Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਜਾਂਚ

12 ਸਕੂਲ ਬੱਸਾਂ ਦੇ ਕੱਟੇ ਗਏ ਚਾਲਾਨ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਹੁਸ਼ਿਆਰਪੁਰ , 21 Apr 2026

Last updated on: Apr 22, 2026, 13:27 IST

ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੇ ਤਹਿਤ 16 ਅਪ੍ਰੈਲ ਨੂੰ ਬਲਾਕ ਟਾਂਡਾ ਅਤੇ 20 ਅਪ੍ਰੈਲ ਨੂੰ ਬਲਾਕ ਹਾਜੀਪੁਰ ਵਿੱਚ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਗਈ।

ਇਹ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਕੀਤੀ ਗਈ। ਇਸ ਦੌਰਾਨ ਡੀਏਵੀ ਸਕੂਲ ਉੜਮੁੜ ਟਾਂਡਾ, ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ, ਪਰਲ ਇੰਟਰਨੈਸ਼ਨਲ ਸਕੂਲ ਹਾਜੀਪੁਰ ਅਤੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਹਾਜੀਪੁਰ ਦੀਆਂ ਸਕੂਲ ਬੱਸਾਂ ਦਾ ਨਿਰੀਖਣ ਕੀਤਾ ਗਿਆ।

ਜਾਂਚ ਦੌਰਾਨ ਕਈ ਬੱਸਾਂ ਵਿੱਚ ਗੰਭੀਰ ਖਾਮੀਆਂ ਪਾਈਆਂ ਗਈਆਂ, ਜਿਵੇਂ ਕਿ ਮਿਆਦ ਪੂਰੀ ਕਰ ਚੁੱਕੀ ਫਸਟ ਐਡ ਕਿੱਟ, ਲੇਡੀ ਅਟੈਂਡੈਂਟ ਦੀ ਗੈਰ-ਹਾਜ਼ਰੀ, ਬਿਨਾਂ ਪਾਸਿੰਗ ਦੇ ਵਾਹਨ, ਸਪੀਡ ਗਵਰਨਰ ਦਾ ਨਾ ਹੋਣਾ, ਐਮਰਜੈਂਸੀ ਐਗਜ਼ਿਟ ਦੀ ਕਮੀ, ਅੱਗ ਬੁਝਾਉਣ ਵਾਲੇ ਯੰਤਰ ਦੀ ਗੈਰ-ਹਾਜ਼ਰੀ, ਸੀਸੀਟੀਵੀ ਕੈਮਰਿਆਂ ਦੀ ਕਮੀ, ਬੈਠਣ ਦੀ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਬੀਮੇ ਦੀ ਕਮੀ ਵਰਗੀਆਂ ਅਣਨਿਯਮਿਤਤਾਵਾਂ ਸ਼ਾਮਲ ਸਨ।

ਬਲਾਕ ਟਾਂਡਾ ਵਿੱਚ ਕੁੱਲ 31 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚ ਨਿਯਮਾਂ ਦੀ ਉਲੰਘਣਾ ਕਰਨ 'ਤੇ 9 ਬੱਸਾਂ ਦੇ ਚਾਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰੰਜੀਤ ਕੌਰ (ਸੋਸ਼ਲ ਵਰਕਰ), ਜਸਵਿੰਦਰ ਸਿੰਘ (ਕੇਸ ਵਰਕਰ), ਸਿੱਖਿਆ ਵਿਭਾਗ ਤੋਂ ਸੰਦੀਪ ਸਿੰਘ ਅਤੇ ਪੁਲਿਸ ਵਿਭਾਗ ਤੋਂ ਕੁਲਵੰਤ ਸਿੰਘ ਏਐਸਆਈ ਅਤੇ ਦਰਸ਼ਨ ਸਿੰਘ ਏਐਸਆਈ ਮੌਜੂਦ ਰਹੇ।

ਇਸੇ ਤਰ੍ਹਾਂ ਬਲਾਕ ਹਾਜੀਪੁਰ ਵਿੱਚ ਕੁੱਲ 18 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਅਤੇ 3 ਬੱਸਾਂ ਦੇ ਚਾਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਰੰਜੀਤ ਕੌਰ, ਜਸਵਿੰਦਰ ਸਿੰਘ, ਪੁਲਿਸ ਵਿਭਾਗ ਤੋਂ ਅਨੂ ਬਡਿਆਲ ਲੇਡੀ ਕਾਂਸਟੇਬਲ, ਸਿੱਖਿਆ ਵਿਭਾਗ ਤੋਂ ਜਗਦੀਸ਼ ਸਿੰਘ ਹੈੱਡਮਾਸਟਰ ਅਤੇ ਰੀਜਨਲ ਟ੍ਰਾਂਸਪੋਰਟ ਅਥਾਰਟੀ ਤੋਂ ਅਭਿਨੇਸ਼ ਕੁਮਾਰ ਸਮੇਤ ਪੂਰੀ ਟੀਮ ਹਾਜ਼ਰ ਰਹੀ।

ਜਾਂਚ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕਤਾ ਵੀ ਫੈਲਾਈ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਪਾਲਿਸੀ ਦੇ ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ ਬੱਸਾਂ ਵਿੱਚ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਲਗਾਤਾਰ ਜਾਰੀ ਰਹੇਗੀ।

ਟਾਸਕ ਫੋਰਸ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਹੁਕਮ ਦਿੱਤੇ ਕਿ ਬੱਸ ਚਾਲਕਾਂ ਦਾ ਸਮੇਂ-ਸਮੇਂ ਤੇ ਮੈਡੀਕਲ ਚੈੱਕਅਪ ਕਰਵਾਇਆ ਜਾਵੇ, ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ, ਅਤੇ ਛੋਟੇ ਬੱਚਿਆਂ ਨੂੰ ਬੱਸ ਵਿੱਚ ਚੜ੍ਹਾਉਣ-ਉਤਾਰਣ ਸਮੇਂ ਖਾਸ ਸੁਰੱਖਿਆ ਯਕੀਨੀ ਬਣਾਈ ਜਾਵੇ। ਨਾਲ ਹੀ ਜਿਨ੍ਹਾਂ ਬੱਸਾਂ ਵਿੱਚ ਖਾਮੀਆਂ ਪਾਈਆਂ ਗਈਆਂ ਹਨ, ਉਹਨਾਂ ਨੂੰ ਤੁਰੰਤ ਦੂਰ ਕਰਨ ਦੇ ਹੁਕਮ ਵੀ ਦਿੱਤੇ ਗਏ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD