Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੀਤਾ ਸਥਲੀ ਵਜੋ ਕੁਰੂਕਸ਼ੇਤਰ ਬਣੇਗਾ ਦੇਸ਼ ਦੁਨੀਆ ਦੇ ਸੈਲਾਨੀਆਂ ਦੇ ਖਿੱਚ ਦਾ ਕੇਂਦਰ - ਡਾ. ਅਮਿਤ ਅਗਰਵਾਲ

ਸੈਰ-ਸਪਾਟਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਤੇ ਕੇਡੀਬੀ ਦੇ ਮੈਂਬਰ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਕੁਰੂਕਸ਼ੇਤਰ ਦੇ ਸਮੂਚੇ ਵਿਕਾਸ ਤੇ ਸੁੰਦਰੀਕਰਣ ਲਈ ਮੀਟਿੰਗ ਵਿੱਚ ਕੀਤਾ ਵਿਚਾਰ-ਵਟਾਂਦਰਾਂ

Dr Amit Kumar Agrawal, Kurukshetra Development Board, Haryana Administration

Web Admin

Web Admin

5 Dariya News

ਚੰਡੀਗੜ੍ਹ , 21 Apr 2026

Last updated on: Apr 22, 2026, 15:37 IST

ਕੁਰੂਕਸ਼ੇਤਰ ਨੇ ਗੀਤਾ ਸਥਲੀ ਵਜੋ ਦੇਸ਼-ਦੁਨੀਆ ਦੇ ਸੈਲਾਨੀਆਂ ਦੇ ਖਿੱਚ ਦਾ ਕੇਂਦਰ ਬਨਾਉਣ ਲਈ ਸਰਕਾਰ ਵੱਲੋਂ ਵਿਸਤਾਰ ਕਾਰਜ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਪਿਪਲੀ ਤੋਂ ਜੋਤੀਸਰ ਤੱਕ ਵੱਡੇ ਪ੍ਰੋਜੈਕਟ ਤਿਆਰ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਅਿਗਾ ਹੈ ਜਿਸ ਨੂੰ ਅਨੁਮੋਦਨ ਤਹਿਤ ਜਲਦੀ ਹੀ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।

ਇਹ ਗੱਲ ਸੈਰ-ਸਪਾਟਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਤੇ ਕੇਡੀਬੀ ਦੇ ਮੈਂਬਰ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਅੱਜ ਹਰਿਆਣਾ ਨਿਵਾਸ ਵਿੱਚ ਆਯੋਜਿਤ ਇੱਕ ਮੀਟਿੰਗ ਦੌਰਾਨ ਕਹੀ। ਮੀਟਿੰਗ ਵਿੱਚ ਕੁਰੂਕਸ਼ੇਤਰ ਵਿਕਾਸ ਬੋਰਡ, ਜਿਲ੍ਹਾ ਪ੍ਰਸਾਸ਼ਨ ਕੁਰੂਕਸ਼ੇਤਰ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀ ਮੌਜੂਦ ਸਨ।ਡਾ. ਅਮਿਤ ਕੁਮਾਰ ਅਗਰਵਾਲ ਨੇ ਦਸਿਆ ਕਿ ਮਾਣਯੋਗ ਮੁੱਖ ਮੰਤਰੀ ਦੇ ਨਿਰਦੇਸ਼ਾ ਅਨੁਸਾਰ ਕੁਰੂਕਸ਼ੇਤਰ ਸ਼ਹਿਰ ਨੂੰ ਧਰਮਨਗਰੀ ਅਤੇ ਗੀਤਾ ਸਥਲੀ ਵਜੋ ਇਸ ਤਰ੍ਹਾ ਨਾਲ ਵਿਕਸਿਤ ਕਰਨ ਦੀ ਯੋਜਨਾ ਬਣਾਂਈ ਗਈ ਹੈ ਕਿ ਇੱਥੇ ਦੇਸ਼ ਹੀ ਨਹੀਂ, ਦੁਨੀਆ ਭਰ ਦੇ ਸੈਲਾਨੀ ਪਹੁੰਚਣਗੇ। 

ਇਸ ਦੇ ਲਈ ਮਹਾਭਾਰਤ ਅਨੁਭਵ ਕੇਂਦਰ ਤੇ ਕੁਰੂਕਸ਼ੇਤਰ ਦੇ ਮਹਤੱਵਪੂਰਣ ਸਥਾਨਾਂ ਦੇ ਵਿਕਾਸ ਦੀ ਯੋਜਨਾ ਬਣਾਈ ਗਈ ਹੈ। ਮਹਾਭਾਰਤ ਅਨੁਭਵ ਕੇਂਦਰ ਦੀ ਯਾਤਰਾ ਨਾਲ ਵਿਅਕਤੀ ਨੂੰ ਜੀਵਨ ਦੇ ਸਾਰੇ ਸੁਆਲਾਂ ਦੇ ਜਵਾਬ ਆਸਾਨੀ ਨਾਲ ਮਿਲਦੇ ਹਨ। ਉਨ੍ਹਾਂ ਨੇ ਕਿਹਾ ਕਿ ਮਹਾਭਾਰਤ ਅਨੁਭਵ ਕੇਂਦਰ ਦੇ ਜੀ-ਬਲਾਕ ਦੇ ਬਾਕੀ ਨਿਰਮਾਣ ਕੰਮ ਨੂੰ ਵੀ ਗੌਰਵਸ਼ਾਲੀ ਭਾਰਤ ਅਤੇ ਸਰਸਵਤੀ ਸਿੰਧੂ ਸਭਿਅਤਾ ਦੀ ਥੀਮ 'ਤੇ ਕਰਵਾਇਆ ਜਾਵੇਗਾ। ਮਹਾਭਾਰਤ ਅਨੁਭਵ ਕੇਂਦਰ ਦੇ ਮੁੱਖ ਦਰਵਾਜੇ ਨੂੰ ਮਿਯੂਰਲਸ ਡਿਜਾਇਨਾਂ ਦੇ ਨਾਲ ਵਿਸ਼ੇਸ਼ ਭਵਅਤਾ ਪ੍ਰਦਾਨ ਕੀਤੀ ਜਾਵੇਗੀ। 

ਅਨੁਭਵ ਕੇਂਦਰ ਦੀ ਯਾਤਰਾ ਭਾਰਤ ਦੀ ਆਤਮਾ ਦੀ ਯਾਤਰਾ ਦੇ ਸਮਾਨ ਹੋਵੇਗੀ, ਇਸ ਲਈ ਇਸ ਨੂੰ ਵਿਕਸਿਤ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਹਾਭਾਰਤ ਅਨੁਭਵ ਕੇਂਦਰ ਵਿੱਚ ਸੋਵੀਨੇਅਰ ਸ਼ਾਪ, ਫੂਡ ਕੋਰਟ ਅਤੇ ਫੋਟੋ ਸ਼ਾਪ ਆਦਿ ਸੰਚਾਲਿਤ ਕਰਨ ਲਈ ਵੀ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਨੇ ਗਰਮੀਆਂ ਦੇ ਮੱਦੇਨਜਰ ਮਹਾਭਾਰਤ ਅਨੁਭਵ ਕੇਂਦਰ ਦੇ ਖੁੱਲਣ ਦੀ ਸਮੇਂ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ੧ੋ ਵੱਧ ਤੋਂ ਵੱਧ ਲੋਕ ਇਸ ਦੀ ਯਾਤਰਾ ਕਰ ਸਕਣ।

ਡਾ. ਅਮਿਤ ਕੁਮਾਰ ਅਗਰਵਾਲ ਨੇ ਦਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ 50 ਵਿਸ਼ਵ ਪੱਧਰੀ ਆਈਕੋਨਿਕ ਸਾਇਟਸ ਵਿਕਸਿਤ ਕੀਤੀ ਜਾਣੀ ਹੈ ਜਿਨ੍ਹਾਂ ਵਿੱਚੋਂ ਇੱਕ ਹਰਿਆਣਾ ਵਿੱਚ ਹੋਵੇਗੀ। ਇਸ ਦੇ ਤਹਿਤ ਸੂਬੇ ਦੀ 3 ਸਾਈਟਸ ਦੇ ਨਾਮ ਕੇਂਦਰ ਸਰਕਾਰ ਨੂੰ ਭਿਜਵਾਏ ਜਾਣਗੇ ਜਿਨ੍ਹਾ ਵਿੱਚ ਕੁਰੂਕਸ਼ੇਤਰ ਦਾ ਨਾਮ ਵੀ ਸ਼ਾਮਿਲ ਹੈ। ਜੇਕਰ ਇੰਨ੍ਹਾਂ ਯੋਜਨਾ ਦੇ ਤਹਿਤ ਕੁਰੂਕਸ਼ੇਤਰ ਦਾ ਚੋਣ ਹੁੰਦਾ ਹੈ ਤਾਂ ਕੁਰੂਕਸ਼ੇਤਰ ਦਾ ਵਿਕਾਸ ਬਹੁਤ ਤੇਜ ਗਤੀ ਨਾਲ ਹੋਵੇਗਾ ਅਤੇ ਸੈਰ-ਸਪਾਟਾ ਦੇ ਵਿਕਾਸ ਦੇ ਨਜਰਇਏ ਨਾਲ ਇਹ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਦੇ ਲਈ ਹੁਣ ਤੋਂ ਸਥਾਨ ਚੋਣ ਕਰਨ ਦਾ ਕੰਮ ਸ਼ੁਰੂ ਕਰਨ ਲਈ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਦਸਿਆ ਕਿ ਮੁੱਖ ਮੰਤਰੀ ਕੁਰੂਕਸ਼ੇਤਰ ਨੂੰ ਗੀਤਾ ਸਥਲੀ ਵਜੋ ਵਿਕਸਿਤ ਕਰਨ ਲਈ ਬਹੁਤ ਗੰਭੀਰ ਹਨ ਅਤੇ ਇਸ ਦੇ ਸਬੰਧ ਵਿੱਚ ਜਲਦੀ ਹੀ ਇੱਕ ਮੀਟਿੰਗ ਵੀ ਕਰਣਗੇ। ਉਨ੍ਹਾਂ ਨੇ ਕੁਰੂਕਸ਼ੇਤਰ ਦੇ ਸਾਰੇ ਸੈਰ-ਸਪਾਟਾ ਥਾਵਾਂ, ਵਿਸ਼ੇਸ਼ਕਰ ਮਹਾਭਾਰਤ ਅਨੁਭਵ ਕੇਂਦਰ ਦੇ ਸਬੰਧ ਵਿੱਚ ਪੂਰੇ ਸੂਬੇ ਵਿੱਚ ਜਨ-ਜਾਗਰੁਕਤਾ ਤਹਿਤ ਵਿਸ਼ੇਸ਼ ਪ੍ਰਚਾਰ ਕੰਮ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਲੋਕ ਕੁਰੁਕਸ਼ੇਤਰ ਦੇ ਸੈਲਾਨੀ ਸਥਾਨਾਂ ਦੀ ਸੈਰ ਲਈ ਪਹੁੰਚਣ। 

ਇਸ ਦੇ ਲਈ ਉਨ੍ਹਾਂ ਨੇ ਕੁਰੂਕਸ਼ੇਤਰ ਵਿੱਚ ਨਿਯਮਤ ਰੂਪ ਨਾਲ ਆਮ ਜਨਤਾ ਦੀ ਸਹਿਭਾਗਤਾ ਵਾਲੀ ਵਿਵਿਧ ਗਤੀਵਿਧੀਆਂ ਕਰਵਾਉਣ ਨੂੰ ਵੀ ਕਿਹਾ। ਉਨ੍ਹਾਂ ਨੇ ਕੁਰੂਕਸ਼ੇਤਰ ਦੇ ਹਰੇਕ ਚੌਕ-ਚੌਰਾਹਿਆਂ, ਸੜਕਾਂ ਅਤੇ ਨਵਨਿਰਮਾਣਤ ਏਲੀਵੇਟਿਡ ਰੇਲਵੇ ਟੈ੍ਰਕ ਦੇ ਹੇਠਾਂ ਦੇ ਸਥਾਨਾਂ ਦੇ ਸੁੰਦਰੀਕਰਣ ਦੇ ਸਬੰਧ ਵਿੱਚ ਵੀ ਅਧਿਕਾਰੀਆਂ ਨੂੰ ਵਿਆਪਕ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਕੁਰੁਕਸ਼ੇਤਰ ਦੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਆਨਲਾਇਨ ਰਾਹੀਂ ਜੁੜੇ ਜਦੋਂ ਕਿ ਕੇਡੀਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਪੰਕਜ ਸੇਤਿਆ, ਮਾਨਦ ਸਕੱਤਰ ਉਪੇਂਦਰ ਸਿੰਘਲ ਅਤੇ ਸੈਰ-ਸਪਾਟਾ ਵਿਭਾਗ ਦੀ ਵਧੀਕ ਨਿਦੇਸ਼ਕ ਮਮਤਾ ਸ਼ਰਮਾ ਸਮੇਤ ਹੋਰ ਅਧਿਕਾਰੀ ਨਿਜੀ ਰੂਪ ਨਾਲ ਮੌਜੂਦ ਰਹੇ।

 

Tags: Dr Amit Kumar Agrawal , Kurukshetra Development Board , Haryana Administration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD