Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਧੀਆ ਵਿਭਾਗੀ ਅਤੇ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ‘ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਸਟਾਫ ਸਨਮਾਨਿਤ

PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 21 Apr 2026

Last updated on: Apr 22, 2026, 13:19 IST

ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਵਿਭਾਗੀ ਅਤੇ ਪ੍ਰਸ਼ਾਸਨਿਕ ਡਿਊਟੀਆਂ ਨੂੰ ਸ਼ਾਨਦਾਰ ਢੰਗ ਨਾਲ ਨਿਭਾਉਣ ਬਦਲੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਅਤੇ ਉਨ੍ਹਾਂ ਦੀ ਟੀਮ ਵਿੱਚ ਸ਼ਾਮਲ ਹੋਰ 9 ਅਧਿਕਾਰੀਆਂ/ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਜੈਤੋ ਫੇਰੀ ਦੌਰਾਨ, ਪਰਾਲੀ ਪ੍ਰਬੰਧਨ ਅਤੇ ਚੋਣਾਂ ਵਰਗੀਆਂ ਮਹੱਤਵਪੂਰਨ ਡਿਊਟੀਆਂ ਦੌਰਾਨ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਇਸ ਦੀ ਸੁਚੱਜੀ ਸਾਂਭ-ਸੰਭਾਲ ਲਈ ਜਾਗਰੂਕ ਕਰਨ ਵਿੱਚ ਵਿਭਾਗ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ।

ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਟਾਫ ਲਈ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਹੈ। ਸਨਮਾਨਿਤ ਹੋਣ ਵਾਲੇ ਸਟਾਫ ਵਿੱਚ ਡਾ. ਗੁਰਪ੍ਰੀਤ ਸਿੰਘ ਸਹਾਇਕ ਮੰਡੀਕਰਨ ਅਫਸਰ, ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਟੀ.ਏ., ਡਾ. ਰਾਜਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਰਕਲ ਗੋਲੇਵਾਲਾ, ਡਾ. ਪ੍ਰਿੰਸਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਪੀ.ਪੀ., ਬਲਾਕ ਕੋਟਕਪੂਰਾ, ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜ਼ਿਲ੍ਹਾ ਕੰਮ, ਡਾ. ਕਰਨਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਰਕਲ ਜੈਤੋ, ਸ੍ਰੀ ਵਿਕਰਮਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਸ੍ਰੀ ਨਰਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਸ੍ਰੀ ਰਾਜਾ ਸਿੰਘ ਏ.ਟੀ.ਐਮ., ਬਲਾਕ ਕੋਟਕਪੂਰਾ ਸ਼ਾਮਲ ਹਨ।

ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਵੱਲੋਂ ਸਨਮਾਨਿਤ ਹੋਣ ਵਾਲੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਗਈ।

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD