Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ

Harchand Singh Barsat, AAP Punjab

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 21 Apr 2026

Last updated on: Apr 22, 2026, 13:03 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਸ. ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। 

ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। 

ਪੀਐਮਬੀ ਕੁਨੈਕਟ ਮੋਬਾਇਲ ਐਪ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਹ ਐਪ ਸਿਰਫ਼ ਇੱਕ ਕਲਿੱਕ ਰਾਹੀਂ ਕਿਸਾਨਾਂ, ਲਾਇਸੰਸ ਧਾਰਕਾਂ, ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਨਾਲ ਜੋੜੇਗੀ। ਉਨ੍ਹਾਂ ਦੱਸਿਆ ਕਿ ਇਸ ਐਪ ਦੀ ਸਭ ਤੋਂ ਵੱਡੀ ਖ਼ਾਸੀਅਤ ਕਿਸਾਨਾਂ ਨੂੰ ਮਿਲਣ ਵਾਲੀ ਸਹੂਲਤ ਹੈ। ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋ ਥਾਂ 'ਤੇ ਪ੍ਰਾਪਤ ਕਰ ਸਕਦੇ ਹਨ। 

ਉਹ ਇਨ੍ਹਾਂ ਨੂੰ ਵੇਖ ਸਕਦੇ ਹਨ, ਡਾਊਨਲੋਡ ਕਰ ਸਕਦੇ ਹਨ ਅਤੇ ਲੋੜ ਪੈਣ 'ਤੇ ਸਾਂਝਾ ਵੀ ਕਰ ਸਕਦੇ ਹਨ। ਇਸ ਸਹੂਲਤ ਨਾਲ ਕਿਸਾਨਾਂ ਦੀ ਲਾਇਸੰਸ ਧਾਰਕਾਂ ਅਤੇ ਸਰਕਾਰੀ ਦਫ਼ਤਰਾਂ 'ਤੇ ਨਿਰਭਰਤਾ ਘਟੇਗੀ, ਕਿਉਂਕਿ ਉਨ੍ਹਾਂ ਕੋਲ ਆਪਣੇ ਸਾਰੇ ਰਿਕਾਰਡ ਮੋਬਾਈਲ 'ਤੇ ਉਪਲਬਧ ਹੋਣਗੇ। ਇਸ ਤੋਂ ਇਲਾਵਾ ਲਾਇਸੰਸ ਧਾਰਕਾਂ ਲਈ ਇਹ ਐਪ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਏਗੀ। 

ਉਹ ਆਪਣੇ ਲਾਇਸੰਸ ਦੀ ਮਿਆਦ, ਨਵੀਨੀਕਰਨ ਅਤੇ ਹੋਰ ਸਬੰਧਤ ਜਾਣਕਾਰੀ ਇੱਕ ਕਲਿੱਕ ਨਾਲ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਇਹ ਐਪ ਅਧਿਕਾਰੀ ਅਤੇ ਕਰਮਚਾਰੀ ਲਈ ਵੀ ਬਹੁਤ ਲਾਹੇਵੰਦ ਹੈ। ਸੂਬੇ ਦੀਆਂ ਸਰਹੱਦਾਂ 'ਤੇ ਫਸਲ ਦੀ ਆਮਦ ਦੀ ਜਾਂਚ ਦੌਰਾਨ ਇਹ ਐਪ ਬਹੁਤ ਹੀ ਅਹਿਮ ਭੂਮਿਕਾ ਨਿਭਾਏਗੀ। 

ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਐਪ ਰਾਹੀਂ ਲਾਇਸੰਸੀਧਾਰਕ ਦੀ ਜਾਣਕਾਰੀ ਤੁਰੰਤ ਚੈੱਕ ਕਰ ਸਕਦੇ ਹਨ। ਮੰਡੀ ਬੋਰਡ ਦਾ ਫੀਲਡ ਸਟਾਫ ਜੋ ਰੋਜਾਨਾ ਮੰਡੀ ਵਿੱਚ ਫਸਲ ਦੀ ਆਮਦ, ਖਰੀਦ ਅਤੇ ਚੁਕਾਈ ਦੀ ਰਿਪੋਰਟ ਕਰਦੇ ਹਨ, ਉਹ ਵੀ ਹੁਣ ਕਿਸੇ ਵੀ ਥਾਂ ਤੇ ਬੈਠ ਕੇ ਆਪਣੀ ਰਿਪੋਰਟ ਭੇਜ ਸਕਦੇ ਹਨ, ਇਸ ਨਾਲ ਡਾਟਾ ਪ੍ਰੋਸੈਸਿੰਗ ਤੇਜ਼ ਹੋਵੇਗਾ ਅਤੇ ਮੁੱਖ ਦਫ਼ਤਰ ਤੱਕ ਸਮੇਂ ਸਿਰ ਜਾਣਕਾਰੀ ਪਹੁੰਚੇਗੀ।

ਸ. ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਇਹ ਐਪ ਸੂਬੇ ਵਿੱਚ ਖੇਤੀਬਾੜੀ ਮੰਡੀਕਰਨ ਦੇ ਢਾਂਚੇ ਨੂੰ ਆਧੁਨਿਕ  ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਇਹ ਐਪ ਜਿੱਥੇ ਸਮੇਂ ਦੀ ਬਚਤ ਕਰੇਗੀ, ਉੱਥੇ ਹੀ ਕੰਮ ਦੀ ਗਤੀ ਨੂੰ ਵੀ ਵਧਾਏਗੀ। ਉਨ੍ਹਾਂ ਦੱਸਿਆ ਕਿ ਇਹ ਐਪ ਗੂਗਲ ਪਲੇਅ ਸਟੋਰ ਤੇ `ਪੀਐਮਬੀ ਕੁਨੈਕਟ´ (PMB Connect) ਨਾਮ ਨਾਲ ਉਪਲਬਧ ਹੈ। 

ਉਨ੍ਹਾਂ ਸਾਰੇ ਸਟੇਕਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਨੂੰ ਵੱਧ ਤੋਂ ਵੱਧ ਡਾਊਨਲੋਡ ਕਰਨ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਸਿੱਧਾ ਉਨ੍ਹਾਂ ਤੱਕ ਪਹੁੰਚ ਸਕੇ। ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਮੁਕੇਸ਼ ਕੁਮਾਰ ਕੈਲੇ ਡੀ.ਜੀ.ਐਮ., ਅਮਨਦੀਪ ਸਿੰਘ ਸੰਧੂ ਡੀ.ਜੀ.ਐਮ., ਨਿਤਿਨ ਬਾਂਸਲ ਸਿਸਟਮ ਐਨਾਲਿਸਟ ਸਮੇਤ ਬੋਰਡ ਦੇ ਸਮੂੰਹ ਅਧਿਕਾਰੀ ਮੌਜੂਦ ਰਹੇ।

 

Tags: Harchand Singh Barsat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD