Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਨੇ ਗਰੁੱਪ-ਡੀ ਕਰਮਚਾਰੀਆਂ ਲਈ ਵਿਆਜ ਮੁਕਤ ਕਣਕ ਕਰਜ਼ਾ ਮਨਜ਼ੂਰ ਕੀਤਾ

ਪ੍ਰਤੀ ਮੁਲਾਜ਼ਮ 10,340 ਰੁਪਏ, 15 ਕਰੋੜ ਰੁਪਏ ਅਲਾਟ; ਵਿੱਤੀ ਬੋਝ ਘਟਾਉਣ ਲਈ ਵਾਪਸੀ ਆਸਾਨ ਕਿਸ਼ਤਾਂ ਵਿੱਚ ਤੈਅ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 22 Apr 2026

Last updated on: Apr 22, 2026, 16:12 IST

ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਗਰੁੱਪ-ਡੀ ਮੁਲਾਜ਼ਮਾਂ ਨੂੰ ਖਾਸ ਤੌਰ 'ਤੇ ਕਣਕ ਦੀ ਖਰੀਦ ਲਈ ਘੱਟੋ-ਘੱਟ 10,340 ਰੁਪਏ ਦੀ  ਵਿਆਜ ਮੁਕਤ ਕਰਜ਼ਾ ਰਾਸ਼ੀ ਪ੍ਰਦਾਨ ਕਰਨਾ ਉਚਿਤ ਹੈ। 

ਇਸ ਵਿੱਤੀ ਸਹਾਇਤਾ ਦੀ ਗਣਨਾ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਔਸਤਨ ਚਾਰ ਕੁਇੰਟਲ ਕਣਕ ਦੀ ਖਪਤ ਦੇ ਤੈਅ ਮਾਪਦੰਡ 'ਤੇ ਆਧਾਰਿਤ ਹੈ।" ਲਾਗੂ ਕਰਨ ਦੀ ਸਮਾਂ ਸੀਮਾ ਅਤੇ ਬਜਟ ਸਹਾਇਤਾ ਬਾਰੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, "ਇਹ ਮੁਲਾਜ਼ਮ 29 ਮਈ, 2026 ਤੱਕ ਸਰਕਾਰੀ ਖਜ਼ਾਨੇ ਵਿੱਚੋਂ ਕਰਜ਼ੇ ਦੀ ਇਸ ਰਕਮ ਨੂੰ ਕਢਵਾਉਣ ਦੇ ਅਧਿਕਾਰਤ ਹੋਣਗੇ। 

ਇਸ ਭਲਾਈ ਉਪਰਾਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਵਿੱਤੀ ਸਾਲ 2026-27 ਲਈ 15 ਕਰੋੜ ਰੁਪਏ ਦੇ ਵਿਸ਼ੇਸ਼ ਬਜਟ ਦੀ ਵਿਵਸਥਾ ਕੀਤੀ ਗਈ ਹੈ।" ਕਰਜ਼ੇ ਦੀ ਵਾਪਸੀ ਵਿਧੀ ਬਾਰੇ ਵਿਸਥਾਰ ਨਾਲ ਦੱਸਦਿਆਂ, ਉਨ੍ਹਾਂ ਜ਼ੋਰ ਦਿੱਤਾ ਕਿ ਇਸ ਢਾਂਚੇ ਨੂੰ ਇਸ ਤਰ੍ਹਾਂ ਉਲੀਕਿਆ ਗਿਆ ਹੈ ਤਾਂ ਜੋ ਮੁਲਾਜ਼ਮਾਂ 'ਤੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ। 

ਉਨ੍ਹਾਂ ਕਿਹਾ, "ਕਰਜ਼ੇ ਦੀ ਵਸੂਲੀ ਪ੍ਰਕਿਰਿਆ ਨੂੰ ਮੁਲਾਜ਼ਮਾਂ 'ਤੇ ਵਿੱਤੀ ਬੋਝ ਘਟਾਉਣ ਲਈ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਕਟੌਤੀ ਅੱਠ ਮਹੀਨਾਵਾਰ ਕਿਸ਼ਤਾਂ ਰਾਹੀਂ ਕੀਤੀ ਜਾਵੇਗੀ। ਇਹ ਕਿਸ਼ਤਾਂ ਜੂਨ ਮਹੀਨੇ ਦੀ ਤਨਖਾਹ, ਜੋ ਜੁਲਾਈ ਵਿੱਚ ਅਦਾ ਕੀਤੀ ਜਾਂਦੀ ਹੈ, ਤੋਂ ਸ਼ੁਰੂ ਹੋਣਗੀਆਂ, ਜਿਸ ਨਾਲ ਇਹ ਯਕੀਨੀ ਬਣੇਗਾ ਕਿ ਚਾਲੂ ਵਿੱਤੀ ਸਾਲ ਦੇ ਮੁਕੰਮਲ ਹੋਣ ਤੋਂ ਪਹਿਲਾਂ ਕਰਜ਼ੇ ਦੀ ਪੂਰੀ ਵਸੂਲੀ ਹੋ ਜਾਵੇ।"

ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਦੀ ਮੁੜ ਪੁਸ਼ਟੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਸ਼ਾਸਨ ਦੀ ਵਿਆਪਕ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਅੱਗੇ ਕਿਹਾ, "ਸਾਡੇ ਮੁਲਾਜ਼ਮਾਂ ਦੀ ਭਲਾਈ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸਹਾਇਤਾ ਅਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਯਤਨਸ਼ੀਲ ਰਹਾਂਗੇ।"

 

Tags: Harpal Singh Cheema , Advocate Harpal Singh Cheema , AAP Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD