Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ ਵਿੱਚ ਫਾਰਮ ਟੂਰੀਜਮ ਤੇ ਹੋਮ ਸਟੇ ਨਾਲ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਫਾਰਮ ਟੂਰੀਜਮ ਤੇ ਹੋਮ ਸਟੇ ਦਾ ਪ੍ਰਤੀਸਾਲ ਦਾ ਵਿਸ਼ਵ ਬਾਜਾਰ 5000 ਕਰੋੜ ਰੁਪਏ ਦਾ

Dr Amit Kumar Agrawal, Haryana Administration, Mamta Sharma

Web Admin

Web Admin

5 Dariya News

ਚੰਡੀਗੜ੍ਹ , 21 Apr 2026

Last updated on: Apr 22, 2026, 15:36 IST

ਹਰਿਆਣਾ ਸਰਕਾਰ ਰਾਜ ਵਿੱਚ ਫਾਰਮ ਟੂਰੀਜਮ ਤੇ ਹੋਮ ਸਟੇ ਰਾਹੀਂ ਸੈਰ-ਸਪਾਟਾ ਨੂੰ ਨਵੀਂ ਉਚਾਈਆਂ ਤੱਕ ਲੈ ਜਾਣਾ ਚਾਹੁੰਦੀ ਹੈ ਜਿਸ ਨਾਲ ਸੂਬੇ ਦੇ ਨੌਜੁਆਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ। ਇਸ ਦੇ ਲਈ ਫਾਰਮ ਟੂਰੀਜਮ ਤੇ ਹੋਮ ਸਟੇ ਸੰਚਾਲਕਾਂ ਦੇ ਸਾਹਮਣੇ ਆਉਣ ਵਾਲੀ ਸਮਸਿਆਵਾਂ ਦਾ ਪ੍ਰਾਥਮਿਕਤਾ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਹ ਗੱਲ ਹਰਿਆਣਾ ਸੈਰ-ਸਪਾਟਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਫਾਰਮ ਟੂਰੀਜਮ ਅਤੇ ਹੋਮ ਸਟੇ ਸੰਚਾਲਕਾਂ ਦੇ ਨਾਲ ਆਯੋਜਿਤ ਇੱਕ ਮੀਟਿੰਗ ਦੌਰਾਨ ਕਹੀ। 

ਇਸ ਦੌਰਾਨ ਸੈਰ-ਸਪਾਟਾ ਵਿਭਾਗ ਦੀ ਵਧੀਕ ਨਿਦੇਸ਼ਕ ਮਮਤਾ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਜ ਵਿੱਚ ਸੈਰ-ਸਪਾਟਾ ਗਤੀਵਿਧੀਆਂ ਨੂੰ ਪ੍ਰੋਤਸਾਹਨ ਦੇਣ ਲਈ ਗੰਭੀਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਰਾਜ ਵਿੱਚ ਫਾਰਮ ਟੂਰੀਜਮ ਤੇ ਹੋਮ ਸਟੇ ਦੇ ਵਿਕਾਸ ਨੂੰ ਲੈ ਕੇ ਨਿਜੀ ਦਿਲਚਸਪੀ ਲੈ ਰਹੇ ਹਨ।

ਮੀਟਿੰਗ ਵਿੱਚ ਫਾਰਮ ਟੂਰੀਜਮ ਤੇ ਹੋਮ ਸਟੇ ਸੰਚਾਲਕਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸੰਬਧਿਤ ਸਮਸਿਆਵਾਂ ਦੀ ਜਾਣਕਾਰੀ ਦਿੰਦੇ ਹੋਏ ਇੰਨ੍ਹਾਂ ਦਾ ਹੱਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦਸਿਆ ਕਿ ਫਾਰਮ ਟੂਰੀਜਮ ਤੇ ਹੋਮ ਸਟੇ ਦਾ ਪ੍ਰਤੀ ਸਾਲ ਦਾ ਵਿਸ਼ਵ ਬਾਜਾਰ 5000 ਕਰੋੜ ਰੁਪਏ ਹੈ ਜੋ ਪ੍ਰਤੀਸਾਲ ਵੱਧਦਾ ਜਾ ਰਿਹਾ ਹੈ। ਜੇਕਰ ਹਰਿਆਣਾ ਸਰਕਾਰ ਫਾਰਮ ਟੂਰੀਜਮ ਤੇ ਹੋਮ ਸਟੇ ਕਾਰੋਬਾਰ ਦੇ ਸਾਹਮਣੇ ਆਉਣ ਵਾਲੀ ਸਮਸਿਆਵਾਂ ਦਾ ਹੱਲ ਕਰੇ ਤਾਂ ਹਰਿਆਣਾ ਇਸ ਖੇਤਰ ਵਿੱਚ ਮਹਤੱਵਪੂਰਣ ਪ੍ਰਦਰਸ਼ਨ ਕਰ ਸਕਦਾ ਹੈ।

ਸੰਚਾਲਕਾਂ ਨੇ ਜਰੂਰੀ ਸਹੂਲਤਾਂ ਤੇ ਵੱਖ-ਵੱਖ ਵਿਭਾਗਾਂ ਤੋਂ ਮਿਲਣ ਵਾਲੀ ਮੰਜੂਰੀਆਂ ਦੇ ਸਬੰਧ ਵਿੱਚ ਆਉਣ ਵਾਲੀ ਮੁਸ਼ਕਲਾਂ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਡਾ. ਅਮਿਤ ਕੁਮਾਰ ਅਗਰਵਾਲ ਨੇ ਕਿਹਾ ਕਿ ਫਾਰਮ ਟੂਰੀਜਮ ਤੇ ਹੋਮ ਸਟੇ ਸੰਚਾਲਕ ਆਪਣੀ ਸਾਰੇ ਸਮਸਿਆਵਾਂ ਅਗਲੇ 5 ਦਿਨ ਵਿੱਚ ਲਿਖਤ ਵਿੱਚ ਦੇਣ। ਇਸ ਦੇ ਆਧਾਰ 'ਤੇ ਸੂਬੇ ਵਿੱਚ ਇੰਨ੍ਹਾਂ ਸੇਵਾਵਾਂ ਲਈ ਸਾਰੇ ਵਿਭਾਗਾਂ ਨਾਲ ਆਪਸੀ ਤਾਲਮੇਲ ਸਥਾਪਿਤ ਕਰਦੇ ਹੋਏ ਫਾਰਮ ਟੂਰੀਜਮ ਤੇ ਹੋਮ ਸਟੇ ਪੋਲਿਸੀ ਤਿਆਰ ਕਰਵਾਈ ਜਾਵੇਗੀ ਜਿਸ ਨੂੰ ਕੈਬਨਿਟ ਤੋਂ ਪਾਸ ਕਰਵਾਇਆ ਜਾਵੇਗਾ। 

ਇਸ ਦੇ ਬਾਅਦ ਇੰਨ੍ਹਾਂ ਸੇਵਾਵਾਂ ਦੇ ਸੰਚਾਲਨ ਵਿੱਚ ਕਿਸੇ ਤਰ੍ਹਾ ਦੀ ਸਮਸਿਆ ਨਹੀਂ ਆਵੇਗੀ। ਇਸ ਦੇ ਨਾਲ ਹੀ ਇੰਨ੍ਹਾਂ ਖੇਤਰਾਂ ਦੀ ਸੇਵਾਵਾਂ ਨੂੰ ਸੇਵਾ ਦਾ ਅਧਿਕਾਰ ਐਕਟ ਤਹਿਤ ਵੀ ਨੋਟੀਫਾਈ ਕਰਵਾਇਆ ਜਾਵੇਗਾ, ਜਿਸ ਨਾਲ ਸਾਰੇ ਸਬੰਧਿਤ ਸੇਵਾਵਾ ਨਿਰਧਾਰਿਤ ਸਮੇਂ ਵਿੱਚ ਉਪਲਬਧ ਹੋ ਸਕਣਗੀਆਂ।ਡਾ. ਅਮਿਤ ਕੁਮਾਰ ਅਗਰਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਏਗਰੋ ਟੂਰੀਜਮ ਤੇ ਹੋਮ ਸਟੇ ਨਾਲ ਸਬੰਧਿਤ ਹੋਰ ਸੂਬਿਆਂ ਵੱਲੋਂ ਲਾਗੂ ਕੀਤੀ ਗਈ ਨੀਤੀਆਂ ਦਾ ਵੀ ਅਧਿਐਨ ਕਰ ਰਹੀਆਂ ਹਨ ਤਾਂ ਜੋ ਹਰਿਆਣਾ ਦੀ ਪੋਲਿਸੀ ਨੂੰ ਵੱਧ ਅਨੁਕੂਲ ਬਣਾਇਆ ਜਾ ਸਕੇ। 

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਹਰਿਆਣਾ ਵਿੱਚ ਟੂਰੀਜਮ ਤੇ ਹੋਸਪਟਿੀਲਿਟੀ ਨੂੰ ਵੀ ਹੋਰ ਉਦਯੋਗਾਂ ਦੇ ਸਮਾਨ ਪ੍ਰੋਤਸਾਹਨ ਦਿੱਤਾ ਜਾਵੇਗਾ ਤਾਂ ਜੋ ਇਸ ਦੇ ਰਾਹੀਂ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਹੋ ਸਕਣ। ਉਨ੍ਹਾਂ ਨੇ ਦਸਿਆ ਕਿ ਕੇਂਦਰ ਸਰਕਾਰ ਵੱਲੋਂ ਵੀ ਫਾਰਮ ਟੂਰੀਜਮ ਤੇ ਹੋਮ ਸਟੇ ਨੂੰ ਈਜ-ਆਫ-ਡੂਇੰਗ ਬਿਜਨੈਸ ਵਿੱਚ ਸ਼ਾਮਿਲ ਕੀਤਾ ਗਿਆ ਹੈ।

 

 

Tags: Dr Amit Kumar Agrawal , Haryana Administration , Mamta Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD