Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰਜਨੀਸ਼ ਦਹੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Rajneesh Kumar Dahiya, Rajneesh Dahiya, AAP Punjab, Punjab Sikhya Kranti

5 Dariya News

5 Dariya News

5 Dariya News

ਫ਼ਿਰੋਜ਼ਪੁਰ , 21 Apr 2026

Last updated on: Apr 22, 2026, 13:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਰਾਜ ਸਰਕਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਉਪਲਬੱਧ ਕਰਵਾਉਣ ਲਈ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ। 

ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਆ ਨੇ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ, ਸਰਕਾਰੀ ਹਾਈ ਸਕੂਲ ਪਿਆਰੇਆਣਾ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਨਿਰੰਤਰ ਯਤਨਾਂ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਮਿੱਥਿਆ ਗਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਅਤ ਸਮਾਜ ਹੀ ਕਿਸੇ ਵਿਕਸਿਤ ਰਾਜ ਅਤੇ ਦੇਸ਼ ਦੀ ਬੁਨਿਆਦ ਹੁੰਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਣਗੇ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਸਿੱਧ ਹੋਣਗੇ। ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ। 

ਇਸ ਮੌਕੇ ਰੌਬੀ ਸੰਧੂ ਪੀ.ਏ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਸਰਪੰਚ ਸੁਖਵੀਰ ਕੌਰ, ਸਕੂਲ ਚੇਅਰਪਰਸਨ ਹਰਪ੍ਰੀਤ ਕੌਰ ਸਕੂਲ ਇੰਚਾਰਜ ਹਰਜਿੰਦਰਪਾਲ ਸਿੰਘ, ਪ੍ਰਿੰਸੀਪਲ ਅਰਵਿੰਦਰ ਸਿੰਘ, ਪ੍ਰਿੰਸੀਪਲ ਹਰਫੂਲ ਸਿੰਘ, ਸਰਪੰਚ ਸ਼੍ਰੀਮਤੀ ਅਮਨਦੀਪ ਕੌਰ, ਗੁਰਬਾਜ਼ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ, ਸਕੂਲਾਂ ਦਾ ਸਮੂਹ ਸਟਾਫ਼ ਆਦਿ ਮੌਜੂਦ ਸਨ।

 

Tags: Rajneesh Kumar Dahiya , Rajneesh Dahiya , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD