Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ - ਰਜਨੀਸ਼ ਦਹੀਆ

ਵਿਧਾਇਕ ਨੇ ਦਿਹਾਤੀ ਹਲਕੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Rajneesh Kumar Dahiya, Rajneesh Dahiya, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 21 Apr 2026

Last updated on: Apr 22, 2026, 13:08 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। 

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਡੈਸਕ ਤੇ ਕੁਰਸੀਆਂ, ਚਾਰਦੀਵਾਰੀ ਤੇ ਹੋਰ ਵੱਖ-ਵੱਖ ਸਹੂਲਤਾਂ ਸ਼ਾਮਲ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਇੰਟਰਐਕਟਿਵ ਪੈਨਲ ਅਤੇ ਨਵੇਂ ਕੰਪਿਊਟਰ ਦੇ ਕੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿੱਖਿਆ ਦੇ ਹਾਣੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਉਸਾਰੂ ਵਿਦਿਅਕ ਮਾਹੌਲ ਮਿਲਣ ਸਦਕਾ ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਡਾ. ਸਤਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਨੂੰ ਦਾਖਲਾ ਮੁਹਿੰਮ ਤਹਿਤ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹਰਪਿੰਦਰ ਸਿੰਘ ਰੋਬੀ, ਅਵਤਾਰ ਸਿੰਘ ਸਰਪੰਚ, ਵਿਕਾਸ ਸ਼ਰਮਾ ਜ਼ਿਲ੍ਹਾ ਕੋਆਰਡੀਨੇਟਰ, ਪਰਮਜੀਤ ਸਿੰਘ ਜੰਮੂ, ਕੁਲਦੀਪ ਸਿੰਘ, ਪ੍ਰਿੰਸੀਪਲ ਰੁਪਿੰਦਰ ਕੌਰ, ਪ੍ਰਿੰਸੀਪਲ ਪੂਨਮ ਕਾਲੜਾ, ਪ੍ਰਿੰਸੀਪਲ ਨੀਲਮ ਧਵਨ, ਉਪਿੰਦਰ ਸਿੰਘ, ਅਕਸ਼ ਕੁਮਾਰ, ਮੈਡਮ ਭਾਰਤੀ ਸਕੂਲ ਇੰਚਾਰਜ, ਕਮਲਜੀਤ ਸਿੰਘ ਇੰਚਾਰਜ, ਹਰੀਸ਼ ਬਾਂਸਲ, ਸੁਰਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਗੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲਾਂ ਦੇ ਵਿਦਿਆਰਥੀ, ਮਾਪੇ ਤੇ ਅਧਿਆਪਕ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD