Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਲਕਾ ਫਾਜ਼ਿਲਕਾ ਵਿੱਚ 50 ਕਰੋੜ ਦੀ ਲਾਗਤ ਨਾਲ ਬਣ ਰਹੇ ਹਨ ਨਹਿਰੀ ਖਾਲੇ : ਨਰਿੰਦਰਪਾਲ ਸਿੰਘ ਸਵਨਾ

1982 ਦੇ ਸਮੇਂ ਬਣੇ ਖਾਲਿਆਂ ਨੂੰ ਮੁੜ ਬਹਾਲ ਕਰਨ ਤੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਫਾਜ਼ਿਲਕਾ ਵਿਧਾਇਕ ਸਵਨਾ ਦਾ ਕੀਤਾ ਧੰਨਵਾਦ

Narinder Pal Singh Sawna, AAP Punjab

Web Admin

Web Admin

5 Dariya News

ਫਾਜ਼ਿਲਕਾ , 21 Apr 2026

Last updated on: Apr 22, 2026, 13:21 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਤੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਲਗਭਗ ਪਿਛਲੇ ਚਾਰ ਸਾਲਾਂ ਵਿੱਚ ਹਲਕਾ ਫਾਜ਼ਿਲਕਾ ਵਿਖੇ ਨਵੇਂ ਖਾਲਿਆਂ ਦੀ ਉਸਾਰੀ ਤੇ 50 ਕਰੋੜ ਰੁਪਏ ਖਰਚੇ ਗਏ ਹਨ। 

ਲਗਭਗ 15 ਕਰੋੜ ਦੀ ਲਾਗਤ ਨਾਲ ਹੁਣ ਹੋਰ ਨਵੇਂ ਖਾਲੇ ਬਣਾਏ ਜਾ ਰਹੇ ਹਨ, ਜੋ ਕਿ ਕਾਫੀ ਖਰਾਬ ਹੋ ਗਏ ਸਨ। ਉਨ੍ਹਾਂ ਕਿਹਾ ਕਿ ਜਿਹੜੇ ਖਾਲੇ ਜਮੀਨਾਂ ਵਿਚੋਂ ਗਾਇਬ ਹੋ ਗਏ ਸਨ ਉਨ੍ਹਾਂ ਖਾਲਿਆਂ ਦੀ ਉਸਾਰੀ ਲਈ ਵੀ ਖੇਤਾਂ ਵਿੱਚ ਨਿਸ਼ਾਨਦੇਹੀਆਂ ਕਰਕੇ ਨਵੇਂ ਖਾਲੇ ਬਣਾਏ ਜਾ ਰਹੇ ਹਨ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸਾਡੇ ਹਲਕੇ ਦੇ ਟੇਲਾਂ ਤੇ ਪੈਂਦੇ ਪਿੰਡ ਜੋ ਰਾਜਸਥਾਨ ਤੇ ਪਾਕਿਸਤਾਨ ਦੇ ਨਾਲ ਲੱਗਦੇ ਹਨ ਉੱਥੇ ਨਵੇਂ ਖਾਲੇ ਬਣ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਹਲਕਾ ਫਾਜ਼ਿਲਕਾ ਵਿੱਚ ਖਾਲੇ ਬਣਾਉਣ ਲਈ 50 ਕਰੋੜ ਦੀ ਰਾਸ਼ੀ ਦਿੱਤੀ। 

ਜਿਸ ਦੀ ਮਦਦ ਨਾਲ ਹੁਣ ਟੇਲਾਂ ਤੇ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਕਾਫੀ ਪਿੰਡਾਂ ਵਿੱਚ ਨਵੇਂ ਖਾਲੇ ਬਣ ਕੇ ਤਿਆਰ ਹੋ ਗਏ ਹਨ ਤੇ ਕੁੱਝ ਪਿੰਡਾਂ ਵਿੱਚ ਨਵੇਂ ਖਾਲੇ ਬਣ ਰਹੇ ਹਨ ਤੇ ਕੁੱਝ ਪਿੰਡਾਂ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਖਾਲੇ ਬਣਾਏ ਜਾਣਗੇ ਤਾਂ ਜੋ ਕਿ ਸਾਡੇ ਕਿਸਾਨਾਂ ਨੂੰ ਆਪਣੇ ਖੇਤਾਂ ਲਈ ਪੂਰਾ ਨਹਿਰੀ ਪਾਣੀ ਮਿਲ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਲੱਗੀ ਹੋਈ ਤੇ ਇਸੇ ਤਹਿਤ ਪੂਰਾ ਨਹਿਰੀ ਪਾਣੀ ਟੇਲਾਂ ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਬਕੈਨ ਵਾਲਾ ਵਿਖੇ ਪੰਜਾਵਾ ਮਾਇਨਰ ਮੋਘੇ ਤੇ ਚੱਲ ਰਹੇ ਨਵੇਂ ਖਾਲੇ ਬਣਨ ਦੀ ਪ੍ਰਕਿਰਆ ਬਾਰੇ ਬੋਲਦਿਆਂ ਕਿਸਾਨਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਧੰਨਵਾਦੀ ਹਨ ਜਿਨ੍ਹਾਂ ਦੇ ਯਤਨਾ ਸਦਕਾ ਸਾਡੇ ਖੇਤਾਂ ਨੂੰ ਨਹਿਰੀ ਪਾਣੀ ਮਿਲਿਆ ਹੈ ਤੇ ਸਾਡੇ ਇੱਥੇ ਖਾਲੇ ਬਣਨ ਦਾ ਕੰਮ ਚੱਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਹ ਖਾਲਾ 1982 ਦਾ ਬਣਿਆ ਹੈ ਤੇ ਪਹਿਲਾ ਇਹ ਬਿਲਕੁਲ ਖਰਾਬ ਹੋ ਗਿਆ ਸੀ ਤੇ ਉਹ ਇਸ ਸਰਕਾਰ ਦੇ ਤਹਿਤ ਦਿਲੋ ਧੰਨਵਾਦੀ ਹਨ ਜਿਨ੍ਹਾਂ ਨੇ ਸਾਡੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ। ਉਨ੍ਹਾਂ ਕਿਹਾ ਕਿ ਸਾਡਾ ਏਰੀਆ ਬਾਗਾਂ ਦਾ ਹੈ ਤੇ ਬਾਗਾਂ ਲਈ ਨਹਿਰੀ ਪਾਣੀ ਦੀ ਬਹੁਤ ਲੋੜ ਹੁੰਦੀ ਹੈ ਤੇ ਸਾਡੇ ਲਈ ਮਾਣ ਵਾਲੀ ਗੱਲ ਹੈ ਇਨ੍ਹਾਂ ਖਾਲਿਆਂ ਤੇ ਮੋਘੇ ਬਣਾਉਣ ਲਈ ਵਧੀਆ ਮਟੀਰੀਅਲ ਜਿਸ ਵਿੱਚ ਸੀਮਿੰਟ ਤੇ ਇੱਟਾਂ ਆਦਿ ਸਮੱਗਰੀ ਮੌਜੂਦ ਹੈ ਬਹੁਤ ਹੀ ਵਧੀਆ ਲਗਾਈ ਜਾ ਰਹੀ ਹੈ ਜਿਸ ਤੋਂ ਉਹ ਬਹੁਤ ਖੁਸ਼ ਹਨ।

 

Tags: Narinder Pal Singh Sawna , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD