Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਅਜੀਤ ਪਾਲ ਸਿੰਘ ਕੋਹਲੀ ਵੱਲੋਂ ਚਾਰ ਕਲਾਸਰੂਮ ਦਾ ਉਦਘਾਟਨ

ਦੋ ਵੱਖ-ਵੱਖ ਸਕੂਲਾਂ ਨੂੰ ਮਿਲੇ ਚਾਰ ਨਵੇਂ ਕਲਾਸਰੂਮ

Ajit Pal Singh Kohli, AAP Punjab, Punjab Sikhya Kranti

5 Dariya News

5 Dariya News

5 Dariya News

ਪਟਿਆਲਾ , 21 Apr 2026

Last updated on: Apr 22, 2026, 13:16 IST

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਜਿਸ ਦੇ ਤਹਿਤ ਹੀ ਬਲਾਕ ਪਟਿਆਲਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾਰੂ ਕੁਟੀਆ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਰਾਈ ਮਾਜਰਾ ਵਿਖੇ ਬਣਾਏ ਗਏ ਚਾਰ ਨਵੇਂ ਕਲਾਸ ਰੂਮ ਦਾ ਉਦਘਾਟਨ ਕਰਨ ਲਈ ਸਮਾਰੋਹ ਕਰਵਾਇਆ ਗਿਆ। 

ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਪਟਿਆਲਾ (ਸ਼ਹਿਰੀ) ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਸ਼ਿਰਕਤ ਕੀਤੀ। ਵਿਧਾਇਕ ਕੋਹਲੀ ਦੇ ਸਕੂਲ ਵਿੱਚ ਪਹੁੰਚਣ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਬੀਪੀਈਓ ਪ੍ਰਿਥੀ ਸਿੰਘ ਵੱਲੋਂ ਫੁੱਲਾ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਨੂੰ ਆਖਿਆ ਗਿਆ।

ਉਦਘਾਟਨੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਨਾਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਦੀ ਦਸ਼ਾ ਨੂੰ ਸੁਧਾਰਨ ਵਿੱਚ ਲਗਾਤਾਰ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਅੱਜ ਸੂਬੇ ਦੇ ਲੋਕ ਸਰਕਾਰੀ ਸਕੂਲਾਂ ਉਪਰ ਵਿਸ਼ਵਾਸ ਕਰਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਵਿਧਾਇਕ ਕੋਹਲੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਦਾ ਸਰਕਾਰੀ ਸਕੂਲਾਂ ਤੋਂ ਭਰੋਸਾ ਬਿਲਕੁਲ ਹੀ ਖਤਮ ਹੋ ਚੁੱਕਿਆ ਸੀ ਜਿਸ ਨੂੰ ਦੁਬਾਰਾ ਬਣਾਉਣ ਵਿੱਚ ਪੰਜਾਬ ਸਰਕਾਰ ਕਾਮਯਾਬ ਹੋਈ ਹੈ। ਉਨਾਂ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਸਰਕਾਰੀ ਸਕੂਲਾਂ ਵਿੱਚ ਐਲਈਡੀ ਪੈਨਲ ਤੱਕ ਲੱਗ ਚੁੱਕੇ ਹਨ, ਜਿਨਾਂ ਦੀ ਮਦਦ ਨਾਲ ਵਿਦਿਆਰਥੀ ਹਰ ਇੱਕ ਔਖੇ ਤੋਂ ਔਖੇ ਵਿਸ਼ੇ ਬਾਰੇ ਜਾਣਕਾਰੀ ਬਹੁਤ ਹੀ ਸਰਲ ਅਤੇ ਸੌਖੀ ਭਾਸ਼ਾ ਵਿੱਚ ਹਾਸਲ ਕਰ ਰਹੇ ਹਨ।

ਵਿਧਾਇਕ ਕੋਹਲੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼ਾਲੂ ਮਹਿਰਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦਾ ਦੌਰ ਜਾਰੀ ਹੈ। ਉਹਨਾਂ ਨੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ ਹੈ।

ਬੀਪੀਈਓ ਪ੍ਰਿਥੀ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਕਿਸੇ ਵੀ ਪੱਖ ਤੋਂ ਪੜ੍ਹਾਈ ਵਿਚ ਪਿੱਛੇ ਨਹੀਂ ਹਨ। ਸਰਕਾਰੀ ਸਕੂਲਾਂ ਦੇ ਪੜੇ ਹੋਏ ਵਿਦਿਆਰਥੀ ਆਈਏਐਸ, ਪੀਸੀਐਸ, ਇੰਜੀਨੀਅਰ, ਡਾਕਟਰ, ਪ੍ਰੋਫੈਸਰ, ਅਧਿਆਪਕ ਵਰਗੇ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਰਹੇ ਹਨ।

ਇਸ ਮੌਕੇ ਵਾਰਡ ਨੰਬਰ 36 ਦੇ ਕੌਂਸਲਰ ਰੀਨੂੰ ਬਾਲਾ, ਵਾਰਡ ਨੰਬਰ 37 ਦੇ ਕੌਂਸਲਰ ਹਰਪ੍ਰੀਤ ਸਿੰਘ, ਆਪ ਆਗੂ ਰਿੱਕੀ ਸੂਲਰ, ਵਿਧਾਇਕ ਕੋਹਲੀ ਦੇ ਓਐਸਡੀ ਹਰਸ਼ਪਾਲ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਸੀਐਚਟੀ ਘਾਸ ਮੰਡੀ ਅਮਨਦੀਪ ਕੌਰ, ਸੀਐਚਟੀ ਪੂਰਨ ਸਿੰਘ, ਬਲਾਕ ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ, ਦਾਰੂ ਕੁਟੀਆ ਸਕੂਲ ਦੇ ਇੰਚਾਰਜ ਸਰਬਜੀਤ ਕੌਰ, ਭੁਪਿੰਦਰ ਕੌਰ, ਚਰਨਜੀਤ ਸਿੰਘ ਅਤੇ ਅਰਾਈ ਮਾਜਰਾ ਸਕੂਲ ਦੇ ਮੁੱਖ ਅਧਿਆਪਕਾ ਕਮਲਦੀਪ ਕੌਰ, ਰੋਹਿਤ ਕੌਸ਼ਲ ਅਤੇ ਵਿਸ਼ਾਲ ਗੋਇਲ ਸਮੇਤ ਸਮੂਹ ਅਧਿਆਪਕ ਹਾਜ਼ਰ ਸਨ।

  

 

Tags: Ajit Pal Singh Kohli , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD