰਾਜ ਨਈਅਰ, ਲਖਵਿੰਦਰਪਾਲ ਸਿੰਘ ਖਹਿਰਾ (ਵਰਕਿੰਗ ਪ੍ਰਧਾਨ), ਰਣਬੀਰ ਸਿੰਘ ਟੁੱਟ (ਸਕੱਤਰ), ਸੁਰਿੰਦਰ ਸਿੰਘ ਭਾਪਾ (ਜਨਰਲ ਸਕੱਤਰ), ਰਾਮ ਪਰਤਾਪ ਅਤੇ ਅਮਰੀਕ ਸਿੰਘ ਪਵਾਰ (ਸੀਨੀਅਰ ਮੀਤ ਪ੍ਰਧਾਨ), ਸਿਮਰਦੀਪ ਸਿੰਘ ਬੱਠਲਾ, ਹਰਿੰਦਰ ਸਿੰਘ ਸੰਘਾ, ਕੁਲਵਿੰਦਰ ਸਿੰਘ ਥਿਆੜਾ, ਗੁਰਿੰਦਰ ਸਿੰਘ ਸੰਘਾ, ਸੁਖਵਿੰਦਰ ਸਿੰਘ ਲਾਲੀ, ਗੁਰਇਕਬਾਲ ਸਿੰਘ ਢਿੱਲੋਂ ਅਤੇ ਕਰਨਦੀਪ ਸਿੰਘ ਵੀ ਹਾਜ਼ਰ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD