Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਵੈਨ ਨੂੰ ਹਰਪ੍ਰੀਤ ਸਿੰਘ ਨੇ ਕੀਤਾ ਰਵਾਨਾ

ਪਿੰਡਾਂ ਵਿੱਚ "ਨਿਰਮਲ ਵਾਤਾਵਰਣ" ਅਤੇ "ਅੱਗ ਨਾ ਲਗਾਉਣ" ਦਾ ਹੋਕਾ ਦੇਵੇਗੀ ਇਹ ਪ੍ਰਚਾਰ ਵੈਨ

Harpreet Singh, DC Barnala, Deputy Commissioner Barnala, Barnala

5 Dariya News

5 Dariya News

5 Dariya News

ਬਰਨਾਲਾ , 21 Apr 2026

Last updated on: Apr 22, 2026, 13:10 IST

ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇੱਕ ਵਿਸ਼ੇਸ਼ ਪ੍ਰਚਾਰ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪਲੀਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ। 

ਇਹ ਵੈਨ "ਨਿਰਮਲ ਵਾਤਾਵਰਣ" ਅਤੇ "ਅੱਗ ਨਾ ਲਗਾਉਣ" ਦੇ ਹੋਕੇ ਨਾਲ ਪਿੰਡਾਂ ਵਿੱਚ ਦਸਤਕ ਦੇਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਨਾੜ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ। 

ਮੁੱਖ ਖੇਤੀਬਾੜੀ ਅਫਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਖੇਤੀਬਾੜੀ ਇੰਜੀਨੀਅਰ ਹਰਮਨਪ੍ਰੀਤ ਸਿੰਘ, ਸਟੇਟ ਵਿੰਗ ਤੋਂ ਤਰਨਦੀਪ ਸਿੰਘ, ਅਤੇ ਟੈਕਨੀਸ਼ੀਅਨ ਗ੍ਰੇਡ-1 ਬੇਅੰਤ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

 

Tags: Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD